
ਐਮਜੀਐਨ ਪਬਲਿਕ ਸਕੂਲ, ਜਲੰਧਰ ਦੇ ਵਿਦਿਆਰਥੀਆਂ ਦਾ ਦਸਵੀਂ ਜਮਾਤ ਵਿੱਚ ਸ਼ਾਨਦਾਰ ਪ੍ਰਦਰਸ਼ਨ – ਅਦਾ ਨੇ 99.8% ਅੰਕ ਲੈ ਕੇ ਜ਼ਿਲ੍ਹੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ
ਐਮਜੀਐਨ ਪਬਲਿਕ ਸਕੂਲ, ਜਲੰਧਰ ਨੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਇਕ ਵਾਰੀ ਫਿਰ ਕਾਮਯਾਬੀ ਦੇ ਝੰਡੇ ਗੱਡੇ ਹਨ।
ਇਹ ਮਾਣ ਦੀ ਗੱਲ ਹੈ ਕਿ ਸਕੂਲ ਦੀ ਵਿਦਿਆਰਥਣ ਅਦਾ ਨੇ 99.8% ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।
ਸਿਰਫ ਅਦਾ ਹੀ ਨਹੀਂ, ਹੋਰ ਕਈ ਵਿਦਿਆਰਥੀਆਂ ਨੇ ਵੀ ਵਧੀਆ ਨਤੀਜੇ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ।
ਸਕੂਲ ਮੈਨੇਜਮੈਂਟ ਨੇ ਇਸ ਮੌਕੇ ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਸਿੱਖਿਆ ਪ੍ਰਤੀ ਬਚਿਆਂ ਦੀ ਲਗਨ, ਅਧਿਆਪਕਾਂ ਦੀ ਨਿਸ਼ਠਾ ਅਤੇ ਮਾਪਿਆਂ ਦੇ ਵਿਸ਼ਵਾਸ ਦਾ ਨਤੀਜਾ ਹਨ। ਉਨ੍ਹਾਂ ਕਿਹਾ ਕਿ ਐਮਜੀਐਨ ਪਬਲਿਕ ਸਕੂਲ ਹਮੇਸ਼ਾ ਗੁਣਵੱਤਾਪੂਰਨ ਸਿੱਖਿਆ ਦੇਣ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਇਨ੍ਹਾਂ ਆਦਰਸ਼ਾਂ ਨੂੰ ਕਾਇਮ ਰੱਖੇਗਾ।
ਸਕੂਲ ਦੀ ਪ੍ਰਿੰਸੀਪਲ ਮੈਡਮ ਰਾਜਵਿੰਦਰਪਲ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਸਫਲਤਾ ਉਨ੍ਹਾਂ ਦੀ ਮਿਹਨਤ ਅਤੇ ਆਤਮ ਵਿਸ਼ਵਾਸ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ, “ਸਾਡਾ ਮੁੱਖ ਉਦੇਸ਼ ਬੱਚਿਆਂ ਦੀ ਚਹੁਪੱਖੀ ਵਿਕਾਸ ਵੱਲ ਧਿਆਨ ਕੇਂਦਰਤ ਕਰਨਾ ਹੈ, ਤਾਂ ਜੋ ਉਹ ਨੈਤਿਕ ਅਤੇ ਅਕਾਦਮਿਕ ਦੋਹਾਂ ਪੱਖੋਂ ਮਜਬੂਤ ਬਣ ਸਕਣ।”