ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆਂ ਮਹਾਂ ਵਿਦਿਆਲਿਆ, ਜਲੰਧਰ ਵਿਖੇ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨੀਕਲ ਟੀਚਰਜ਼ ਟ੍ਰੇਨਿੰਗ ਐਂਡ ਰਿਸਰਚ ਚੰਡੀਗੜ੍ਹ ਦੁਆਰਾ ਉੱਨਤ ਭਾਰਤ ਅਭਿਆਨ ਦੇ ਤਹਿਤ ਮਨਿਸਟਰੀ ਆਫ ਐਜੂਕੇਸ਼ਨ ਵਲੋਂ ਫੋਸਟਰਰਿੰਗ ਸੋਸ਼ਲ ਰਿਸਪੌੰਸੀਬਿਲਟੀ ਐਂਡ ਕਮਿਊਨਿਟੀ ਐਂਗੇਜਮੈਂਟ ਇਨ ਹਾਇਰ ਐਜੂਕੇਸ਼ਨ ਇੰਸਟੀਚਿਊਸ਼ਨਜ਼ ਇਨ ਇੰਡੀਆ ਵਿਸ਼ੇ ‘ਤੇ 22-03-2022 ਤੋਂ ਲੈ ਕੇ 26-03-2022 ਤਕ ਹਫ਼ਤਾ ਭਰ ਚੱਲਣ ਵਾਲੇ ਸ਼ਾਰਟ ਟਰਮ ਕੋਰਸ ਦਾ ਆਗਾਜ਼ ਕਰਵਾਇਆ ਗਿਆ। ਇਸ ਪ੍ਰੋਗਰਾਮ ਦੇ ਪਹਿਲੇ ਦਿਨ ਸ੍ਰੀ ਜਸਪ੍ਰੀਤ ਸਿੰਘ, ਆਈ.ਏ.ਐਸ., ਏ.ਡੀ.ਸੀ. ਰੂਰਲ, ਜ਼ਿਲ੍ਹਾ ਜਲੰਧਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਡਾ. ਹੇਮੰਤ ਕੁਮਾਰ ਵਿਨਾਇਕ, ਕੋਰਸ ਕੁਆਰਡੀਨੇਟਰ, ਕੋ-ਆਰਡੀਨੇਟਰ, ਆਰ.ਸੀ.ਆਈ. ਯੂ. ਬੀ. ਏ.-ਕਮ-ਐਸੋਸੀਏਟ ਪ੍ਰੋਫੈਸਰ, ਆਰ. ਡੀ. ਡੀ. ਡਿਪਾਰਟਮੈਂਟ, ਐਨ. ਆਈ. ਟੀ. ਟੀ.ਟੀ. ਆਰ., ਚੰਡੀਗਡ਼੍ਹ ਨੇ ਕੁੰਜੀਵਤ ਭਾਸ਼ਣ ਦਿੱਤਾ। ਪ੍ਰੋਗਰਾਮ ਦਾ ਆਗਾਜ਼ ਗਾਇਤ੍ਰੀ ਮੰਤਰ ਦੀਆਂ ਧੁਨਾਂ ਦੌਰਾਨ ਸ਼ਮ੍ਹਾ ਰੌਸ਼ਨ ਕਰਨ ਨਾਲ ਹੋਇਆ। ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਆਏ ਹੋਏ ਸਮੂਹ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਸਾਨੂੰ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਤੋਂ ਜਾਣੂ ਹੋ ਕੇ ਸਮਾਜ ਨੂੰ ਬਣਦਾ ਯੋਗਦਾਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਲਾ ਨੇ ਪੰਜ ਪਿੰਡਾਂ ਦੇ ਵੱਖੋ-ਵੱਖਰੇ ਸਕੂਲਾਂ ਨੂੰ ਅਪਣਾਇਆ ਹੋਇਆ ਹੈ ਇਨ੍ਹਾਂ ਸਕੂਲਾਂ ਅਤੇ ਵਿਦਿਆਰਥੀਆਂ ਦੀ ਉੱਨਤੀ ਦੇ ਲਈ ਲਗਾਤਾਰ ਗੰਭੀਰ ਯਤਨ ਕੀਤੇ ਜਾਂਦੇ ਰਹਿੰਦੇ ਹਨ। ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਵਿਦਿਆਲਾ ਵੱਲੋਂ ਕਈ ਲਾਇਬ੍ਰੇਰੀਆਂ ਵੀ ਸਥਾਪਿਤ ਕੀਤੀਆਂ ਗਈਆਂ ਹਨ ਤਾਂ ਜੋ ਲੋੜਵੰਦ ਵਿਦਿਆਰਥੀ ਇਨ੍ਹਾਂ ਦਾ ਲਾਭ ਉਠਾ ਸਕਣ। ਉੱਨਤ ਭਾਰਤ ਅਭਿਆਨ ਤਹਿਤ ਕਈ ਹੋਰ ਚੱਲ ਰਹੇ ਪ੍ਰੋਜੈਕਟਾਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਸਮਾਜ ਨੂੰ ਤਰੱਕੀ ਦੇ ਮਾਰਗ ਤੇ ਲਿਜਾਇਆ ਜਾ ਸਕਦਾ ਹੈ। ਸ੍ਰੀ ਜਸਪ੍ਰੀਤ ਸਿੰਘ, ਏ.ਡੀ.ਸੀ., ਰੂਰਲ ਨੇ ਇਸ ਮੌਕੇ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਸਮਾਜਿਕ ਜ਼ਿੰਮੇਵਾਰੀ ਸਾਡੇ ਆਪਣੇ ਆਪ ਤੋਂ ਸ਼ੁਰੂ ਹੁੰਦੀ ਹੈ। ਉਨ੍ਹਾਂ ਮਨੁੱਖੀ ਅਧਿਕਾਰਾਂ ‘ਤੇ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਆਪਣੇ ਅਧਿਕਾਰਾਂ ਤੋਂ ਤਾਂ ਭਲੀਭਾਂਤ ਵਾਕਿਫ਼ ਰਹਿੰਦੇ ਹਾਂ ਪਰ ਆਪਣੇ ਕਰਤਵਾਂ ਤੋਂ ਜਾਣੂ ਹੋ ਕੇ ਵੀ ਉਨ੍ਹਾਂ ਦੀ ਪਾਲਣਾ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਸਮਾਜਿਕ ਜ਼ਿੰਮੇਵਾਰੀ ਇੱਕ ਗੰਭੀਰ ਮੁੱਦਾ ਹੈ, ਇਸ ਲਈ ਹਰ ਇੱਕ ਨੂੰ ਤੱਤਪਰਤਾ ਨਾਲ ਯਤਨਸ਼ੀਲ ਹੋਣਾ ਚਾਹੀਦਾ ਹੈ। ਉਨ੍ਹਾਂ ਦੂਰ-ਦੁਰਾਡੇ ਦੇ ਖੇਤਰਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਪ੍ਰਤੀ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਉਣ ਦੀ ਗੱਲ ਕਹੀ। ਡਾ. ਹੇਮੰਤ ਕੁਮਾਰ ਵਿਨਾਇਕ ਨੇ ਉਦਘਾਟਨੀ ਸਮਾਰੋਹ ਵਿਚ ਕੁੰਜੀਵਤ ਭਾਸ਼ਣ ਦਿੰਦੇ ਹੋਏ ਆਉਣ ਵਾਲੇ ਦਿਨਾਂ ਦੇ ਵਿਚ ਚੱਲਣ ਵਾਲੇ ਪ੍ਰੋਗਰਾਮਾਂ ਦੀ ਜਾਣਕਾਰੀ ਪ੍ਰਦਾਨ ਕੀਤੀ। ਉਨ੍ਹਾਂ ਕਿਹਾ ਕਿ ਯੂ.ਜੀ.ਸੀ. ਵੱਲੋਂ ਸ਼ੁਰੂ ਕੀਤੇ ਜਾਣ ਵਾਲੇ ਦੋ ਕ੍ਰੈਡਿਟ ਕੋਰਸਾਂ ਸੋਸ਼ਲ ਰਿਸਪੌਂਸੀਬਿਲਿਟੀ ਅਤੇ ਕਮਿਊਨਿਟੀ ਡਿਵੈੱਲਪਮੈਂਟ ਸ਼ਾਮਲ ਹੋਣ ਦੀ ਜਾਣਕਾਰੀ ਵੀ ਦਿੱਤੀ ਤਾਂ ਜੋ ਸਮਾਜਿਕ ਉੱਨਤੀ ਦਾ ਵਿਸ਼ਾ ਵਿਦਿਆਰਥੀਆਂ ਦੇ ਸਿਲੇਬਸ ਦਾ ਹਿੱਸਾ ਬਣ ਸਕੇ। ਉਨ੍ਹਾਂ ਸਰਕਾਰੀ ਸਕੂਲ ਦੀ ਖਸਤਾ ਹਾਲਤ ‘ਤੇ ਚਰਚਾ ਕਰਦਿਆਂ ਕਿਹਾ ਕਿ ਅਜੇ ਇਨ੍ਹਾਂ ਦੇ ਹਾਲਾਤ ਸੁਧਾਰਨ ਦੀ ਬਹੁਤ ਲੋੜ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਕਿ ਪਿੰਡਾਂ ਵਿੱਚ ਲੋਕਾਂ ਦੀ ਛੁਪੇ ਹੁਨਰ ਨੂੰ ਸਾਹਮਣੇ ਲਿਆਵੇ ਤਾਂ ਜੋ ਸਮਾਜ ਉੱਨਤੀ ਦੇ ਮਾਰਗ ਤੇ ਤੁਰ ਸਕੇ। ਦੂਸਰੇ ਟੈਕਨੀਕਲ ਸੈਸ਼ਨ ਵਿਚ ਸ੍ਰੀ ਪੰਥਦੀਪ ਸਿੰਘ, ਸਰਪੰਚ, ਪਿੰਡ ਛੀਨਾ, ਗੁਰਦਾਸਪੁਰ ਨੇ ਮਾਡਲ ਪੰਚਾਇਤ ਵਿਸ਼ੇ ‘ਤੇ ਵਿਚਾਰ ਸਾਂਝੇ ਕਰਦਿਆਂ ਆਪਣੇ ਨਿੱਜੀ ਅਨੁਭਵਾਂ ਰਾਹੀਂ ਆਪਣੇ ਪਿੰਡ ਦੇ ਵਿਕਾਸ ਦੀ ਗੱਲ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਇਨਸਾਨ ਦੇ ਮਨ ਵਿੱਚ ਸਮਾਜ ਸੁਧਾਰ ਦੀ ਲਗਨ ਹੋਵੇ ਤਾਂ ਸਮਾਜਿਕ ਤਰੱਕੀ ਹੀ ਉਸ ਦਾ ਮੁੱਖ ਮੰਤਵ ਬਣ ਜਾਂਦਾ ਹੈ। ਉਨ੍ਹਾਂ ਆਪਣੀ ਪ੍ਰੈਜੇਂਟੇਸ਼ਨ ਦੇ ਜ਼ਰੀਏ ਆਪਣੇ ਪਿੰਡ ਦੀ ਤਰੱਕੀ ਨੂੰ ਬਾਖ਼ੂਬੀ ਪੇਸ਼ ਕੀਤਾ । ਗ੍ਰਾਮ ਪੰਚਾਇਤ ਕੋਲ ਬਹੁਤ ਸਾਰੀਆਂ ਸ਼ਕਤੀਆਂ ਹੁੰਦੀਆਂ ਜਿਨ੍ਹਾਂ ਦੇ ਜ਼ਰੀਏ ਉਹ ਆਪਣੇ ਪਿੰਡਾਂ ਦਾ ਵਿਕਾਸ ਕਰ ਸਕਦੇ ਹਨ। ਗ੍ਰਾਮ ਪੰਚਾਇਤ ਦੀਆਂ ਜ਼ਿੰਮੇਵਾਰੀਆਂ ਵਿੱਚ ਸਿਹਤ ਸਹੂਲਤਾਂ, ਸਿੱਖਿਆ ਸਹੂਲਤਾਂ, ਨਸ਼ਾਮੁਕਤੀ ਅਤੇ ਪਿੰਡਾਂ ਦੇ ਸੁਧਾਰ ਨੂੰ ਮੁੱਖ ਦੱਸਿਆ। ਤੀਸਰੇ ਟੈਕਨੀਕਲ ਸੈਸ਼ਨ ਵਿੱਚ ਸ੍ਰੀਮਤੀ ਮਨਿੰਦਰ ਕੌਰ ਨੇ ਵਾਟਰ ਮੈਂਨੇਜਮੈੰਟ ਵਿਸ਼ੇ ‘ਤੇ ਆਪਣੇ ਵਿਚਾਰ ਸਾਂਝੇ ਕੀਤੇ। ਉਹਨਾਂ ਪਾਣੀ ਦੀ ਬਰਬਾਦੀ ਦੀ ਗਲ ਕਰਦਿਆਂ ਕਿਹਾ ਕਿ ਸਾਨੂੰ ਪਾਣੀ ਦੀ ਸਹੀ ਵਰਤੋਂ ਕਰਨੀ ਚਾਹੀਦੀ ਹੈ ਨਹੀਂ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸਦਾ ਭੁਗਤਾਨ ਕਰਨਾ ਪਵੇਗਾ। ਇਸਦੇ ਨਾਲ ਹੀ ਉਹਨਾਂ ਨੇ ਪਾਣੀ ਦੇ ਪ੍ਰਬੰਧਨ ਦੇ ਵਿਭਿੰਨ ਤਰੀਕੇ ਵੀ ਸਾਂਝੇ ਕੀਤੇ। ਮੈਡਮ ਪ੍ਰਿੰਸੀਪਲ ਨੇ ਇਸ ਸਫਲ ਆਯੋਜਨ ਲਈ ਸਮੂਹ ਆਯੋਜਕ ਮੰਡਲ ਨੂੰ ਮੁਬਾਰਕਬਾਦ ਦਿੱਤੀ।

 

 

 

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।