Sliderपंजाब

ਗੁਰਦੁਆਰਾ ਬਾਬਾ ਬਚਿੱਤਰ ਸਿੰਘ ਬਸਤੀ ਮਿੱਠੂ ਵਿਖੇ ਸ਼ਹੀਦੀ ਦਿਹਾੜਾ ਦਿਹਾੜਾ ਮਨਾਇਆ

ਜਲੰਧਰ () ਜੂਨ 84 ਦਰਬਾਰ ਸਾਹਿਬ ਸਮੂਹ ਅੰਦਰ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਤੇ ਹੋਰ ਸਿੰਘ, ਸਿੰਘਣੀਆਂ ਦੀ ਸ਼ਹਾਦਤ ਨੂੰ ਨਮਨ ਕਰਨ ਲਈ ਗੁਰਦੁਆਰਾ ਬਾਬਾ ਬਚਿੱਤਰ ਸਿੰਘ ਬਸਤੀ ਮਿੱਠੂ ਵਿਖੇ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸਵੇਰੇ ਸ਼੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ।ਉਪਰੰਤ ਭਾਈ ਹਰਵਿੰਦਰ ਸਿੰਘ ਵੱਲੋਂ ਵੈਰਾਗਮਈ ਕੀਰਤਨ ਕੀਤੇ ਗਏ। ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਉਪਰੰਤ ਗੁਰੂ ਘਰ ਦੇ ਬਾਹਰ ਠੰਡੇ ਮਿੱਠੇ ਜਲ ਦੀ ਛਬੀਲ ਲਾਈ ਗਈ ਅਤੇ ਛੋਲਿਆਂ ਦਾ ਪ੍ਰਸ਼ਾਦ ਵੰਡਿਆ ਗਿਆ। ਲੰਗਰ ਵੰਡਣ ਦੀ ਸੇਵਾ ਕਰਨ ਵਾਲਿਆਂ ਵਿੱਚ ਮੁੱਖ ਸੇਵਾਦਾਰ ਪਰਮਜੀਤ ਸਿੰਘ, ਪ੍ਰਭਜੋਤ ਸਿੰਘ, ਜੋਗਿੰਦਰ ਸਿੰਘ ਮਿੰਟੂ, ਬਲਬੀਰ ਸਿੰਘ ਬਿੱਟੂ ,ਮੋਟੀ, ਸੰਦੀਪ ਨਾਨੂ, ਆਦਿ ਸ਼ਾਮਿਲ ਸਨ ।ਅਖੰਡ ਪਾਠ ਦੀ ਸੇਵਾ ਜੋਗਿੰਦਰ ਸਿੰਘ ਸੰਧੂ ਨੇ ਕੀਤੀ।

Related Articles

Back to top button