पंजाबशिक्षा और संस्कृति

ਏ ਪੀ ਜੇ ਕਾਲਜ ਆਫ਼ ਫਾਈਨ ਆਰਟਸ, ਜਲੰਧਰ ਦੀ ਟੀਆ ਲੂਥਰਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿੱਚ ਹਾਸਲ ਕੀਤਾ ਪਹਿਲਾ ਸਥਾਨ

ਏ ਪੀ ਜੇ ਕਾਲਜ ਆਫ਼ ਫਾਈਨ ਆਰਟਸ, ਜਲੰਧਰ ਦੀ ਬੀ- ਵੋਕੇਸ਼ਨਲ ਈ-ਕਾਮਰਸ ਅਤੇ ਡਿਜੀਟਲ ਮਾਰਕੀਟਿੰਗ ਚੌਥੇ ਸਮੈਸਟਰ ਦੀ ਵਿਦਿਆਰਥਣ ਟੀਆ ਲੂਥਰਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਕਰਵਾਏ ਗਏ ਫਾਈਨਲ ਇਮਤਿਹਾਨਾਂ ਵਿੱਚ 742/800 ਅੰਕ ਪ੍ਰਾਪਤ ਕਰਕੇ ਪਹਿਲੇ ਸਥਾਨ ‘ਤੇ ਰਹੀ ਜਦਕਿ ਉਰਵੀ ਕਾਲੀਆ 724 ਅੰਕ ਪ੍ਰਾਪਤ ਕਰਕੇ ਦੂਜੇ ਸਥਾਨ ‘ਤੇ ਰਹੀ। ਪ੍ਰਿੰਸੀਪਲ ਡਾ: ਨੀਰਜਾ ਢੀਂਗਰਾ ਨੇ ਦੋਵਾਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਲਗਾਤਾਰ ਮਿਹਨਤ ਕਰਦੇ ਰਹਿਣ ਅਤੇ ਆਉਣ ਵਾਲੀਆਂ ਜਮਾਤਾਂ ਵਿਚ ਵੀ ਇਹ ਮੁਕਾਮ ਬਰਕਰਾਰ ਰੱਖਣ | ਡਾ: ਢੀਂਗਰਾ ਨੇ ਦੋਵੇਂ ਵਿਦਿਆਰਥਣਾਂ ਨੂੰ ਮਾਰਗਦਰਸ਼ਨ ਅਤੇ ਪ੍ਰੇਰਿਤ ਕਰਨ ਲਈ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਡਾ: ਰੁਪਾਲੀ ਸੂਦ ਅਤੇ ਡਾ: ਰੇਖਾ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਹ ਇਸੇ ਤਰ੍ਹਾਂ ਵਿਦਿਆਰਥੀਆਂ ਦਾ ਮਾਰਗਦਰਸ਼ਨ ਕਰਦੇ ਰਹਿਣ ਤਾਂ ਜੋ ਉਹ ਬੁਲੰਦੀਆਂ ਨੂੰ ਛੂੰਹਦੇ ਰਹਿਣ।

Related Articles

Back to top button