ਚੰਡੀਗੜ੍ਹ : ਪੰਜਾਬ ਦੇ ਨੌਜਵਾਨ ਅਕਸਰ ਹੀ ਸਰਕਾਰਾਂ ਦੀ ਨਾਕਾਮੀਆਂ ਦੇ ਕਾਰਨ ਵਿਦੇਸ਼ਾਂ ਵਿੱਚ ਰੁਜ਼ਗਾਰ ਦੀ ਭਾਲ ਵਿੱਚ ਜਾਣ ਲਈ ਮਜਬੂਰ ਰਹਿੰਦੇ ਹਨ। ਇਸੇ ਤਰਹਾਂ ਹੀ ਇਕ ਮਾਮਲੇ ਵਿੱਚ ਆਬੂਧਾਬੀ ‘ਚ ਇਕ ਪ੍ਰਾਈਵੇਟ ਕੰਪਨੀ ‘ਚ ਕੰਮ ਕਰਨ ਲਈ ਗਏ ਪੰਜਾਬ ਦੇ 100 ਦੇ ਕਰੀਬ ਨੌਜਵਾਨ ਫਸ ਗਏ ਹਨ। ਜਾਣਕਾਰੀ ਮਿਲੀ ਹੈ ਕਿ ਕੰਪਨੀ ਨੇ ਉਹਨਾਂ ਨੂੰ ਕੰਮ ਤੋਂ ਵੀ ਹਟਾ ਦਿੱਤਾ ਹੈ ਅਤੇ ਅਜੇ ਤਕ ਉਹਨਾਂ ਦੇ ਪਾਸਪੋਰਟ ਵੀ ਵਾਪਸ ਨਹੀਂ ਕੀਤੇ ਹਨ। ਇਸ ਕਾਰਨ ਨੌਜਵਾਨ ਉੱਥੇ ਫਸ ਗਏ ਹਨ ਅਤੇ ਘਰ ਆਉਣ ਲਈ ਰਾਹ ਦੇਖ ਰਹੇ ਹਨ।ਇਸ ਦੌਰਾਨ ਸਮਾਜ ਸੇਵੀ ਦਿਲਬਾਗ ਸਿੰਘ ਨੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਨੌਜਵਾਨਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਸਮਾਜ ਸੇਵੀ ਨੇ ਵਿਦੇਸ਼ ਮੰਤਰੀ ਡਾਕਟਰ ਐੱਸ ਜੈਸ਼ੰਕਰ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਸਕੁਏਅਰ ਜਨਰਲ ਕੰਟਰੈਕਟਿੰਗ ਕੰਪਨੀ ਆਬੂ ਧਾਬੀ ਨੇ ਨੌਜਵਾਨਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ ਅਤੇ ਪਾਸਪੋਰਟ ਜ਼ਬਤ ਕੀਤੇ ਜਾਣ ਕਾਰਨ ਨੌਜਵਾਨ ਪਰੇਸ਼ਾਨ ਹਨ ਅਤੇ ਪੰਜਾਬ ਪਰਤਣ ਤੋਂ ਅਸਮਰੱਥ ਹਨ। ਵਿਦੇਸ਼ ਮੰਤਰੀ ਨੂੰ ਅਬੂ ਧਾਬੀ ਸਥਿਤ ਭਾਰਤੀ ਦੂਤਾਵਾਸ ਨੂੰ ਨਿਰਦੇਸ਼ ਦੇ ਕੇ ਇਹ ਮਾਮਲਾ ਯੂਏਈ ਦੇ ਅਧਿਕਾਰੀਆਂ ਕੋਲ ਉਠਾਉਣ ਦੀ ਬੇਨਤੀ ਕੀਤੀ ਗਈ ਹੈ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।