ਫਗਵਾੜਾ 11 ਸਤੰਬਰ (ਸ਼ਿਵ ਕੋੜਾ) ਦੋਆਬਾ ਸਾਹਿਤ ਅਤੇ ਸਮਾਜਿਕ ਕੇਂਦਰ ਫਗਵਾੜਾ ਦੀ ਇਕ ਵਿਸ਼ੇਸ਼ ਮੀਟਿੰਗ ਕੇਂਦਰ ਦੇ ਪ੍ਰਧਾਨ ਰਵਿੰਦਰ ਸਿੰਘ ਰਾਏ ਅਤੇ ਚੇਅਰਮੈਨ ਜਤਿੰਦਰ ਸਿੰਘ ਖਾਲਸਾ ਦੀ ਅਗਵਾਈ ਹੇਠ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਧਾਰਮਿਕ ਪ੍ਰੋਗਰਾਮ, ਕਵੀ ਦਰਬਾਰ ਅਤੇ ਮੈਡੀਕਲ ਕੈਂਪ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਕੇਂਦਰ ਵਲੋਂ ਇਕ ਲੈਕਚਰ ਸਟੈਂਡ (ਡਾਇਸ) ਵੀ ਗੁਰਦੁਆਰਾ ਸਾਹਿਬ ਨੂੰ ਭੇਂਟ ਕੀਤਾ ਗਿਆ। ਮੀਟਿੰਗ ਦੌਰਾਨ ਵਿਸ਼ੇਸ਼ ਤੌਰ ਤੇ ਮੋਜੂਦ ਰਹੇ ਸ੍ਰੋਮਣੀ ਕਮੇਟੀ ਮੈਂਬਰ ਅਤੇ ਅਕਾਲੀ ਦਲ (ਬ) ਜਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਥੇਦਾਰ ਸਰਵਣ ਸਿੰਘ ਕੁਲਾਰ ਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਨਰਿੰਦਰ ਸਿੰਘ ਨੇ ਦੋਆਬਾ ਸਾਹਿਤ ਅਤੇ ਸਮਾਜਿਕ ਕੇਂਦਰ ਵਲੋਂ ਪ੍ਰਧਾਨ ਰਵਿੰਦਰ ਸਿੰਘ ਰਾਏ ਦੀ ਅਗਵਾਈ ਹੇਠ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਨਾਲ ਹੀ ਲੈਕਚਰ ਸਟੈਂਡ ਦੇਣ ਲਈ ਧੰਨਵਾਦ ਕੀਤਾ। ਅਖੀਰ ਵਿਚ ਕੇਂਦਰ ਦੇ ਪ੍ਰਧਾਨ ਰਵਿੰਦਰ ਸਿੰਘ ਰਾਏ ਨੇ ਪਤਵੰਤਿਆਂ ਅਤੇ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਦੀ ਸੰਸਥਾ ਸਮਾਜ ਸੇਵਾ ‘ਚ ਵਧ ਚੜ੍ਹ ਕੇ ਯੋਗਦਾਨ ਪਾਉਂਦੀ ਰਹੇਗੀ। ਇਸ ਮੌਕੇ ਸਭਾ ਦੇ ਮੀਤ ਪ੍ਰਧਾਨ ਗੁਰਨਾਮ ਸਿੰਘ, ਡਾ. ਐਸ.ਪੀ. ਮਾਨ, ਚਮਨ ਲਾਲ, ਓਮ ਪ੍ਰਕਾਸ਼ ਪਾਲ, ਲਵਪ੍ਰੀਤ ਸਿੰਘ ਰਾਏ, ਤਰਸੇਮ ਸਿੰਘ, ਕਰਮਵੀਰਪਾਲ ਹੈੱਪੀ, ਖੁਸ਼ਪ੍ਰੀਤ ਕੌਰ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਮੈਂਬਰ ਹਾਜਰ ਸੀ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।