ਜਲੰਧਰ:14ਸਤੰਬਰ( ਨਿਤਿਨ ਕੌੜਾ ‌‌) ‌ ‌ਪੰਜਾਬ ਵਿੱਚ ਆਮ ਲੋਕਾਂ ਦੀ ਸਰਕਾਰ ਕਹਿਣ ਵਾਲੀ ਆਪ ਪਾਰਟੀ ਦੀ ਪੰਜਾਬ ਸਰਕਾਰ ਵੱਲੋ ਪਾਰਟੀ ਸੁਪਰੀਮੋ ਦੀ ਜਲੰਧਰ ਆਮਦ ਸਮੇਂ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਦੇ ਸੰਘਰਸ਼ਸ਼ੀਲ ਆਗੂਆਂ ਸੀ ਪੀ ਐੱਫ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਅਤੇ ਸਰਲ ਸਿੱਖਿਆ ਅਭਿਆਨ/ਦਫ਼ਤਰੀ ਕਰਮਚਾਰੀਆਂ ਯੂਨੀਅਨ ਜਲੰਧਰ ਦੇ ਆਗੂ ਸੋਵਿਤ ਭਗਤ ਨੂੰ ਘਰਾਂ ਵਿੱਚ ਨਜ਼ਰਬੰਦ ਕਰਨ ਦੀ ਤਿੱਖੀ ਨਿਖੇਧੀ ਕਰਦੇ ਹੋਏ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਕਰਨੈਲ ਫਿਲੌਰ, ਤੇ ਪਸਸਫ ਦੇ ਸੂਬਾਈ ਸਕੱਤਰ ਤੀਰਥ ਸਿੰਘ ਬਾਸੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਬੁਖਲਾਟ ਨੇ ਉਸਦਾ ਲੋਕ ਤੇ ਮੁਲਾਜ਼ਮ ਵਿਰੋਧੀ ਚਿਹਰਾ ਨੰਗਾ ਕਰ ਦਿੱਤਾ ਹੈ। ਇਸ ਸਮੇਂ ਗੌਰਮਿੰਟ ਟੀਚਰਜ਼ ਯੂਨੀਅਨ ਜਿਲਾ ਜਲੰਧਰ ਦੇ ਸਕੱਤਰ ਸੁਖਵਿੰਦਰ ਸਿੰਘ ਮੱਕੜ,ਵਿੱਤ ਸਕੱਤਰ ਹਰਮਨਜੋਤ ਸਿੰਘ ਆਹਲੂਵਾਲੀਆ, ਪ੍ਰੈੱਸ ਸਕੱਤਰ ਰਗਜੀਤ ਸਿੰਘ,ਪ.ਸ.ਸ.ਫ.ਜਿਲ੍ਹਾ ਜਲੰਧਰ ਦੇ ਪ੍ਰਧਾਨ ਪੁਸ਼ਪਿੰਦਰ ਕੁਮਾਰ ਵਿਰਦੀ, ਜਨਰਲ ਸਕੱਤਰ ਨਿਰਮੋਲਕ ਸਿੰਘ ਹੀਰਾ,ਵਿੱਤ ਸਕੱਤਰ ਅਕਲ ਚੰਦ ਸਿੰਘ,ਪ.ਸ.ਸ.ਫ.ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ, ਪੁਰਾਣੀ ਪੈਂਨਸ਼ਨ ਬਹਾਲੀ ਸੰਘਰਸ਼ ਕਮੇਟੀ ਜਲੰਧਰ ਜ਼ਿਲ੍ਹਾ ਕਨਵੀਨਰ ਕੁਲਦੀਪ ਵਾਲੀਆ,ਹੈ ਕਨਵੀਨਰ ਦਿਲਬਾਗ ਸਿੰਘ,ਪੰਜਾਬ ਪੈਂਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜਲੰਧਰ ਦੇ ਆਗੂਆਂ ਬਲਵਿੰਦਰ ਕੁਮਾਰ, ਕੁਲਦੀਪ ਸਿੰਘ ਕੌੜਾ, ਦਰਸ਼ਨ ਰਾਮ ਸਿਆਣ ਮੰਗਤ ਰਾਮ ਸਮਰਾ ਨੇ ਕਿਹਾ ਕਿ ਧਰਨੇ ਮੁਜ਼ਾਹਰਿਆਂ ਵਿੱਚੋਂ ਪੈਦਾ ਹੋਏ ਆਪ ਪਾਰਟੀ ਦੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਅਤੇ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੋਂ ਜ਼ੋਰਦਾਰ ਮੰਗ ਕਰਦੇ ਹੋਏ ਕਿਹਾ ਕਿ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਆਗੂਆਂ ਨੂੰ ਨਜ਼ਰਬੰਦ ਕਰਨ ਦੀ ਬਜਾਏ ਉਹਨਾਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਜਾਵੇ ਅਤੇ ਸੁਖਾਵੇਂ ਮਾਹੌਲ ਵਿੱਚ ਵਧੀਆ ਢੰਗ ਨਾਲ ਦੋਧਿਰੀ ਗੱਲਬਾਤ ਕਰਦੇ ਹੋਏ ਹੱਕੀ ਅਤੇ ਜਾਇਜ ਮੰਗਾਂ ਦਾ ਨਿਪਟਾਰਾ ਕਰਨ ਲਈ ਗੰਭੀਰਤਾ ਨਾਲ ਉਪਰਾਲਾ ਕੀਤਾ ਜਾਵੇ ਤਾਂ ਜ਼ੋ ਪੰਜਾਬ ਵਿੱਚ ਸੁਖਾਵਾਂ ਅਤੇ ਸ਼ਾਂਤ ਮਈ ਮਾਹੌਲ ਪੈਦਾ ਹੋ ਸਕੇ ਅਤੇ ਆਪ ਜੀ ਨੂੰ ਜਥੇਬੰਦੀਆਂ ਆਗੂਆਂ ਨੂੰ ਵਾਰ ਵਾਰ ਨਜ਼ਰਬੰਦ ਕਰਨ ਦੀ ਜ਼ਰੂਰਤ ਨਾ ਪਵੇ ਅਤੇ ਆਮ ਲੋਕਾਂ ਅਤੇ ਮੁਲਾਜ਼ਮਾਂ ਨੂੰ ਵੀ ਮਹਿਸੂਸ ਹੋਵੇ ਕਿ ਪੰਜਾਬ ਵਿੱਚ ਸੱਚ ਮੁੱਚ ਹੀ ਆਮ ਲੋਕਾਂ ਦੇ ਹਿੱਤਾਂ ਦਾ ਧਿਆਨ ਰੱਖਣ ਵਾਲੀ ਸਰਕਾਰ ਹੈ। ਜਥੇਬੰਦੀ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਆਪਣੇ ਚੋਣ ਵਾਅਦੇ ਨੂੰ ਪੂਰਾ ਕਰਦੇ ਹੋਏ ਹਰ ਪ੍ਰਕਾਰ ਦੇ ਕੱਚੇ ਮੁਲਾਜ਼ਮਾਂ ਨੂੰ ਪੂਰੇ ਪੂਰੇ ਗਰੇਡਾਂ ਵਿੱਚ ਤੁਰੰਤ ਰੈਗੂਲਰ ਕੀਤਾ ਜਾਵੇ, ਪੁਰਾਣੀ ਪੈਂਨਸ਼ਨ 1972ਦੇ ਨਿਯਮਾਂ ਅਨੁਸਾਰ ਤੁਰੰਤ ਲਾਗੂ ਕੀਤੀ ਜਾਵੇ,ਮਾਣ ਭੱਤਾ ਮੁਲਾਜ਼ਮਾਂ ਨੂੰ ਘੱਟੋ ਘੱਟ ਉਜਰਤ ਦੇ ਘੇਰੇ ਵਿੱਚ ਲਿਆ ਕੇ 18000/-ਰੁਪਏ ਮਹੀਨਾ ਮਿਹਨਤਾਨਾ ਦਿੱਤਾ ਜਾਵੇ।ਇਸ ਸਮੇਂ ਬਲਜੀਤ ਸਿੰਘ ਕੁਲਾਰ, ਵਿਨੋਦ ਭੱਟੀ, ਪਰੇਮ ਖਲਵਾੜਾ, ਵੇਦ ਰਾਜ, ਸੁਖਵਿੰਦਰ ਰਾਮ, ਮਲਕੀਅਤ ਸਿੰਘ, ਮੰਗਤ ਰਾਮ ਸਮਰਾ, ਦੀਪਕ ਨਕੋਦਰ, ਗੁਰਿੰਦਰ ਸਿੰਘ, ਪਿਆਰਾ ਸਿੰਘ, ਸਰਬਜੀਤ ਢੇਸੀ, ਲੇਖ ਰਾਜ ਪੰਜਾਬੀ, ਬਲਵੀਰ ਗੁਰਾਇਆ, ਬਖਸ਼ੀ ਰਾਮ, ਕੁਲਵੰਤ ਰਾਮ ਰੁੜਕਾ, ਸੰਦੀਪ ਕੁਮਾਰ, ਸਤਵਿੰਦਰ ਸਿੰਘ, ਅੰਗਰੇਜ਼ ਸਿੰਘ, ਤਾਰਾ ਸਿੰਘ, ਰਤਨ ਸਿੰਘ, ਰਜਿੰਦਰ ਭੋਗਪੁਰ ਕਮਲ ਸ਼ਰਮਾ, ਬਲਵਿੰਦਰ ਕੁਮਾਰ, ਬੂਟਾ ਰਾਮ, ਗੋਬਿੰਦ ਰਾਮ ਆਦਿ ਹਾਜ਼ਰ ਸਨ

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।