ਗੁਰਦੁਆਰਾ ਗੁਰਦੇਵ ਨਗਰ ਵਿੱਚ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤ ਸਮਾਗਮ ਕੱਲ ਧਰਮ ਦੀ ਚਾਦਰ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਮਤੀ ਦਾਸ ਜੀ ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਸੰਸਾਰ ਭਰ ਵਿੱਚ ਵੱਡੇ ਪੱਧਰ ਤੇ ਮਨਾਏ ਗਏ ਹਨ ਅਤੇ ਮਨਾਏ ਜਾ ਰਹੇ ਹਨ ਇਸੇ ਲੜੀ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰਦੇਵ ਨਗਰ ਗੋਪਾਲ ਨਗਰ ਨਵੀਂ ਦਾਣਾ ਮੰਡੀ ਵਿਖੇ ਇੱਕ ਵਿਸ਼ੇਸ਼ ਗੁਰਮਖ ਸਮਾਗਮ 30 ਨਵੰਬਰ ਰਾਤ 6 ਵਜੇ ਤੋਂ 10 ਵਜੇ ਤੱਕ ਕਰਵਾਏ ਜਾ ਰਹੇ ਹਨ ਜਿਸ ਵਿੱਚ ਭਾਈ ਸ਼ੋਕੀਨ ਸਿੰਘ ਜੀ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਭਾਈ ਪਰਮਿੰਦਰ ਸਿੰਘ ਜੀ ਬਾਬਾ ਬਕਾਲਾ ਸਾਹਿਬ ਵਾਲੇ ਭਾਈ ਜੈ ਦੇਵ ਸਿੰਘ ਜੀ ਤਖਤ ਸ੍ਰੀ ਦਮਦਮਾ ਸਾਹਿਬ ਵਾਲੇ ਤੇ ਭਾਈ ਹਰਜਿੰਦਰ ਸਿੰਘ ਜੀ ਹਜੂਰੀ ਹੈਡ ਗ੍ਰੰਥੀ ਗੁਰਦੁਆਰਾ ਸਾਹਿਬ ਰਸ ਪੀਨੇ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀ ਸੰਗਤਾਂ ਨੂੰ ਗੁਰੂ ਜਸ ਅਤੇ ਗੁਰੂ ਇਤਹਾਸ ਨਾਲ ਜੋੜਨਗੇ ਇਹ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਜੀ ਦੇ ਮੁੱਖ ਸੇਵਾਦਾਰ ਰਜਿੰਦਰ ਸਿੰਘ ਮਿਗਲਾਨੀ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਨੀਟੂ ਨੇ ਇਕ ਸਾਂਝੇ ਬਿਆਨ ਵਿੱਚ ਦਿੱਤੀ ਉਹਨਾਂ ਕਿਹਾ ਕਿ ਗੁਰੂਘਰ ਵੱਲੋਂ ਇੱਕ ਵਿਸ਼ੇਸ਼ ਸ਼ਹੀਦੀ ਜਾਗ੍ਰਿਤੀ ਯਾਤਰਾ ਸਿੱਖ ਤਾਲਮੇਲ ਕਮੇਟੀ ਸਹਿਯੋਗ ਨਾਲ ਕੱਢੀ ਗਈ ਸੀ ਜਿਸ ਵਿੱਚ ਸੰਗਤਾਂ ਨੂੰ ਗੁਰੂ ਸਾਹਿਬ ਅਤੇ ਤਿੰਨ ਸਿੰਘਾਂ ਦੀ ਸ਼ਹੀਦੀ ਅਸਥਾਨ ਗੁਰਦੁਆਰਾ ਸੀਸਗੰਜ ਦਿੱਲੀ ਦੇ ਦਰਸ਼ਨ ਕਰਵਾਏ ਗਏ ਸਨ ਗੁਰੂ ਸਾਹਿਬ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਸਾਰਾ ਸਾਲ ਪ੍ਰੋਗਰਾਮ ਚਲਦੇ ਰਹਿਣਗੇ ਉਹਨਾਂ ਦੱਸਿਆ ਕਿ ਵਿਸ਼ੇਸ਼ ਗੁਰਮਤ ਸਮਾਗਮ ਵਿੱਚ ਇਸਤਰੀ ਸਤਿਸੰਗ ਸਭਾ ਜੁਝਾਰ ਖਾਲਸਾ ਸੇਵਾ ਦਲ ਜੁਝਾਰ ਖਾਲਸਾ ਦਲ ਵਿਸ਼ੇਸ਼ ਸਹਿਯੋਗ ਕਰ ਰਹੀਆਂ ਹਨ। ਸਮਾਗਮ ਦੀ ਸਮਾਪਤੀ ਤੇ ਗੁਰੂ ਕੇ ਲੰਗਰ ਅਤੁੱਟ ਵਰਤਣਗੇ ਉਹਨਾਂ ਸੰਗਤਾਂ ਨੂੰ ਅਪੀਲ ਕੀਤੀ ਆਪਣੇ ਬੱਚਿਆਂ ਸਮੇਤ ਹਾਜਰੀਆਂ ਭਰੋ ਤਾਂ ਜੋ ਅਸੀਂ ਆਉਣ ਵਾਲੀ ਪੀੜੀ ਨੂੰ ਗੁਰੂ ਇਤਿਹਾਸ ਨਾਲ ਜੋੜ ਸਕੀਏ ਇਸ ਮੌਕੇ ਤੇ ਤਜਿੰਦਰ ਸਿੰਘ ਪਰਦੇਸੀ ਹਰਕੀਰਤ ਸਿੰਘ ਪਾਰਸ ਸਿੰਘ ਮਿਗਲਾਨੀ ਅਤੇ ਦਵਿੰਦਰ ਸਿੰਘ ਹਾਜ਼ਰ ਸਨ।