Sliderपंजाब

ਕੌਮੀ ਇਨਸਾਫ ਮੋਰਚਾ ਵੱਲੋਂ ਦਿੱਤੇ ਬੰਦ ਦੇ ਸੱਦੇ ਦਾ ਸਿੱਖ ਤਾਲਮੇਲ ਕਮੇਟੀ ਅਤੇ ਅਗਾਜ ਐਨ ਜੀਓ ਵੱਲੋਂ ਸਮਰਥਨ ਸ਼ਹਿਰ ਵਾਸੀਆਂ

ਕੌਮੀ ਇਨਸਾਫ ਮੋਰਚਾ ਵੱਲੋਂ ਦਿੱਤੇ ਬੰਦ ਦੇ ਸੱਦੇ ਦਾ ਸਿੱਖ ਤਾਲਮੇਲ ਕਮੇਟੀ ਅਤੇ ਅਗਾਜ ਐਨ ਜੀਓ ਵੱਲੋਂ ਸਮਰਥਨ ਸ਼ਹਿਰ ਵਾਸੀਆਂ ਨੂੰ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤਕ ਦੁਕਾਨਾਂ ਬੰਦ ਰੱਖਣ ਦੀ ਅਪੀਲ ਕੌਮੀ ਇਨਸਾਫ ਮੋਰਚਾ ਜਿਨ੍ਹਾਂ ਨੇ ਪਿਛਲੇ ਲਗਭਗ 4 ਸਾਲਾ ਤੋ ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ਦੀਆਂ ਬਰੂਹਾਂ ਤੇ ਸਾਂਤਮਈ ਮੋਰਚਾ ਲਾਇਆ ਹੈ ਪਰ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਦੇ ਸਿਰ ਤੇ ਜੂੰ ਨਹੀਂ ਸਰਕ ਰਹੀ ਇਨ੍ਹਾਂ ਮੰਗਾ ਨੂੰ ਲੈਕੇ ਕੌਮੀ ਇਨਸਾਫ ਮੋਰਚਾ ਵੱਲੋਂ ਪੰਜਾਬ ਦੇ ਗਵਰਨਰ ਦਾ ਸਾਂਤਮਈ ਘਿਰਾਓ ਕਰਨ ਦਾ ਫੈਸਲਾ ਕੀਤਾ ਜਦੋਂ ਸੰਗਤਾ ਚੰਡੀਗੜ੍ਹ ਵੱਲ ਵੱਧ ਰਹੀਆਂ ਸਨ ਤਾਂ ਸਰਕਾਰ ਵੱਲੋਂ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੰਗਤਾ ਉਪਰ ਬਿਨਾ ਕਿਸੇ ਕਾਰਣ ਦੇ ਸੁੱਟੇ ਗਏ ਜਿਸ ਵਿੱਚ ਵੱਡੀ ਗਿਣਤੀ ਵਿਚ ਸੰਗਤਾਂ ਜਖਮੀ ਹੋਈਆਂ ਪਰ ਉਲਟਾ ਜਖਮੀ ਸਿੰਘਾਂ ਉਤੇ ਐਫ ਆਈ ਆਰ ਦਰਜ ਕਰ ਦਿੱਤੀ ਗਈ ਇਹਨਾਂ ਸਾਰੀਆਂ ਗੱਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਕੌਮੀ ਇਨਸਾਫ ਮੋਰਚਾ ਵੱਲੋਂ ਦਿੱਤੇ ਬੰਦ ਦੇ ਸੱਦੇ ਦਾ ਸਿੱਖ ਤਾਲਮੇਲ ਕਮੇਟੀ ਅਤੇ ਅਗਾਜ ਐਨ ਜੀਓ ਵੱਲੋਂ ਪੂਰਨ ਸਮਰਥਨ ਦਿੱਤਾ ਗਿਆ ਹੈ ਸਿੱਖ ਤਾਲਮੇਲ ਕਮੇਟੀ ਅਤੇ ਅਗਾਜ ਐਨ ਜੀਓ ਦੇ ਆਗੂ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਡਾ ਹਰਪ੍ਰੀਤ ਸਿੰਘ ਨੀਟੂ ਪਰਮਪ੍ਰੀਤ ਸਿੰਘ ਵਿਟੀ ਗੁਰਦੀਪ ਸਿੰਘ ਕਾਲੀਆ ਕਾਲੋਨੀ ਨੇ ਇੱਕ ਸਾਂਝੇ ਬਿਆਨ ਵਿੱਚ ਸਮੁੱਚੇ ਸ਼ਹਿਰ ਵਾਸੀਆਂ ਨੂੰ ਬੇਨਤੀ ਕੀਤੀ ਹੈ ਮਿਤੀ 21,8,26 ਦਿਨ ਸ਼ੁਕਰਵਾਰ ਨੂੰ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤਕ ਆਪਣੇ ਕਾਰੋਬਾਰੀ ਅਦਾਰੇ ਬੰਦ ਰੱਖਣ ਸਾਡੇ ਸਾਰਿਆਂ ਦਾ ਇਹ ਫਰਜ ਬਣਦਾ ਹੈ ਅਸੀ ਬੰਦੀ ਸਿੰਘਾਂ ਦੀ ਰਿਹਾਈ ਵਿਚ ਆਪਣਾ ਯੋਗਦਾਨ ਪਾਂ ਸਕੀਏ ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਹਰਪ੍ਰੀਤ ਸਿੰਘ ਸੋਨੂ ਕਮਲ ਜੀਤ ਸਿੰਘ ਕੰਮਾ ਹਰਨੇਕ ਸਿੰਘ ਨੇਕੀ ਪਰਦੀਪ ਸਿੰਘ ਵਿੱਕੀ ਕਮਲਜੀਤ ਸਿੰਘ ਪ੍ਰਭਜੀਤ ਸਿੰਘ ਬਲਵਿੰਦਰ ਸਿੰਘ ਹਾਜਰ ਸਨ

Related Articles

Back to top button