
ਜਲੰਧਰ (19.08.2025) – ਆਪ੍ਰੇਸ਼ਨ ਸਿੰਦੂਰ ਦੌਰਾਨ ਵੱਖ-ਵੱਖ ਵਿਭਾਗਾਂ ਵਾਂਗ ਸਿਹਤ ਵਿਭਾਗ ਜਲੰਧਰ ਵੱਲੋਂ ਜਿਲ੍ਹੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ ਸਨ। ਜਿਸਨੂੰ ਧਿਆਨ ‘ਚ ਰੱਖਦੇ ਹੋਏ ਮਿਲਟਰੀ ਹਸਪਤਾਲ ਜਲੰਧਰ ਕੈਂਟ ਦੇ ਕਮਾਂਡਿੰਗ ਅਫ਼ਸਰ ਬ੍ਰਿਗੇਡੀਅਰ ਡਾ. ਕੁਲਦੀਪ ਆਸਥਾ ਵੱਲੋਂ ਸਿਵਲ ਸਰਜਨ ਜਲੰਧਰ ਡਾ. ਗੁਰਮੀਤ ਲਾਲ ਨੂੰ ਵਿਸ਼ੇਸ਼ ਤੌਰ ‘ਤੇ ਸਿਹਤ ਵਿਭਾਗ ਜਲੰਧਰ ਦੀ ਵਧੀਆ ਕਾਰਗੁਜਾਰੀ ਲਈ ਸਨਮਾਨਿਤ ਕੀਤਾ ਗਿਆ।
ਬ੍ਰਿਗੇਡੀਅਰ ਡਾ. ਕੁਲਦੀਪ ਆਸਥਾ ਮਿਲਟਰੀ ਹਸਪਤਾਲ ਜਲੰਧਰ ਦੇ ਕਮਾਂਡਿੰਗ ਅਫ਼ਸਰ ਵੱਲੋਂ ਸਿਵਲ ਸਰਜਨ ਡਾ. ਗੁਰਮੀਤ ਲਾਲ ਵੱਲੋਂ ਆਪ੍ਰੇਸ਼ਨ ਸਿੰਦੂਰ ਦੌਰਾਨ ਸ਼ਾਨਦਾਰ ਸਿਹਤ ਸੇਵਾਵਾਂ ਦੇਣ ਲਈ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕੀਤੀ ਗਈ। ਜਿਕਰਯੋਗ ਹੈ ਕਿ ਆਪ੍ਰੇਸ਼ਨ ਸਿੰਦੂਰ ਦੌਰਾਨ ਸਿਵਲ ਸਰਜਨ ਡਾ. ਗੁਰਮੀਤ ਲਾਲ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਵੱਖ-ਵੱਖ ਰੈਪਿਡ ਰਿਸਪਾਂਸ ਟੀਮਾਂ ਵੱਲੋਂ ਜਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਕੀਤੀਆਂ ਗਈਆਂ ਸਨ।
ਸਿਵਲ ਸਰਜਨ ਡਾ. ਗੁਰਮੀਤ ਲਾਲ ਵੱਲੋਂ ਵੀ ਆਪ੍ਰੇਸ਼ਨ ਸਿੰਦੂਰ ਦੌਰਾਨ ਲੋਕਾਂ ਨੂੰ ਜ਼ਮੀਨੀ ਪੱਧਰ ਤੱਕ ਸਿਹਤ ਸੇਵਾਵਾਂ ਪਹੁੰਚਾਉਣ ਲਈ ਮਿਲਟਰੀ ਹਸਪਤਾਲ ਦੀਆਂ ਸਿਹਤ ਟੀਮਾਂ ਵੱਲੋਂ ਦਿੱਤੇ ਸਹਿਯੋਗ ਨੂੰ ਸਰਾਹਿਆ ਗਿਆ। ਉਨ੍ਹਾਂ ਨੇ ਭਵਿੱਖ ਵਿੱਚ ਵੀ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆਂ ਕਰਵਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਨਦੇਹੀ ਨਾਲ ਕੰਮ ਕਰਦੇ ਹੋਏ ਲੋਕਾਂ ਨੂੰ ਹੋਰ ਵੀ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕੀਤੀ। ਸਿਵਲ ਸਰਜਨ ਨੇ ਕਿਹਾ ਕਿ ਇਹ ਸਨਮਾਨ ਇੱਕਲੇ ਉਨ੍ਹਾਂ ਦਾ ਹੀ ਨਹੀਂ ਸਗੋਂ ਜਿਲ੍ਹਾ ਜਲੰਧਰ ਦੇ ਪੂਰੇ ਸਿਹਤ ਵਿਭਾਗ ਲਈ ਹੈ।