Sliderपंजाब

ਆਰਬੀਐਸਕੇ ਦੇ ਮੈਡੀਕਲ ਅਫ਼ਸਰਾਂ ਅਤੇ ਸਕੂਲ ਟੀਚਰਾਂ ਨੂੰ ਸਿਹਤ ਅਤੇ ਸਫਾਈ ਸਬੰਧੀ ਦਿੱਤੀ ਗਈ ਸਿਖਲਾਈ

ਜਲੰਧਰ, 2 ਨਵੰਬਰ 2026: ਸਿਹਤ ਵਿਭਾਗ ਵੱਲੋਂ ਸਕੂਲ ਹੈਲਥ ਐਂਡ ਵੈਲਨੈੱਸ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਿਹਤ ਅਤੇ ਸਫ਼ਾਈ ਸਬੰਧੀ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਜਿਸਦੇ ਤਹਿਤ ਸਿਵਲ ਸਰਜਨ ਜਲੰਧਰ ਡਾ. ਰਾਜੇਸ਼ ਗਰਗ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਸਿਮਰਨਜੀਤ ਕੌਰ ਦੀ ਅਗਵਾਈ ਹੇਠ ਸ਼ਹੀਦ ਬਾਬੂ ਲਾਭ ਸਿੰਘ ਯਾਦਗਾਰੀ ਨਰਸਿੰਗ ਸਕੂਲ ਸਿਵਲ ਹਸਪਤਾਲ ਜਲੰਧਰ ਵਿਖੇ ਆਰਬੀਐਸਕੇ ਮੈਡੀਕਲ ਅਫ਼ਸਰਾਂ ਅਤੇ ਸਕੂਲ ਟੀਚਰਾਂ ਲਈ ਵਿਸ਼ੇਸ਼ ਟ੍ਰੇਨਿੰਗ ਸੈਸ਼ਨ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਮਕਸਦ ਵਿਦਿਆਰਥੀਆਂ ਤੱਕ ਸਰੀਰਕ ਅਤੇ ਮਾਨਸਿਕ ਸਿਹਤ, ਸੰਤੁਲਿਤ ਖੁਰਾਕ, ਨਿੱਜੀ ਸਫ਼ਾਈ, ਕਸਰਤ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕਤਾ ਦਾ ਸੰਦੇਸ਼ ਪਹੁੰਚਾਉਣਾ ਹੈ।
ਟ੍ਰੇਨਿੰਗ ਸੈਸ਼ਨ ਦੌਰਾਨ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਸਿਮਰਨਜੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਹਤ ਵਿਭਾਗ ਅਤੇ ਸਿੱਖਿਆ ਵਿਭਾਗ ਦਾ ਇਹ ਸਾਂਝਾ ਉਪਰਾਲੇ ਰਾਹੀਂ ਸਕੂਲੀ ਵਿਦਿਆਰਥੀਆਂ ਤੱਕ ਸਿਹਤ ਅਤੇ ਸਫਾਈ ਪ੍ਰਤੀ ਜਾਗਰੂਕਤਾ ਵਧਾਉਣ ਵਿਚ ਸਹਾਇਕ ਸਾਬਿਤ ਹੋਵੇਗਾ ਅਤੇ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ, ਸਾਫ਼-ਸਫ਼ਾਈ ਰੱਖਣ ਅਤੇ ਚੰਗੀਆਂ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਟ੍ਰੇਨਿੰਗ ਸੈਸ਼ਨ ਦੌਰਾਨ ਟ੍ਰੇਨਰ ਗੁਰਵਿੰਦਰ ਸਿੰਘ ਵੱਲੋਂ ਲਿੰਗ ਸਮਾਨਤਾ, ਭਾਵਨਾਤਮਕ ਤੰਦਰੁਸਤੀ ਅਤੇ ਮਾਨਸਿਕ ਸਿਹਤ ਵਿਸ਼ੇ ਅਤੇ ਟ੍ਰੇਨਰ ਅਨਮੋਲ ਰਤਨ ਵੱਲੋਂ ਸਕੂਲੀ ਸਿਹਤ ਅਤੇ ਤੰਦਰੁਸਤੀ ਪ੍ਰੋਗਰਾਮ ਵਿੱਚ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੀ ਰੋਕਥਾਮ ਅਤੇ ਪ੍ਰਬੰਧਨ ਵਿਸ਼ੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਅਜਿਹੀਆਂ ਜਾਗਰੂਕਤਾ ਗਤੀਵਿਧੀਆਂ ਭਵਿੱਖ ਵਿੱਚ ਵੀ ਜਾਰੀ ਰੱਖੀਆਂ ਜਾਣਗੀਆਂ। ਇਸ ਮੌਕੇ ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ, ਡਿਪਟੀ ਐਮ.ਈ.ਆਈ.ਓ. ਰਵਿੰਦਰ ਜੱਸਲ, ਏਐਮਓ ਡਾ. ਦੇਵਰਾਜ, ਆਰਬੀਐਸਕੇ ਕੋਆਰਡੀਨੇਟਰ ਪਰਮਵੀਰ ਝੱਮਟ ਹਾਜਰ ਸਨ।

Related Articles

Back to top button