ਜਲੰਧਰ:29 ਸਤੰਬਰ

ਪੁਰਾਣੀ ਪੈਂਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਅੱਜ ਕੈਬਨਿਟ ਮੰਤਰੀਆਂ /ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਮਾਰਨ ਦੇ ਪ੍ਰੋਗਰਾਮ ਅਧੀਨ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਜਲੰਧਰ ਦੇ ਜਿਲਾ ਕਨਵੀਨਰ ਕੁਲਦੀਪ ਵਾਲੀਆ ਬਿਲਗਾ ਦੀ ਪ੍ਰਧਾਨਗੀ ਹੇਠ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਵੱਡੀ ਗਿਣਤੀ ਵਿੱਚ ਐਨ ਪੀ ਐਸ ਮੁਲਾਜ਼ਮਾਂ ਨੇ ਭਾਗ ਲਿਆ। ਜ਼ਿਲ੍ਹਾ ਪੱਧਰੀ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕਨਵੀਨਰ ਕੁਲਦੀਪ ਵਾਲੀਆ ਬਿਲਗਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਲਾਰਾ ਲਾਊ ਰਵਈਏ ਦਾ ਸਖਤ ਨੋਟਿਸ ਲੈਂਦਿਆਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ 29 ਸਤੰਬਰ ਨੂੰ ਜ਼ਿਲ੍ਹਾ ਪੱਧਰੀ ਧਰਨੇ ਲਗਾ ਕੇ ਕੈਬਨਿਟ ਮੰਤਰੀਆਂ/ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ।ਇਸ ਸਮੇਂ ਸੰਬੋਧਨ ਕਰਦੇ ਹੋਏ ਕੋ ਕਨਵੀਨਰ ਦਿਲਬਾਗ ਸਿੰਘ,ਵੇਦ ਰਾਜ, ਕੁਲਵੀਰ ਕੁਮਾਰ ਸਰੋਆ, ਪਰਮਿੰਦਰ ਪਾਲ ਸਿੰਘ, ਗੁਰਮੁਖ ਲੋਕ ਪ੍ਰੇਮੀ , ਅਮਰਜੀਤ ਭਗਤ,ਜੀ ਟੀ ਯੂ ਦੇ ਜ਼ਿਲ੍ਹਾ ਪ੍ਰਧਾਨ ਕਰਨੈਲ ਫਿਲੌਰ ਪੈਨਸ਼ਨਰ ਆਗੂ ਹੰਸ ਰਾਜ ਬੰਗੜ ਅਤੇ ਕੁਲਦੀਪ ਸਿੰਘ ਕੌੜਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਚੋਣਾਂ ਸਮੇਂ ਪੁਰਾਣੀ ਪੈਨਸ਼ਨ ਬਹਾਲੀ ਦੇ ਕੀਤੇ ਵਾਅਦੇ ਤੋਂ ਭੱਜ ਗਈ ਹੈ ਅਤੇ ਹੋਰ ਰਾਜਾਂ ਵਿੱਚ ਚੋਣਾਂ ਨੂੰ ਦੇਖਦੇ ਹੋਏ ਜਿਹੜਾ ਪੁਰਾਣੀ ਪੈਨਸ਼ਨ ਬਹਾਲੀ ਦਾ ਲੰਗੜਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ,ਉਹ ਵੀ ਪੰਜਾਬ ਦੇ ਦੋ ਲੱਖ ਕਰਮਚਾਰੀਆਂ ਲਈ ਦੋ ਸਾਲ ਬੀਤ ਜਾਣ ਬਾਅਦ ਵੀ ਕੇਵਲ ਊਂਠ ਦਾ ਲਟਕਦਾ ਬੁੱਲ ਹੀ ਸਾਬਤ ਹੋਇਆ ਹੈ। ਇਸ ਡੰਗ ਟਪਾਊ ਨੀਤੀ ਤੋਂ ਅੱਕੇ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਅਸੀ ਆਪਣੇ ਮੰਤਰੀ ਤੋਂ ਮੰਗ ਕਰਦੇ ਹਾਂ ਕਿ ਸਰਕਾਰ ਆਪਣਾ ਚੋਣ ਵਾਅਦਾ ਤੁਰੰਤ ਪੂਰਾ ਕਰੇ।ਜੇਕਰ ਸਰਕਾਰ ਨੇ ਅੱਜ ਦੇ ਇਸ ਵਿਸ਼ਾਲ ਘਿਰਾਓ ਨੂੰ ਗੰਭੀਰਤਾ ਨਾਲ ਨਹੀਂ ਲਿਆ ਤਾਂ ਚਾਰ ਜਿਮਨੀ ਚੋਣਾਂ ਵਾਲੇ ਹਲਕਿਆਂ ਚੱਬੇਵਾਲ,ਡੇਰਾ ਬਾਬਾ ਨਾਨਕ,ਬਰਨਾਲਾ ਅਤੇ ਗਿੱਦੜਬਾਹਾ ਵਿੱਚ ਚੋਣਾਂ ਦੀਆਂ ਮਿਤੀਆਂ ਦੇ ਐਲਾਨ ਤੋਂ ਤੁਰੰਤ ਬਾਅਦ ਵੱਡੀਆਂ ਰੈਲੀਆਂ ਇਹਨਾਂ ਹਲਕਿਆਂ ਵਿੱਚ ਕੀਤੀਆਂ ਜਾਣਗੀਆਂ।ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਕਰਮਚਾਰੀ ਭਾਗ ਲੈਣਗੇ।ਪੰਜਾਬ ਸਰਕਾਰ ਵੱਲੋਂ18 ਨਵੰਬਰ 2022 ਨੂੰ ਪੁਰਾਣੀ ਪੈਂਨਸ਼ਨ ਬਹਾਲ ਕਰਨ ਦਾ ਨੋਟੀਫਿਕੇਸ਼ਨ ਜ਼ਾਰੀ ਹੋਇਆ ਸੀ। ਇਸ ਨੋਟੀਫਿਕੇਸ਼ਨ ਨੂੰ ਅਜੇ ਤੱਕ ਪੰਜਾਬ ਸਰਕਾਰ ਵੱਲੋਂ ਲਾਗੂ ਨਹੀਂ ਕੀਤਾ ਗਿਆ। ਮੌਜੂਦਾ ਪੰਜਾਬ ਸਰਕਾਰ ਵੱਡੇ-ਵੱਡੇ ਕੰਮਾਂ ਨੂੰ ਥੋੜ੍ਹੇ ਸਮੇਂ ਵਿੱਚ ਕਰਕੇ ਦਿਖਾਉਣ ਦਾ ਦਾਅਵਾ ਕਰਦੀ ਹੈ ਪਰ ਖੁੱਦ ਦੇ ਪੁਰਾਣੀ ਪੈਂਨਸ਼ਨ ਬਹਾਲੀ ਸਬੰਧੀ ਲਿਖਤੀ ਕੀਤੇ ਵਾਅਦੇ ਨੂੰ 33 ਮਹੀਨੇ ਤੋਂ ਵੱਧ ਹੋ ਚੱਲਿਆ ਹੈ ਤੇ ਮੁੱਖ ਮੰਤਰੀ ਦੇ ਐਲਾਨ ਨੂੰ ਵੀ ਦੋ ਸਾਲ ਦਾ ਸਮਾਂ ਹੋ ਗਿਆ ਹੈ ਪਰ ਸਰਕਾਰ ਅਮਲੀ ਜਾਮਾ ਪਾਉਣ ਲਈ ਨਾਕਾਮ ਰਹੀ ਹੈ। ਜਦੋਂ ਕਿ ਗਵਾਂਢੀ ਸੂਬੇ ਦੀ ਸਰਕਾਰ ਨੇ ਬਾਅਦ ਵਿੱਚ ਸਰਕਾਰ ਬਣਾ ਕੇ ਵਾਅਦਾ ਪੂਰਾ ਕਰ ਵਿਖਾਇਆ ਹੈ। ਅੱਜ ਦੀ ਜ਼ਿਲ੍ਹਾ ਪੱਧਰੀ ਰੈਲੀ ਵਿੱਚ ਇਹ ਵੀ ਐਲਾਨ ਕੀਤਾ ਗਿਆ ਕਿ 2 ਅਕਤੂਬਰ ਦੇ ਪੰਜਾਬ ਮੁਲਾਜਮ ਅਤੇ ਪੈਨਸ਼ਨਰਜ ਸਾਂਝੇ ਫਰੰਟ ਦੇ ਅੰਬਾਲਾ ਝੰਡਾ ਮਾਰਚ ਵਿੱਚ ਭਾਗ ਲਿਆ ਜਾਵੇਗਾ ਤੇ ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ਤੋਂ ਹਰਿਆਣਾ ਦੇ ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਨੂੰ ਜਾਣੂ ਕਰਵਾਇਆ ਜਾਵੇਗਾ। ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਜਿੱਥੇ ਵੀ ਮੁੱਖ ਮੰਤਰੀ ਪੰਜਾਬ ਜਾਣਗੇ ਉਹਨਾਂ ਦਾ ਕਾਲੀਆਂ ਝੰਡੀਆਂ ਨਾਲ ਜਿਲਾ ਪੱਧਰ ਤੇ ਸਵਾਗਤ ਕੀਤਾ ਜਾਵੇਗਾ। ਕੈਬਨਿਟ ਮੰਤਰੀ ਸ੍ਰੀ ਮਹਿੰਦਰ ਭਗਤ ਦੇ ਘਰ ਵੱਲ ਮਾਰਚ ਕਰਨ ਤੋਂ ਪਹਿਲਾਂ ਹੀ ਉਹਨਾਂ ਦੀ ਗੈਰਮੌਜੂਦਗੀ ਵਿੱਚ ਉਹਨਾਂ ਦੇ ਪੀ ਏ ਸ੍ਰੀ ਰਵੀ ਭਗਤ ਨੇ ਦੇਸ਼ ਭਗਤ ਯਾਦਗਾਰ ਹਾਲ ਵਿਖੇ ਖੁੱਦ ਪੁੱਜ ਕੇ ਪੁਰਾਣੀ ਪੈਂਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜੁਝਾਰੂ ਸਾਥੀਆਂ ਕੋਲੋਂ ਮੰਗ ਪੱਤਰ ਪ੍ਰਾਪਤ ਕੀਤਾ ਅਤੇ ਮੰਤਰੀ ਸਾਹਿਬ ਤੱਕ ਪੁੱਜਦਾ ਕਰਨ ਦਾ ਵਿਸ਼ਵਾਸ ਦਿਵਾਇਆ।ਇਸ ਮੌਕੇ ਤੇ ਜੀ ਟੀ ਯੂ ਦੇ ਜ਼ਿਲ੍ਹਾ ਪ੍ਰਧਾਨ ਕਰਨੈਲ ਫਿਲੌਰ,ਰਾਮ ਰੂਪ,ਪ੍ਰੇਮ ਖਲਵਾੜਾ, ਗੁਰਮੁੱਖ ਲੋਕ ਪ੍ਰੇਮੀ ਪਰਵਿੰਦਰ ਸਿੰਘ, ਪ੍ਰਦੀਪ ਕੁਮਾਰ, ਪਰਮਿੰਦਰ ਪਾਲ ਸਿੰਘ, ਹੰਸ ਰਾਜ ਬੰਗੜ ਹਰਦੀਪ ਸਿੰਘ,ਸੰਦੀਪ ਸਿੰਘ, ਲੇਖ ਰਾਜ, ਰਸ਼ਪਾਲ ਸਿੰਘ, ਕਵਿਸ਼, ਸੁਸ਼ੀਸ਼ ਕੁਮਾਰ, ਜਸਵੀਰ ਸਿੰਘ, ਧਰਮਪਾਲ, ਰਾਜਕੁਮਾਰ, ਮੁਲਖ ਰਾਜ, ਕੁਲਦੀਪ ਸਿੰਘ ਕੌੜਾ, ਰਤਨ ਸਿੰਘ, ਅਸ਼ਵਨੀ ਕੁਮਾਰ, ਰਕੇਸ਼ ਕੁਮਾਰ, ਵੇਦ ਰਾਜ, ਰਮਨ ਕੁਮਾਰ, ਬਿਪਨ ਕੁਮਾਰ, ਮੋਹਨ ਲਾਲ, ਬਾਦਲ ਸਹੋਤਾ, ਅਮਨ ਕੁਮਾਰ, ਜਸਵੰਤ ਸਿੰਘ, ਪਿਆਰਾ ਸਿੰਘ, ਪਵਨ ਕੁਮਾਰ, ਕਸਤੂਰੀ ਲਾਲ, ਸੰਦੀਪ ਰਾਜੇਵਾਲ,ਅਮਰਜੀਤ ਭਗਤ,ਅਸ਼ੋਕ ਕੁਮਾਰ ਆਦਿ ਹਾਜ਼ਰ ਸਨ ਆਦਿ ਆਗੂ ਵੀ ਹਾਜ਼ਰ ਸਨ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।