Sliderपंजाब

ਕੌਮੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਜਿਲ੍ਹੇ ‘ਚ 72,198 ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲੀਓ ਰੋਧਕ ਬੂੰਦਾਂ

ਜਲੰਧਰ (29.06.2026) : ਬੱਚਿਆਂ ਨੂੰ ਪੋਲੀਓ ਤੋਂ ਸੁਰੱਖਿਆ ਪ੍ਰਦਾਨ ਕਰਨ ਦੇ ਮੱਦੇਨਜ਼ਰ ਸਿਵਲ ਸਰਜਨ ਡਾ. ਰਾਜੇਸ਼ ਗਰਗ ਦੀ ਅਗਵਾਈ ਹੇਠ 28 ਜੂਨ 2026 ਤੋਂ 30 ਜੂਨ 2026 ਤੱਕ ਜਿਲ੍ਹੇ ਵਿੱਚ ਚਲਾਈ ਜਾ ਰਹੀ ਤਿੰਨ ਦਿਨਾਂ ਕੌਮੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਸੋਮਵਾਰ ਨੂੰ ਪਲਸ ਪੋਲੀਓ ਟੀਮਾਂ ਵੱਲੋਂ ਘਰ-ਘਰ ਜਾ ਕੇ ਜਨਮ ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ। ਮੁਹਿੰਮ ਦੇ ਦੂਜੇ ਦਿਨ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਡਾ. ਸੰਦੀਪ ਰਾਏ ਵੱਲੋਂ ਵਿਸ਼ੇਸ਼ ਤੌਰ ‘ਤੇ ਜਿਲ੍ਹੇ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕਰਦੇ ਹੋਏ ਪੋਲੀਓ ਬੂੰਦਾਂ ਪਿਲਾਉਣ ਵਾਲੀਆਂ ਟੀਮਾਂ ਦੇ ਕੰਮਕਾਜ ਦਾ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨਾਲ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਸਿਮਰਨਜੀਤ ਕੌਰ, ਏਐਮਓ ਡਾ. ਦੇਵ ਵੀ ਮੌਜੂਦ ਸਨ। ਉਨ੍ਹਾਂ ਵੱਲੋਂ ਟੀਮਾਂ ਨੂੰ ਹਦਾਇਤ ਕਰਦਿਆਂ ਕਿਹਾ ਗਿਆ ਕਿ ਕੋਈ ਵੀ ਬੱਚਾ ਪੋਲੀਓ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ, ਭਾਵੇਂ ਬੱਚਾ ਬਿਮਾਰ ਕਿਉਂ ਨਾ ਹੋਵੇ ਤਾਂ ਵੀ ਉਸ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣ।
ਸਿਵਲ ਸਰਜਨ ਜਲੰਧਰ ਡਾ. ਰਾਜੇਸ਼ ਗਰਗ ਵਲੋਂ ਮੁਹਿੰਮ ਦੇ ਦੂਜੇ ਦਿਨ ਦੀ ਗਤੀਵਿਧੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੋਲਿਓ ਟੀਮਾਂ ਦੁਆਰਾ ਜਿਲ੍ਹੇ ਭਰ ਵਿੱਚ ਕੁੱਲ 5,41,258 ਘਰਾਂ ਨੂੰ ਕਵਰ ਕਰਦੇ ਹੋਏ ਨਵ-ਜਨਮੇ ਬੱਚੇ ਤੋਂ ਲੈਕੇ ਤੋਂ 5 ਸਾਲ ਤੱਕ ਦੀ ਉਮਰ ਦੇ ਕੁੱਲ 72,198 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਗਈਆਂ। ਸਿਵਲ ਸਰਜਨ ਨੇ ਕਿਹਾ ਕਿ ਕੋਈ ਵੀ ਬੱਚਾ ਪੋਲੀਓ ਜਿਹੀ ਨਾ-ਮੁਰਾਦ ਬੀਮਾਰੀ ਤੋਂ ਪੀੜਿਤ ਨਾ ਹੋਵੇ ਇਸ ਲਈ ਪਲਸ ਪੋਲੀਓ ਮੁਹਿੰਮ ਦੇ ਪਹਿਲੇ ਦੋ ਦਿਨਾਂ ਦੌਰਾਨ ਕਿਸੇ ਕਾਰਨ ਕਰਕੇ ਪੋਲੀਓ ਬੂੰਦਾਂ ਪੀਣ ਤੋਂ ਵਾਂਝੇ ਰਹਿ ਗਏ ਬੱਚਿਆਂ ਨੂੰ ਪੋਲੀਓ  ਵੈਕਸੀਨੇਸ਼ਨ ਟੀਮਾਂ ਵੱਲੋਂ ਮੁਹਿੰਮ ਦੇ ਤੀਜੇ ਦਿਨ ਮੰਗਲਵਾਰ ਨੂੰ ਵੀ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ।

Related Articles

Back to top button