ਜਲੰਧਰ, 28 ਅਗਸਤ : ਜਲੰਧਰ ਪੁਲਿਸ ਕਮਿਸ਼ਨਰੇਟ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਨੇ ਸ਼ਹਿਰ ‘ਚ ਸਨੈਚਿੰਗ ਦੀਆਂ ਵਾਰਦਾਤਾਂ ‘ਚ ਸ਼ਾਮਲ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਮੰਗਲਵਾਰ ਨੂੰ ਸੂਚਨਾ ਮਿਲੀ ਸੀ ਕਿ ਹੰਸਰਾਜ ਸਟੇਡੀਅਮ ਨੇੜੇ ਤਿੰਨ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਇੱਕ ਵਿਅਕਤੀ ਤੋਂ ਮੋਬਾਈਲ ਫ਼ੋਨ ਅਤੇ ਕੁਝ ਨਕਦੀ ਖੋਹ ਲਈ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਮੋਟਰਸਾਈਕਲ ’ਤੇ ਕੋਈ ਨੰਬਰ ਪਲੇਟ ਨਹੀਂ ਸੀ। ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ ‘ਤੇ ਪਹੁੰਚ ਕੇ ਵਿਕਾਸ ਵਿਰਦੀ ਪੁੱਤਰ ਕੁਲਵਿੰਦਰ ਸਿੰਘ ਵਾਸੀ ਮੁਹੱਲਾ ਨੰਬਰ 58 ਸੁੰਦਰ ਨਗਰ ਅਲਾਵਲਪੁਰ, ਥਾਣਾ ਆਦਮਪੁਰ, ਜਲੰਧਰ ਦਿਹਾਤੀ ਦੇ ਬਿਆਨ ਲਏ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਐਫਆਈਆਰ ਨੰਬਰ 91, ਮਿਤੀ 28-08-2024, ਅਧੀਨ 304, 3(5) ਬੀਐਨਐਸ, ਥਾਣਾ ਡਵੀਜ਼ਨ ਨੰਬਰ 4, ਜਲੰਧਰ ਦਰਜ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਜਾਂਚ ਦੌਰਾਨ ਮੁਲਜ਼ਮ ਦੀ ਪਛਾਣ ਜੇਮਸ ਮਸੀਹ ਪੁੱਤਰ ਬਬਲੂ ਮਸੀਹ ਵਾਸੀ ਬੂਟਾ ਮੰਡੀ ਜਲੰਧਰ ਵਜੋਂ ਕੀਤੀ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਬਾਅਦ ਵਿੱਚ ਪੁਲੀਸ ਨੇ ਜੇਮਸ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਮੋਟਰਸਾਈਕਲ ਹੀਰੋ ਹਾਂਡਾ ਸਪਲੈਂਡਰ ਨੰਬਰ ਪੀ.ਬੀ.08-ਏ.ਆਰ.-8294 ਅਤੇ 450 ਰੁਪਏ ਦੀ ਨਕਦੀ ਸਮੇਤ ਵਾਰਦਾਤ ਵਿੱਚ ਵਰਤਿਆ ਚਾਕੂ ਬਰਾਮਦ ਕੀਤਾ।
ਪੁਲਿਸ ਕਮਿਸ਼ਨਰ ਨੇ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਸ ਦੇ ਖਿਲਾਫ ਦਰਜ ਦੋ ਐਫਆਈਆਰਜ਼ ਵਿੱਚ ਪੀ ਓ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ। ਸ੍ਰੀ ਸਵਪਨ ਸ਼ਰਮਾ ਨੇ ਸ਼ਹਿਰ ਵਿੱਚ ਅਪਰਾਧ ਨੂੰ ਨੱਥ ਪਾਉਣ ਲਈ ਕਮਿਸ਼ਨਰੇਟ ਪੁਲਿਸ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।