ਲੁਧਿਆਣਾ: ਭਦੌੜ ਤੋਂ ‘ਆਪ’ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਦੇਹਾਂਤ ਹੋ ਗਿਆ ਹੈ। ‘ਆਪ’ ਵਿਧਾਇਕ ਦੇ ਪਿਤਾ ਦਾ ਲੁਧਿਆਣਾ ਦੇ ਡੀਐਮਸੀ ‘ਚ ਇਲਾਜ ਚੱਲ ਰਿਹਾ ਸੀ। ਜਿੱਥੇ ਅੱਜ ਉਨ੍ਹਾਂ ਨੇ ਆਖਰੀ ਸਾਹ ਲਿਆ। ਇਸ ਦੋਰਾਨ ਉਨ੍ਹਾਂ ਦੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਦੱਸ ਦੇਈਏ ਕਿ ਉਗੋਕੇ ਦੇ ਪਿਤਾ ਨੇ ਗਲਤੀ ਨਾਲ ਗਲਤ ਦਵਾਈ ਖਾ ਲਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿਗੜਨ ‘ਤੇ ਉਨ੍ਹਾਂ ਨੂੰ ਤੁਰੰਤ ਡੀਐਮਸੀ ਹਸਪਤਾਲ ਲੁਧਿਆਣਾ ਵਿੱਚ ਦਾਖਲ ਕਰਵਾਇਆ ਗਿਆ ਸੀ। ‘ਆਪ’ ਵਿਧਾਇਕ ਲਾਭ ਸਿੰਘ ਉਗੋਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾ ਕੇ ਸੁਰਖੀਆਂ ‘ਚ ਆ ਗਏ ਹਨ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।