ਫ਼ਗਵਾੜਾ 13 ਜਨਵਰੀ (ਸ਼ਿਵ ਕੌੜਾ) ਕਮਲਾ ਨਹਿਰੂ ਪ੍ਰਾਇਮਰੀ ਸਕੂਲ ਹਰਗੋਬਿੰਦ ਨਗਰ ਫਗਵਾੜਾ ਵਿਖੇ ਲੋਹੜੀ ਦੇ ਤਿਉਹਾਰ ਦੇ ਮੌਕੇ ‘ਤੇ ਵਿਸ਼ੇਸ਼ ਸਭਾ ਦਾ ਆਯੋਜਨ ਕਰਕੇ ਬੜੀ ਧੂਮ ਧਾਮ ਨਾਲ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ‘ਤੇ ਸਕੂਲ ਦੇ ਮੁੱਖ ਅਧਿਆਪਕਾ ਸ਼੍ਰੀ ਮਤੀ ਜਯੋਤੀ ਭਾਰਦਵਾਜ ਜੀ ਨੇ ਸਾਰੇ ਅਧਿਆਪਕਾਂ ਦੇ ਨਾਲ ਮਿਲ ਕੇ ਪਵਿੱਤਰ ਧੂਣੀ ਬਾਲਕੇ ਉਸ ਤੋਂ ਮੂੰਗਫਲੀ ਅਤੇ ਰਿਓੜੀਆਂ ਵਾਰਕੇ ਪੂਜਾ ਕੀਤੀ। ਨੀਲਗਿਰੀ ਸਦਨ ਦੇ ਵਿਦਿਆਰਥੀਆਂ ਨੇ ਲੋਹੜੀ ਦੇ ਤਿਉਹਾਰ ਦੀ ਮਹੱਤਤਾ ਦੱਸੀ ਅਤੇ ਲੋਹੜੀ ਦੇ ਤਿਉਹਾਰ ਨਾਲ਼ ਸੰਬੰਧਿਤ ਗੀਤ ਗਾਏ ਅਤੇ ਨਾਚ ਪੇਸ਼ ਕੀਤਾ ਸਭਾ ਦੇ ਅੰਤ ਵਿੱਚ ਸਕੂਲ ਦੇ ਮੁੱਖ ਅਧਿਆਪਕਾ ਸ਼੍ਰੀ ਮਤੀ ਜਯੋਤੀ ਭਾਰਦਵਾਜ ਜੀ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ ਲੋਹੜੀ ਦੀ ਹਾਰਦਿਕ ਵਧਾਈ ਦਿੱਤੀ।
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।