Sliderपंजाब

ਆਮ ਆਦਮੀ ਕਲੀਨਿਕਸ ਦੇ ਮੈਡੀਕਲ ਅਫ਼ਸਰਾਂ ਨੂੰ ਦਿੱਤੀ “ਨਵਜਨਮੇ ਬੱਚਿਆਂ ਦੀ ਦੇਖਭਾਲ” ਸਬੰਧੀ ਟ੍ਰੇਨਿੰਗ

ਜਲੰਧਰ (30.04.2026): ਸਿਹਤ ਵਿਭਾਗ ਵੱਲੋਂ ਆਮ ਆਦਮੀ ਕਲੀਨਿਕ ਵਿਖੇ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਦੇ ਦਾਇਰੇ ਨੂੰ ਨਿਰੰਤਰ ਵਧਾਇਆ ਜਾ ਰਿਹਾ ਹੈ। ਜਿਸਦੇ ਮੱਦੇਨਜਰ ਸਿਵਲ ਸਰਜਨ ਡਾ. ਰਾਜੇਸ਼ ਗਰਗ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਵਨਿੰਦਰ ਰਿਆੜ ਦੀ ਅਗਵਾਈ ਹੇਠ ਸ਼ਹੀਦ ਬਾਬੂ ਲਾਭ ਸਿੰਘ ਯਾਦਗਾਰੀ ਨਰਸਿੰਗ ਸਕੂਲ ਸਿਵਲ ਹਸਪਤਾਲ ਜਲੰਧਰ ਵਿਖੇ ਵੀਰਵਾਰ ਨੂੰ ਜਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫ਼ਸਰਾ ਲਈ ਟ੍ਰੇਨਿੰਗ ਸੈਸ਼ਨ ਦਾ ਆਯੋਜਨ ਕੀਤਾ ਗਿਆ।
ਟ੍ਰੇਨਿੰਗ ਦਾ ਵਿਸ਼ਾ “ਨਵਜਨਮੇ ਬੱਚਿਆਂ ਦੀ ਦੇਖਭਾਲ (ਨਿਊ ਬੋਰਨ ਕੇਅਰ)” ਰਿਹਾ। ਜਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫ਼ਸਰਾਂ ਨੂੰ ਪੀ.ਪੀ.ਟੀ. ਰਾਹੀਂ ਵਿਸ਼ੇ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਹ ਟ੍ਰੇਨਿੰਗ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾ. ਰਿਸ਼ੀ ਮਾਰਕੰਡਾ ਵੱਲੋਂ ਦਿੱਤੀ ਗਈ। ਇਸ ਮੌਕੇ ਅਰਬਨ ਕੋਆਰਡੀਨੇਟਰ ਡਾ. ਸੁਰਭੀ, ਡਿਪਟੀ ਐਮ.ਈ.ਆਈ.ਓ. ਅਸੀਮ ਸ਼ਰਮਾ, ਜਿਲ੍ਹਾ ਬੀਸੀਸੀ ਕੋਆਰਡੀਨੇਟਰ ਨੀਰਜ ਸ਼ਰਮਾ, ਮੌਜੂਦ ਸਨ।
ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਵਨਿੰਦਰ ਰਿਆੜ ਨੇ ਕਿਹਾ ਕਿ ਮੈਡੀਕਲ ਅਫ਼ਸਰਾਂ ਨੂੰ ਇਸ ਟ੍ਰੇਨਿੰਗ ਸੈਸ਼ਨ ਦਾ ਵੱਧ ਤੋਂ ਵਧ ਲਾਭ ਲਿਆ ਜਾਵੇ ਅਤੇ ਇਹ ਟ੍ਰੇਨਿੰਗ ਲੋਕਾਂ ਤੱਕ ਹੋਰ ਬਿਹਤਰ ਢੰਗ ਨਾਲ ਸਿਹਤ ਸੇਵਾਵਾਂ ਪਹੁੰਚਾਉਣ ਵਿੱਚ ਸਹਾਇਕ ਸਾਬਿਤ ਹੋਵੇਗੀ। ਉਨ੍ਹਾਂ ਨੇ ਸਮੂਹ ਮੈਡੀਕਲ ਅਫ਼ਸਰਾਂ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਔਰਤਾਂ ਨੂੰ ਪ੍ਰਾਇਮਰੀ ਹੈਲਥ ਕੇਅਰ ਸਰਵਿਸਿਜ਼ ਉਪਲਬਧ ਕਰਵਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਹੋਰ ਘਟ ਕੀਤਾ ਜਾ ਸਕੇ।
ਮੈਡੀਕਲ ਅਫ਼ਸਰ ਡਾ. ਰਿਸ਼ੀ ਮਾਰਕੰਡਾ ਨੇ ਨਿਊ ਬੋਰਨ ਕੇਅਰ ਸਬੰਧੀ ਪੀਪੀਟੀ ਰਾਹੀਂ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫ਼ਸਰਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ। ਇਸ ਦੌਰਾਨ ਉਨ੍ਹਾਂ ਵੱਲੋਂ ਪ੍ਰਧਾਨਮੰਤਰੀ ਮਾਤ੍ਰਿਤਵ ਸੁਰੱਖਿਆ ਅਭਿਆਨ, ਜਨਨੀ ਸੁਰੱਖਿਆ ਯੋਜਨਾ, ਜਨਨੀ ਸ਼ਿਸ਼ੂ ਸੁਰੱਖਿਆ ਕਾਰਿਆਕ੍ਰਮ, ਫੈਮਿਲੀ ਪਲਾਨਿੰਗ, ਪੋਸਟ ਨੇਟਲ ਕੇਅਰ ਬਾਰੇ ਵੀ ਜਾਣਕਾਰੀ ਦਿੰਦੇ ਹੋਏ ਸਿਖਲਾਈ ਦਿੱਤੀ ਗਈ।
ਜਿਕਰਯੋਗ ਹੈ ਕਿ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਦੇ ਮੰਤਵ ਨਾਲ ਆਮ ਆਦਮੀ ਕਲੀਨਿਕਾਂ ਵਿੱਚ ਮਰੀਜਾਂ ਨੂੰ 102 ਤਰ੍ਹਾਂ ਦੀਆਂ ਦਵਾਈਆਂ ਮੁਫਤ ਮਿਲਣਗੀਆਂ, ਇਸਦੇ ਨਾਲ ਹੀ 47 ਤਰ੍ਹਾਂ ਦੇ ਲੈਬ ਟੈਸਟ ਦੀ ਸੁਵਿਧਾ, ਟੀ.ਬੀ. ਦੀ ਸਕ੍ਰੀਨਿੰਗ ਦੀ ਸੁਵਿਧਾ, ਡੌਗ ਬਾਈਟ ਕਾਰਨ ਹਲਕਾਅ ਤੋਂ ਬਚਾਅ ਲਈ ਟੀਕਾਕਰਨ, ਗਰਭਵਤੀ ਔਰਤਾਂ ਲਈ ਐਮਪੈਨਲਡ ਸੈਂਟਰ ‘ਤੇ ਮੁਫਤ ਸਕੈਨਿੰਗ ਅਤੇ ਓਪੀਡੀ ਦੌਰਾਨ ਐਂਟੀ ਰੈਬੀਜ਼ ਵੈਕਸੀਨ ਦੀ ਸੁਵਿਧਾ ਵੀ ਮੁਫ਼ਤ ਉਪਲਬਧ ਕਰਵਾਈ ਜਾ ਰਹੀ ਹੈ।

Related Articles

Back to top button