ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਦੀ Z+ ਸਮੇਤ ਸਮੁੱਚੀ ਸੁਰੱਖਿਆ ਵਾਪਸ ਲੈਕੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵਿਰੁੱਧ ਆਪਣੇ ਖ਼ਤਰਨਾਕ ਅਤੇ ਘਾਤਕ ਮਨਸੂਬਿਆਂ ਦੀ ਪੁਸ਼ਟੀ ਕਰ ਦਿੱਤੀ ਹੈ ਰਾਜਪਾਲ ਅੱਜ ਕੁਛ ਪੱਤਰਕਾਰਾ ਵਿੱਚ ਬੈਠ ਕੇ ਇੱਕ ਪ੍ਰੈਸ ਨੋਟ ਜਾਰੀ ਕਰਦੇ ਹੋਏ ਸੁਖਮਿੰਦਰ ਸਿੰਘ ਰਾਜਪਾਲ ਸੀਨੀਅਰ ਅਕਾਲੀ ਆਗੂ ਨੇ ਕਿਆ ਕਿ ਆਮ ਆਦਮੀ ਪਾਰਟੀ ਪੂਰੀ ਤਰ੍ਹਾ ਡਰੀ ਹੋਈ ਕਬਰਾਹਟ ਕਰਕੇ ਇਹ ਫੈਸਲਾ ਲਿਆ ਗਿਆ ਹੈ
ਇਹ ਫ਼ੈਸਲਾ ‘ਆਪ’ ਸਰਕਾਰ ਵੱਲੋਂ ਜਾਣਬੁੱਝ ਕੇ ਬਿਕਰਮ ਸਿੰਘ ਮਜੀਠੀਆ ਦਾ ਅਕਸ ਖ਼ਰਾਬ ਕਰਨ ਲਈ ਚੁੱਕਿਆ ਗਿਆ ਇੱਕ ਕਦਮ ਹੈ। ਉਹ ਲਗਾਤਾਰ ਬਿਕਰਮ ਨੂੰ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਝੂਠਾ ਫਸਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜਦਕਿ ਆਪ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਨਸ਼ਿਆਂ ਦੇ ਮੁੱਦੇ ‘ਤੇ ਆਪਣੇ ਵੱਲੋਂ ਲਾਏ ਝੂਠੇ ਦੋਸ਼ਾਂ ਕਰਕੇ ਬਿਕਰਮ ਸਿੰਘ ਮਜੀਠੀਆ ਤੋਂ ਲਿਖਤੀ ਮੁਆਫ਼ੀ ਮੰਗੀ ਹੋਈ ਹੈ ।
ਬਿਕਰਮ ਦੀ ਸੁਰੱਖਿਆ ਵਾਪਸ ਲੈਣ ਦਾ ਸਰਕਾਰ ਦਾ ਇਹ ਫ਼ੈਸਲਾ, ਵਅੱਜ ਘਟਨਾਵਾਂ ਦੇ ਇਸ ਸਾਰੇ ਕ੍ਰਮ ਨੂੰ ਵੇਖ ਕੇ ਕਿਸੇ ਨੂੰ ਵੀ ਕੋਈ ਸ਼ੱਕ ਨਹੀਂ ਰਿਹਾ ਕਿ ਸਾਡੇ ਵਿਰੋਧੀ ਸੂਬੇ ਨੂੰ ਕਿੱਥੇ ਧੱਕਣ ਦੀ ਕੋਸ਼ਿਸ਼ ਕਰ ਰਹੇ ਹਨ ।
‘ਆਪ’ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਬੁਲਾਰਿਆਂ ਨੂੰ ਕਤਲ ਦੀਆਂ ਧਮਕੀਆਂ ਵੀ ਖੁੱਲ੍ਹੇਆਮ ਦਿੱਤੀਆਂ ਜਾ ਰਹੀਆਂ ਹਨ ਅਤੇ ਮੁੱਖ ਮੰਤਰੀ ਨੇ ਇਨ੍ਹਾਂ ਖ਼ਤਰਨਾਕ ਘਟਨਾਵਾਂ ‘ਤੇ ਵੀ ਚੁੱਪ ਧਾਰੀ ਹੋਈ ਹੈ ।
ਸੁਖਮਿੰਦਰ ਸਿੰਘ ਰਾਜਪਾਲ ਨੇ ਕਿਆ ਕਿ ਜੇਕਰ ਬਿਕਰਮ ਜਾਂ ਸਾਡੇ ਕਿਸੇ ਵੀ ਆਗੂ ਜਾਂ ਵਰਕਰ ਨੂੰ ਕੋਈ ਨੁਕਸਾਨ ਪਹੁੰਚਦਾ ਹੈ, ਤਾਂ ਮੁੱਖ ਮੰਤਰੀ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਅਤੇ ਸੂਬੇ ਦੇ ਪੁਲਿਸ ਮੁਖੀ ਇਸ ਦੇ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੋਣਗੇ ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।