
ਜਲੰਧਰ ਨਾਰਥ ਦੇ ਵਾਰਡ ਨੰਬਰ 82 ਵਿੱਚ ਆਮ ਆਦਮੀ ਪਾਰਟੀ ਵੱਲੋਂ ਲੋੜਵੰਦ ਪਰਿਵਾਰਾਂ ਲਈ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਨਿਸ਼ਾਂਤ ਧੀਰ, ਵਾਰਡ ਇੰਚਾਰਜ ਦੀਪਕ ਸੰਧੂ, ਬਲਾਕ ਪ੍ਰਧਾਨ ਨਰੇਸ਼ ਸ਼ਰਮਾ ਕਾਲੀ ਅਤੇ ਹਰਮਿੰਦਰ ਕੌਰ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਅਤੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।
ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਰਾਜਨੀਤੀ ਸਿਰਫ਼ ਚੋਣਾਂ ਤੱਕ ਸੀਮਿਤ ਨਹੀਂ, ਸਗੋਂ ਹਰ ਵੇਲੇ ਲੋਕਾਂ ਦੀ ਸੇਵਾ ਲਈ ਸਮਰਪਿਤ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਲੋਕ-ਭਲਾਈ ਨੂੰ ਪਹਿਲ ਦੇ ਰਹੀ ਹੈ ਅਤੇ ਪਾਰਟੀ ਦਾ ਹਰ ਵਰਕਰ ਵੀ ਇਸੇ ਸੋਚ ਨਾਲ ਜ਼ਮੀਨੀ ਪੱਧਰ ‘ਤੇ ਲੋਕਾਂ ਦੇ ਨਾਲ ਖੜ੍ਹਾ ਹੈ।
ਮੌਕੇ ਤੇ ਮੌਜੂਦ ਹਲਕਾ ਇੰਚਾਰਜ ਨੌਰਥ ਤੇ
ਮੇਅਰ ਵਿਨੀਤ ਧੀਰ ਜੀ ਦੇ ਬੇਟੇ ਨਿਸ਼ਾਂਤ ਧੀਰ ਨੇ ਕਿਹਾ ਕਿ ਜਲੰਧਰ ਨਾਰਥ ਵਿੱਚ ਪਾਰਟੀ ਦੀ ਟੀਮ ਲੋਕਾਂ ਦੀ ਹਰ ਮੁਸ਼ਕਲ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਅੱਗੇ ਵੀ ਅਜਿਹੇ ਲੋਕ-ਭਲਾਈ ਦੇ ਕਾਰਜ ਲਗਾਤਾਰ ਜਾਰੀ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮਕਸਦ ਸਿਰਫ਼ ਵਿਕਾਸ ਨਹੀਂ, ਸਗੋਂ ਹਰ ਲੋੜਵੰਦ ਤੱਕ ਮਦਦ ਪਹੁੰਚਾਉਣਾ ਵੀ ਹੈ।
ਇਸ ਮੌਕੇ ਇਲਾਕਾ ਵਾਸੀਆਂ ਨੇ ਆਮ ਆਦਮੀ ਪਾਰਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸੇਵਾ ਭਾਵਨਾ ਨਾਲ ਕੀਤੇ ਜਾ ਰਹੇ ਕੰਮਾਂ ਦੀ ਪ੍ਰਸ਼ੰਸਾ ਕੀਤੀ।