ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆਂ ਮਹਾਂ ਵਿਦਿਆਲਾ, ਜਲੰਧਰ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ ਮੈਥੇਮੈਟਿਕਸ ਦੁਆਰਾ ਟੂ ਇਨਫਿਨਿਟੀ ਐਂਡ ਬਿਓਂਡ ਵਿਸ਼ੇ ‘ਤੇ ਔਨਲਾਈਨ ਇੰਟਰਕਾਲਜ ਪਾਵਰ ਪੁਆਇੰਟ ਪ੍ਰੈਜੈਂਟੇਸ਼ਨ ਮੁਕਾਬਲੇ ਦਾ ਆਯੋਜਨ ਕਰਵਾਇਆ ਗਿਆ। ਸੂਬੇ ਭਰ ਦੇ ਵੱਖ-ਵੱਖ ਕਾਲਜਾਂ ਤੋਂ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਇਸ ਮੁਕਾਬਲੇ ਵਿੱਚ ਭਾਗ ਲੈਂਦੇ ਹੋਏ ਕੰਪਿਊਟਰ ਸਾਇੰਸ ਅਤੇ ਇਨਫਰਮੇਸ਼ਨ ਟੈਕਨਾਲੋਜੀ ਦੇ ਖੇਤਰ ਵਿਚ ਗਣਿਤ ਦੀ ਵਰਤੋਂ ਨੂੰ ਬਾਖੂਬੀ ਪ੍ਰਦਰਸ਼ਿਤ ਕੀਤਾ। ਵਿਦਿਆਰਥੀਆਂ ਦੁਆਰਾ ਬੇਹੱਦ ਆਤਮ ਵਿਸ਼ਵਾਸ ਨਾਲ ਕ੍ਰਿਪਟੋਗ੍ਰਾਫੀ, ਆਰਟੀਫਿਸ਼ਲ ਇੰਟੈਲੀਜੈਂਸ, ਗ੍ਰਾਫ ਥਿਊਰੀ, ਰੋਬੋਟਿਕਸ, ਬਾਇਨਰੀ ਨੰਬਰ ਸਿਸਟਮ ਆਦਿ ਦੇ ਵਿਚ ਗਣਿਤ ਦੀ ਹੋਂਦ ਅਤੇ ਵਰਤੋਂ ਨੂੰ ਸ਼ਾਨਦਾਰ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਮੁਕਾਬਲੇ ਦੇ ਵਿੱਚੋਂ ਕੰਨਿਆ ਮਹਾਂ ਵਿਦਿਆਲਾ ਦੀ ਵਿਦਿਆਰਥਣ ਹਰਮਨਪ੍ਰੀਤ ਕੌਰ ਪਹਿਲੇ, ਖਾਲਸਾ ਕਾਲਜ ਫਾਰ ਵਿਮੈਨ, ਲੁਧਿਆਣਾ ਦੀ ਵਿਦਿਆਰਥਣ ਗੁਰਮਨੀ ਕੌਰ ਅਤੇ ਮਾਨਸੀ ਜੈਨ ਦੂਸਰੇ ਅਤੇ ਕੰਨਿਆ ਮਹਾਂ ਵਿਦਿਆਲਾ ਦੀ ਵਿਦਿਆਰਥਣ ਸਿਮਰਨ ਕੌਰ ਅਤੇ ਖਾਲਸਾ ਕਾਲਜ, ਲੁਧਿਆਣਾ ਦੀ ਵਿਦਿਆਰਥਣ ਅੰਕਿਤਾ ਗੁਪਤਾ ਤੀਸਰੇ ਅਤੇ ਚੌਥੇ ਸਥਾਨ ‘ਤੇ ਰਹੀਆਂ। ਇਸ ਤੋਂ ਇਲਾਵਾ ਖ਼ਾਲਸਾ ਕਾਲਜ, ਅੰਮ੍ਰਿਤਸਰ ਦੀ ਵਿਦਿਆਰਥਣ ਨਵਰੂਪ ਕੌਰ, ਕੰਨਿਆ ਮਹਾਂ ਵਿਦਿਆਲਾ ਦੀ ਵਿਦਿਆਰਥਣ ਅਮਨਪ੍ਰੀਤ ਕੌਰ ਅਤੇ ਅਕਾਲ ਡਿਗਰੀ ਕਾਲਜ, ਸੰਗਰੂਰ ਦੀ ਵਿਦਿਆਰਥਣ ਕਮਲਪ੍ਰੀਤ ਕੌਰ ਨੂੰ ਹੌਸਲਾ ਅਫਜ਼ਾਈ ਪੁਰਸਕਾਰ ਦੇ ਲਈ ਚੁਣਿਆ ਗਿਆ। ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਸਮੂਹ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਇਸ ਸਫਲ ਆਯੋਜਨ ਦੇ ਲਈ ਸ੍ਰੀਮਤੀ ਵੀਨਾ ਦੀਪਕ, ਮੁਖੀ, ਗਣਿਤ ਵਿਭਾਗ, ਆਨੰਦ ਪ੍ਰਭਾ ਅਤੇ ਸਮੂਹ ਅਧਿਆਪਕਾਂ ਦੁਆਰਾ ਕੀਤੇ ਗਏ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ।

 

 

 

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।