
ਜਲੰਧਰ()ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ,ਬਾਬਾ ਬਚਿੱਤਰ ਸਿੰਘ, ਬਸਤੀ ਮਿੱਠੂ ,ਵਿੱਚ ਪਿਛਲੇ ਲਗਭਗ ਇੱਕ ਸਾਲ ਤੋਂ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਚੁਪਹਿਰਾ ਜਪ ਤਪ ਸਮਾਗਮ ਨਿਰੰਤਰ ਚੱਲ ਰਹੇ ਹਨ ।ਇਹ ਪ੍ਰੋਗਰਾਮ ਹਰ ਐਤਵਾਰ ਦੁਪਹਿਰ 2 ਵਜੇ ਤੋਂ 5 ਵਜੇ ਤੱਕ ਕਰਵਾਏ ਜਾਂਦੇ ਹਨ। ਇਹਨਾਂ ਪ੍ਰੋਗਰਾਮਾਂ ਵਿੱਚ ਪੰਜ ਜਪੁਜੀ ਸਾਹਿਬ ਜੀ ਦੇ ਪਾਠ, ਸ੍ਰੀ ਸੁਖਮਣੀ ਸਾਹਿਬ ਜੀ ਦੇ ਪਾਠ ਅਤੇ ਦੋ ਚੌਪਈ ਸਾਹਿਬ ਜੀ ਦੇ ਪਾਠ ਕੀਤੇ ਜਾਂਦੇ ਹਨ। ਉਪਰੰਤ ਕੀਰਤਨ ਅਤੇ ਗੁਰਮਤਿ ਵਿਚਾਰਾਂ ਹੁੰਦੀਆਂ ਹਨ। ਇਹ ਜਾਣਕਾਰੀ ਦਿੰਦੇ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਸਰਦਾਰ ਪਰਮਜੀਤ ਸਿੰਘ ਖਾਲਸਾ ਨੇ ਦੱਸਿਆ। ਇਨਾ ਪ੍ਰੋਗਰਾਮਾਂ ਦੀ ਲੜੀ ਤਹਿਤ ਅੱਜ ਗੁਰਦੁਆਰਾ ਸਾਹਿਬ ਵਿਖੇ ਇਹ ਪ੍ਰੋਗਰਾਮ ਕਰਵਾਏ ਗਏ । ਸਰਦਾਰ ਪਰਮਜੀਤ ਸਿੰਘ ਖਾਲਸਾ ਨੇ ਦੱਸਿਆ। ਇਹਨਾ ਪ੍ਰੋਗਰਾਮ ਦਾ ਮੁੱਖ ਮੰਤਵ ਬੱਚਿਆਂ ਨੂੰ ਬਾਣੀ ਅਤੇ ਬਾਣੇ ਦੀ ਧਾਰਨੀ ਬਣਾਉਣਾ ਹੈ ।ਇਹ ਪ੍ਰੋਗਰਾਮ ਇਸੇ ਤਰ੍ਹਾਂ ਚਲਦੇ ਰਹਿਣਗੇ। ਇਹਨਾਂ ਪ੍ਰੋਗਰਾਮਾਂ ਦੇ ਵਿੱਚ ਵੱਧ ਤੋਂ ਵੱਧ ਸਹਿਯੋਗ ਸੁੱਚਾ ਸਿੰਘ ,ਜੋਗਿੰਦਰ ਸਿੰਘ ,ਬਿਕਰਮ ਸਿੰਘ ,ਮੰਗਲ ਸਿੰਘ, ਪ੍ਰਭਜੋਤ ਸਿੰਘ, ਹਰਮਿੰਦਰ ਸਿੰਘ ,ਅਰਜਨ ਸਿੰਘ, ਮੋਂਟੀ ਚੱਡਾ, ਬਲਵੰਤ ਸਿੰਘ, ਕਰਨੈਲ ਸਿੰਘ ,ਪਰਮਜੀਤ ਸਿੰਘ ਪਿਕੀ, ਮਾਲ ਸਿੰਘ ਲਗਾਤਾਰ ਕਰਦੇ ਆ ਰਹੇ ਹਨ।