
ਏਪੀਜੇ ਕਾਲਜ ਆਫ਼ ਫਾਈਨ ਆਰਟਸ, ਜਲੰਧਰ ਦੇ ਐਂਟੀ ਰੈਗਿੰਗ ਸੈੱਲ ਨੇ ਐਨਐਸਐਸ ਵਿੰਗ ਦੇ ਸਹਿਯੋਗ ਨਾਲ ਐਂਟੀ-ਰੈਗਿੰਗ ਵਿਸ਼ੇ ‘ਤੇ ਇੱਕ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ, ਜਿਸ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਬਹੁਤ ਜੋਸ਼ ਅਤੇ ਉਤਸ਼ਾਹ ਨਾਲ ਹਿੱਸਾ ਲਿਆ। ਪ੍ਰਿੰਸੀਪਲ ਨੀਰਜਾ ਢੀਂਗਰਾ ਨੇ ਇਸ ਵਿਸ਼ੇ ‘ਤੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਕਾਲਜ ਹਮੇਸ਼ਾ ਆਪਣੇ ਵਿਦਿਆਰਥੀਆਂ ਨੂੰ ਸਮਾਜਿਕ ਸਮੱਸਿਆਵਾਂ ਪ੍ਰਤੀ ਜਾਗਰੂਕ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਜੋ ਵਿਦਿਆਰਥੀ ਇਨ੍ਹਾਂ ਸਮੱਸਿਆਵਾਂ ਦੀ ਜੜ੍ਹ ਨੂੰ ਸਮਝਣ ਤੋਂ ਬਾਅਦ, ਖੁਦ ਇਨ੍ਹਾਂ ਤੋਂ ਦੂਰ ਰਹਿਣ ਦੀ ਕੋਸ਼ਿਸ਼ ਕਰਨ ਅਤੇ ਹੋਰ ਵਿਦਿਆਰਥੀਆਂ ਤੇ ਲੋਕਾਂ ਨੂੰ ਵੀ ਇਸ ਬਾਰੇ ਜਾਗਰੂਕ ਕਰਨ। ਡਾ: ਢੀਂਗਰਾ ਨੇ ਕਿਹਾ ਕਿ ਕਾਲਜ ਦਾ ਐਂਟੀ-ਰੈਗਿੰਗ ਸੈੱਲ ਸਮੇਂ-ਸਮੇਂ ‘ਤੇ ਵੱਖ-ਵੱਖ ਮੁਕਾਬਲੇ ਕਰਵਾਉਂਦਾ ਹੈ ਤਾਂ ਜੋ ਵਿਦਿਆਰਥੀ ਖੁਦ ਇੱਕ ਜ਼ਿੰਮੇਵਾਰ ਨਾਗਰਿਕ ਦੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਹੋਏ ਦੂਜਿਆਂ ਨੂੰ ਵੀ ਇਸ ਲਈ ਤਿਆਰ ਕਰਨ। ਡਾ. ਢੀਂਗਰਾ ਨੇ ਪੋਸਟਰ ਮੇਕਿੰਗ ਮੁਕਾਬਲੇ ਦੇ ਸਫਲ ਆਯੋਜਨ ਲਈ ਐਂਟੀ ਰੈਗਿੰਗ ਸੈੱਲ ਦੀ ਡੀਨ ਡਾ. ਸੀਮਾ ਸ਼ਰਮਾ, ਡਾ. ਮੋਨਿਕਾ ਮੋਗਲਾ ਅਤੇ ਡਾ. ਕੇਵਲ ਨੈਲਵਾਲ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਆਯੋਜਿਤ ਕਰਦੇ ਰਹਿਣ।