Sliderदोआबापंजाब

ਆਮ ਆਦਮੀ ਕਲੀਨਿਕਾਂ ਲਈ ਮੈਡੀਕਲ ਅਫ਼ਸਰਾਂ ਦੀ ਇੰਟਰਵਿਊ

ਜਲੰਧਰ (14.08.2025): ਆਮ ਆਦਮੀ ਕਲੀਨਿਕਾਂ ਲਈ ਮੈਡੀਕਲ ਅਫ਼ਸਰਾਂ ਦੀ ਇੰਟਰਵਿਊ ਸਿਵਲ ਸਰਜਨ ਦਫ਼ਤਰ ਜਲੰਧਰ ਵਿਖੇ ਹੋਈ। ਸਿਵਲ ਸਰਜਨ ਜਲੰਧਰ ਡਾ. ਗੁਰਮੀਤ ਲਾਲ ਦੀ ਪ੍ਰਧਾਨਗੀ ਹੇਠ ਇੰਟਰਵਿਊ ਪੂਰੇ ਪਾਰਦਰਸ਼ੀ ਢੰਗ ਨਾਲ ਲਈ ਗਈ। ਇੰਟਰਵਿਊ ਲਈ ਨਿਰਧਾਰਤ ਤਿੰਨ ਮੈਂਬਰੀ ਕਮੇਟੀ ਵਿੱਚ ਸਹਾਇਕ ਸਿਵਲ ਸਰਜਨ ਡਾ. ਜੋਤੀ ਫੁਕੇਲਾ ਅਤੇ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ ਵੀ ਸ਼ਾਮਲ ਸਨ। ਸਿਵਲ ਸਰਜਨ ਡਾ. ਗੁਰਮੀਤ ਲਾਲ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫ਼ਸਰਾਂ ਦੀਆਂ ਆਸਾਮੀਆਂ ਲਈ ਮੈਰਿਟ ਲਿਸਟ ਤਿਆਰ ਕਰਨ ਦੇ ਮੱਦੇਨਜਰ ਇਹ ਇੰਟਰਵਿਊ ਪ੍ਰਕਿਰਿਆ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਨਿਰਧਾਰਿਤ ਟੀਮਾਂ ਵੱਲੋਂ ਕਾਊਂਸਲਿੰਗ ਦੌਰਾਨ ਉਮੀਦਵਾਰਾਂ ਦੇ ਅਸਲ ਦਸਤਾਵੇਜਾਂ ਦੀ ਜਾਂਚ ਕੀਤੀ ਗਈ ਅਤੇ ਕਾਊਂਸਲਿੰਗ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲੀ। ਉਨ੍ਹਾਂ ਦੱਸਿਆ ਕਿ ਮੈਡੀਕਲ ਅਫ਼ਸਰ ਦੀਆਂ ਆਸਾਮੀਆਂ ਲਈ 11 ਉਮੀਦਵਾਰਾਂ ਨੇ ਅਪਲਾਈ ਕੀਤਾ ਸੀ, ਇਹ ਸਾਰੇ ਉਮੀਦਵਾਰ ਇੰਟਰਵਿਊ ਲਈ ਹਾਜ਼ਰ ਹੋਏ ਅਤੇ ਤਿੰਨ ਮੈਂਬਰੀ ਕਮੇਟੀ ਵੱਲੋਂ ਇਨ੍ਹਾਂ 11 ਉਮੀਦਵਾਰਾਂ ਦੀ ਇੰਟਰਵਿਊ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ।

Related Articles

Back to top button