
ਆਮ ਆਦਮੀ ਪਾਰਟੀ ਦੀ ਸਰਕਾਰ ਹੇਠ ਹਰ ਦਿਨ ਢਹਿੰਦੀ ਕਾਨੂੰਨ ਵਿਵਸਥਾ ਵਿਚ ਅੱਜ ਸਵੇਰੇ ਫਗਵਾੜਾ ਵਿੱਚ ਮਸ਼ਹੂਰ ਮਿਠਾਈ ਦੀ ਦੁਕਾਨ ਸੁਧੀਰ ਸਵੀਟਸ ’ਤੇ ਗੋਲੀਆਂ ਚੱਲਣਾ ਬੇਹੱਦ ਮੰਦਭਾਗਾ ਹੈ।
ਇਨ੍ਹਾਂ ਵਧ ਰਹੀਆਂ ਘਟਨਾਵਾਂ ਨੇ ਪੰਜਾਬ ਦੇ ਵਪਾਰੀ ਭਾਈਚਾਰੇ ਵਿੱਚ ਡਰ ਦਾ ਮਾਹੌਲ ਬਣਾਇਆ ਹੋਇਆ ਹੈ। ਵਪਾਰ ਕਰਨਾ ਮੁਸ਼ਕਿਲ ਹੁੰਦਾ ਜਾ ਰਿਹਾ ਹੈ, ਜੋ ਸਿੱਧੇ ਤੌਰ ’ਤੇ ਪੰਜਾਬ ਦੀ ਆਰਥਿਕਤਾ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਆਪ ਸਰਕਾਰ ਦੇ ਰਾਜ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਖਸਤਾ ਹੋ ਚੁੱਕੀ ਹੈ। ਆਏ ਦਿਨ ਚੱਲ ਰਹੀਆਂ ਗੋਲੀਆਂ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਦੀ ਨਾਕਾਮੀ ਨੂੰ ਬੇਨਕਾਬ ਕਰ ਰਹੀਆਂ ਹਨ।
ਜੇ ਇਹੀ “ਰੰਗਲਾ ਪੰਜਾਬ” ਹੈ, ਤਾਂ ਪੰਜਾਬ ਦੀ ਧਰਤੀ ਨੂੰ ਗੋਲੀਆਂ ਅਤੇ ਖੌਫ਼ ਵਾਲਾ ਇਹ ਰੰਗਲਾ ਪੰਜਾਬ ਕਤਈ ਮਨਜ਼ੂਰ ਨਹੀਂ।
ਗਿਆਨੀ ਹਰਪ੍ਰੀਤ ਸਿੰਘ
ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ( ਪੁਨਰਸੁਰਜੀਤ)