Sliderपंजाब

ਗੁਰਦੁਆਰਾ ਗੁਰਦੇਵ ਨਗਰ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ

ਜਲੰਧਰ (. ). ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਜਿਨਾਂ ਨੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ ਦੀ ਪਵਿੱਤਰਤਾ ਲਈ ਆਪਣਾ ਸੀਸ ਗੁਰੂ ਰਾਮਦਾਸ ਜੀ ਦੇ ਚਰਨਾਂ ਵਿੱਚ ਭੇਟ ਕੀਤਾ ਸੀ, ਦੇ ਜਨਮ ਦਿਹਾੜੇ ਨੂੰ ਸਮਰਪਿਤ ਦੋ ਰੋਜ਼ਾ ਗੁਰਮਤਿ ਸਮਾਗਮ 26 ਅਤੇ 27 ਜਨਵਰੀ ਨੂੰ ਸ਼ਾਮ 7 ਤੋਂ ਰਾਤ 10 ਵਜੇ ਤੱਕ ਮਨਾਇਆ ਗਿਆ। ਪਹਿਲੇ ਦਿਨ ਹਜੂਰੀ ਰਾਗੀ ਜਤਿੰਦਰ ਜੋਧ ਸਿੰਘ ਅਤੇ ਹੈਡ ਗ੍ਰੰਥੀ ਜਸਵੰਤ ਸਿੰਘ ਤੋਂ ਇਲਾਵਾ ਸਿੱਖ ਪੰਥ ਦਾ ਮਸ਼ਹੂਰ, ਢਾਡੀ ਜੱਥਾ ਗਿਆਨੀ ਸਿੰਘ ਲਾਡਰਾ ਨੇ ਬਾਬਾ ਜੀ ਦੀ ਗੌਰਮਈ ਜੀਵਨ ਬਾਰੇ ਜੋਸ਼ ਪੂਰਵਕ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਦੂਸਰੇ ਦਿਨ 27 ਜਨਵਰੀ ਨੂੰ ਹਜ਼ੂਰੀ ਰਾਗੀ ਜਥੇ ਅਤੇ ਹੈਡ ਗ੍ਰੰਥੀ ਤੋਂ ਇਲਾਵਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਸਤਿੰਦਰਬੀਰ ਸਿੰਘ ਨੇ ਰਸਭਿਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਦੋਨੇ ਦਿਨ ਸਟੇਜ ਸਕੱਤਰ ਦੀ ਸੇਵਾ ਰਜਿੰਦਰ ਸਿੰਘ ਮਿਗਲਾਨੀ ਨੇ ਨਿਭਾਈ। ਦੋਨੇ ਦਿਨਾਂ ਦੌਰਾਨ ਸੰਗਤਾਂ ਵੱਡੀ ਗਿਣਤੀ ਵਿੱਚ ਗੁਰਮਤਿ ਸਮਾਗਮਾਂ ਵਿੱਚ ਸ਼ਾਮਿਲ ਹੋਈਆਂ। ਦੋਨੇ ਦਿਨ ਲੰਗਰ ਅਤੁੱਟ ਵਰਤਾਏ ਗਏ ।ਸਾਰੇ ਪ੍ਰੋਗਰਾਮ ਦੀ ਦੇਖ ਰੇਖ ਹਰਪ੍ਰੀਤ ਸਿੰਘ ਨੀਟੂ ਕਰ ਰਹੇ ਸਨ । ਸਮਾਗਮਾਂ ਵਿੱਚ ਹੋਰਨਾਂ ਤੋਂ ਇਲਾਵਾ ਅਮਰਜੀਤ ਸਿੰਘ ਗੁਰਦੇਵ ਨਗਰ, ਪ੍ਰੀਤਮ ਸਿੰਘ ਭਾਟੀਆ, ਰਵਿੰਦਰ ਸਿੰਘ ਸਾਵਨ ਨਗਰ , ਅਮਰੀਕ ਸਿੰਘ ਬੱਠਲਾ,ਮੋਹਨ ਸਿੰਘ, ਹਰਮਨਜੋਤ ਸਿੰਘ ਬੱਠਲਾ ,ਹਰਪ੍ਰੀਤ ਸਿੰਘ ਸੋਨੂ, ਕੁਲਦੀਪ ਸਿੰਘ, ਰਜਿੰਦਰ ਸਿੰਘ , ਪਵਨਪ੍ਰੀਤ ਸਿੰਘ, ਸੁਰਜੀਤ ਸਿੰਘ, ਅਮਨਪ੍ਰੀਤ ਸਿੰਘ, ਨਵਦੀਪ ਕੌਰ , ਸੁਰਜੀਤ ਕੌਰ, ਰਜਿੰਦਰ ਕੌਰ, ਹਰਲੀਨ ਕੌਰ, ਲਖਵਿੰਦਰ ਕੌਰ, ਗੁਰਪ੍ਰੀਤ ਕੌਰ, ਚਰਨਜੀਤ ਕੌਰ, ਪ੍ਰੀਤਮ ਕੌਰ, ਸਤਵੰਤ ਕੌਰ ਆਦਿ ਹਾਜ਼ਰ ਸਨ

Related Articles

Back to top button