ਜਲੰਧਰ()ਪੰਚਮ ਪਾਤਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬਾਬਾ ਬਚਿੱਤਰ ਸਿੰਘ ਬਸਤੀ ਮਿੱਠੂ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਅਖੰਡ ਪਾਠਾਂ ਦੇ ਭੋਗ ਉਪਰੰਤ ਗੁਰੂ ਘਰ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਖਾਲਸਾ ਨੇ ਕੀਰਤਨ ਦੀ ਹਾਜਰੀ ਭਰੀ ।ਉਪਰੰਤ ਗੁਰੂ ਘਰ ਦੇ ਕੀਰਤਨੀਏ ਭਾਈ ਸਾਹਿਬ ਭਾਈ ਹਰਵਿੰਦਰ ਸਿੰਘ ਨੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਭਾਈ ਰਾਜਵਿੰਦਰ ਸਿੰਘ ਮਹਿਤਪੁਰ ਵਾਲਿਆਂ ਦੇ ਢਾਡੀ ਜੱਥੇ ਨੇ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦਾ ਇਤਿਹਾਸ ਵਾਰਾਂ ਨਾਲ ਸੁਣਾਇਆ। ਭੋਗ ਉਪਰੰਤ ਗੁਰੂ ਕੇ ਲੰਗਰ ਅਤੇ ਛਬੀਲ ਦੇ ਲੰਗਰ ਲਾਏ ਗਏ ।ਹਾਜਰੀ ਭਰਨ ਵਾਲਿਆਂ ਵਿੱਚ ਸੁੱਚਾ ਸਿੰਘ, ਜੋਗਿੰਦਰ ਸਿੰਘ, ਵਿਕਰਮ ਸਿੰਘ, ਮੰਗਲ ਸਿੰਘ, ਪ੍ਰਭਜੋਤ ਸਿੰਘ ,ਹਰਮਿੰਦਰ ਸਿੰਘ, ਅਰਜਨ ਸਿੰਘ, ਮੋਂਟੀ ਚੱਡਾ, ਬਲਬੀਰ ਸਿੰਘ, ਕਰਨੈਲ ਸਿੰਘ ,ਪਰਮਜੀਤ ਸਿੰਘ, ਪਿੰਕੀ ਮਾਨ ਸਿੰਘ, ਆਦੀ ਹਾਜਰ ਸਨ
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।