Sliderपंजाब

ਐਨਆਈਟੀ ਜਲੰਧਰ ਦੇ ਡਾਇਰੈਕਟਰ ਪ੍ਰੋ. ਬਿਨੋਦ ਕੁਮਾਰ ਕਨੌਜੀਆ ਨੇ ਐਨਆਈਟੀ ਦਿੱਲੀ ਦੇ ਡਾਇਰੈਕਟਰ ਦਾ ਚਾਰਜ ਸੰਭਾਲਿਆ ਪ੍ਰੋ. ਬਿਨੋਦ ਕੁਮਾਰ ਕਨੌਜੀਆ,ਡਾਇਰੈਕਟਰ, ਡਾ ਬੀ ਆਰ ਅੰਬੇਡਕਰ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ ਜਲੰਧਰ (ਐਨਆਈਟੀ ਜਲੰਧਰ) ਨੂੰ

ਐਨਆਈਟੀ ਜਲੰਧਰ ਦੇ ਡਾਇਰੈਕਟਰ ਪ੍ਰੋ. ਬਿਨੋਦ ਕੁਮਾਰ ਕਨੌਜੀਆ ਨੇ ਐਨਆਈਟੀ ਦਿੱਲੀ ਦੇ ਡਾਇਰੈਕਟਰ ਦਾ ਚਾਰਜ ਸੰਭਾਲਿਆ
ਪ੍ਰੋ. ਬਿਨੋਦ ਕੁਮਾਰ ਕਨੌਜੀਆ, ਡਾਇਰੈਕਟਰ, ਡਾ ਬੀ ਆਰ ਅੰਬੇਡਕਰ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ ਜਲੰਧਰ (ਐਨਆਈਟੀ ਜਲੰਧਰ) ਨੂੰ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ ਦਿੱਲੀ (ਐਨਆਈਟੀ ਦਿੱਲੀ) ਦੇ ਡਾਇਰੈਕਟਰ ਦਾ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ। ਪ੍ਰੋ. ਅਜੈ ਕੇ. ਸ਼ਰਮਾ ਦਾ ਐਨਆਈਟੀ ਦਿੱਲੀ ਦੇ ਡਾਇਰੈਕਟਰ ਵਜੋਂ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਪ੍ਰੋ. ਕਨੌਜੀਆ ਨੇ 22 ਸਤੰਬਰ 2026 ਨੂੰ ਐਨਆਈਟੀ ਦਿੱਲੀ ਦੇ ਡਾਇਰੈਕਟਰ ਦਾ ਚਾਰਜ ਸੰਭਾਲਿਆ।
ਐਨਆਈਟੀ ਦਿੱਲੀ ਵਿੱਚ ਪ੍ਰੋ. ਕਨੌਜੀਆ ਦੇ ਚਾਰਜ ਸੰਭਾਲਣ ’ਤੇ ਪ੍ਰੋ. (ਡਾ.) ਚੰਦਰ ਸ਼ੇਖਰ ਓੱਬੂ, ਰਜਿਸਟਰਾਰ (ਕਾਰਜਕਾਰੀ), ਐਨਆਈਟੀ ਦਿੱਲੀ, ਨੇ ਸੰਸਥਾ ਦੇ ਡੀਨਾਂ, ਅਧਿਆਪਕਾਂ ਅਤੇ ਕਰਮਚਾਰੀਆਂ ਦੇ ਨਾਲ ਉਨ੍ਹਾਂ ਦਾ ਸਵਾਗਤ ਕੀਤਾ । ਇਸ ਤੋਂ ਬਾਅਦ ਪ੍ਰੋ. ਕਨੌਜੀਆ ਨੇ ਡੀਨਾਂ, ਵਿਭਾਗ ਮੁਖੀਆਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਸੰਸਥਾ ਨਾਲ ਜੁੜੇ ਆਪਣੇ ਵਿਚਾਰ ਸਾਂਝੇ ਕੀਤੇ।
ਪ੍ਰੋ. ਕਨੌਜੀਆ ਫਰਵਰੀ 2022 ਤੋਂ ਐਨਆਈਟੀ ਜਲੰਧਰ ਦੇ ਡਾਇਰੈਕਟਰ ਵਜੋਂ ਕਾਰਜਰਤ ਹਨ। ਉਨ੍ਹਾਂ ਦੀ ਅਗਵਾਈ ਹੇਠ ਸੰਸਥਾਨ ਵਿੱਚ ਸਿੱਖਿਆ, ਖੋਜ ਅਤੇ ਨਵੀਨਤਾ ਦੇ ਨਾਲ-ਨਾਲ ਕੈਂਪਸ ਵਿਕਾਸ ਅਤੇ ਸੰਸਥਾਨ ਦੇ ਕੰਮਕਾਜ ਨਾਲ ਸਬੰਧਤ ਵੱਖ-ਵੱਖ ਖੇਤਰਾਂ ਵਿੱਚ ਕਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਇਸ ਤੋਂ ਪਹਿਲਾਂ ਪ੍ਰੋ. ਕਨੌਜੀਆ ਆਈਆਈਆਈਟੀ ਊਨਾ, ਹਿਮਾਚਲ ਪ੍ਰਦੇਸ਼ ਅਤੇ ਐਨਆਈਟੀ ਸ੍ਰੀਨਗਰ, ਜੰਮੂ-ਕਸ਼ਮੀਰ ਦੇ ਡਾਇਰੈਕਟਰ ਦਾ ਕਾਰਜਭਾਰ ਵੀ ਸੰਭਾਲ ਚੁੱਕੇ ਹਨ।
ਐਨਆਈਟੀ ਜਲੰਧਰ ਦੇ ਰਜਿਸਟਰਾਰ, ਡੀਨਾਂ ਅਤੇ ਫੈਕਲਟੀ ਮੈਂਬਰਾਂ ਨੇ ਪ੍ਰੋ. ਬਿਨੋਦ ਕੁਮਾਰ ਕਨੌਜੀਆ ਨੂੰ ਐਨਆਈਟੀ ਦਿੱਲੀ ਦੇ ਡਾਇਰੈਕਟਰ ਦਾ ਚਾਰਜ ਸੰਭਾਲਣ ’ਤੇ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਸਫਲ ਕਾਰਜਕਾਲ ਦੀ ਕਾਮਨਾ ਕੀਤੀ।

Related Articles

Back to top button