ਜਲੰਧਰ-
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਨੂੰ ਇੱਕ ਫਿਰ ਲੋਕ ਸਭਾ ਦੀ ਸਥਾਈ ਕਮੇਟੀ ਦਾ ਚੇਅਰਪਰਸਨ ਬਣਾਇਆ ਗਿਆ ਹੈ।ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਮਲਿਕਅਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਸ਼ਿਫਾਰਿਸ਼ ਤੇ ਲੋਕ ਸਭਾ ਦੇ ਸਪੀਕਰ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਖੇਤੀ ਬਾੜੀ,ਪਸ਼ੂ ਪਾਲਣ,ਡੇਅਰੀ,ਮੱਛੀ ਪਾਲਣ,ਸਹਿਕਾਰਤਾ ਤੇ ਫੂਡ ਪ੍ਰੋਸੈਸਿੰਗ ਕਮੇਟੀ ਦਾ ਦੁਬਾਰਾ ਚੇਅਰਪਰਸਨ ਨਿਉਕਤ ਕੀਤਾ ਗਿਆ।ਇਸ ਕਮੇਟੀ ਵਿੱਚ ਪੰਜਾਬ ਚੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੋਰ ਬਾਦਲ ਸਮੇਤ ਲੋਕ ਸਭਾ ਦੇ 21 ਤੇ ਰਾਜ ਸਭਾ ਦੇ 10 ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਹੈ।ਗੌਰਤਲਬ ਹੈ ਕਿ ਚਰਨਜੀਤ ਸਿੰਘ ਚੰਨੀ ਦੀ ਇਸ ਸਥਾਈ ਕਮੇਟੀ ਦੇ ਚੇਅਰਪਰਸਨ ਵਜੋਂ ਪਿਛਲੇ ਸਾਲ ਦੀ ਕਾਰਗੁਜਾਰੀ ਨੂੰ ਦੇਖਦੇ ਹੋਏ ਅਤੇ ਕਿਸਾਨਾ ਤੇ ਖੇਤ ਮਜਦੂਰਾਂ ਦੇ ਹੱਕ ਵਿੱਚ ਦਿੱਤੀਆਂ ਰਿਪੋਟਾਂ ਦੇ ਅਧਾਰ ਤੇ ਦੁਬਾਰਾ ਇਹ ਅਹੁਦਾ ਦਿੱਤਾ ਗਿਆ ਹੈ।ਚਰਨਜੀਤ ਸਿੰਘ ਚੰਨੀ ਵੱਲੋਂ ਕਿਸਾਨਾਂ ਨੂੰ ਐਮ.ਐਸ.ਪੀ ਦੀ ਕਨੂੰਨੀ ਗਰੰਟੀ ਦੇਣਾ ਤੇ ਪਰਾਲੀ ਦੀ ਸਾਂਭ ਸੰਭਾਲ ਲਈ ਮੁਆਵਜ਼ਾ ਦੇਣ ਦੀ ਸਿਫਾਰਸ਼ ਕਰਨ ਦੇ ਨਾਲ ਨਾਲ ਕਿਸਾਨ ਨਿਧੀ ਸਕੀਮ ਦਾ ਦਾਇਰਾ ਵਧਾ ਕੇ ਇਸ ਵਿੱਚ ਖੇਤ ਮਜ਼ਦੂਰ ਨੂੰ ਸ਼ਾਮਲ
ਕਰਨ ਬਾਰੇ ਵੀ ਕਿਹਾ ਗਿਆ ਜਦ ਕਿ ਇਸ ਵਿਭਾਗ ਦਾ ਨਾਮ ਹੀ ਕਿਸਾਨ ਤੇ ਖੇਤ ਮਜ਼ਦੂਰ ਭਲਾਈ ਵਿਭਾਗ ਰੱਖਣ ਦੀ ਵੀ ਸਿਫਾਰਸ਼ ਕੀਤੀ ਗਈ।ਚਰਨਜੀਤ ਸਿੰਘ ਚੰਨੀ ਦੀ ਲੋਕ ਸਭਾ ਵਿੱਚ ਅਤੇ ਇਸ ਸਥਾਈ ਕਮੇਟੀ ਦੇ ਚੇਅਰਪਰਸਨ ਵਜੋਂ ਚੰਗੀ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਪਿਛਲੇ ਦਿਨੀ ਉੱਨਾਂ ਨੂੰ ਸੰਸਦ ਰਤਨ ਅਵਾਰਡ ਦੇ ਨਾਲ ਨਿਵਾਜਿਆ ਗਿਆ।ਗੌਰਲਤਬ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵਿੱਚ ਲਾਗੂ ਕੀਤੀ ਜਾਣ
ਵਾਲੀ ਲੈਂਡ ਪੂਲਿੰਗ ਪਾਲਿਸੀ ਨੂੰ ਰੱਦ ਕਰਵਾਉਣ ਵਿੱਚ ਵੀ ਇਸ ਸਥਾਨ ਕਮੇਟੀ ਨੇ ਅਹਿਮ ਭੂਮੀਕਾ ਨਿਭਾਈ ਸੀ।ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਮਲਿਕਅਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸਮੇਤ ਕਾਂਗਰਸ ਹਾਈਮਾਂਡ ਤੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਦਾ ਧੰਨਵਾਦ ਕੀਤਾ ਹੈ।ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪਿਛਲੇ ਸਾਲ ਇਸ ਕਮੇਟੀ ਵਿੱਚ ਨਿਉਕਤ ਕੀਤੇ ਗਏ ਮੈਂਬਰਾਂ ਦੇ ਸਹਿਯੋਗ ਨਾਲ ਉਨਾਂ ਵੱਲੋਂ ਕਿਸਾਨਾ ਤੇ ਖੇਤ ਮਜਦੂਰਾਂ ਦਾ ਹੱਕ ਪੂਰਿਆ ਗਿਆ ਤੇ ਉਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਦੀ ਸ਼ਿਫਾਰਸ਼ਾਂ ਕੀਤੀਆਂ ਗਈਆ ਸਨ ਜਦ ਕਿ ਇਸ ਵਾਰ ਵੀ ਉਹ ਜਿੱਥੇ ਕਿ ਦੇਸ਼ ਦੇ ਕਿਸਾਨਾ ਤੇ ਖੇਤ ਮਜਦੂਰਾਂ ਦੇ ਹੱਕਾਂ ਲਈ ਆਵਾਜ ਬੁਲੰਦ ਕਰਨਗੇ ਉਥੇ ਹੀ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਵੀ ਕੇਂਦਰ ਸਰਕਾਰ ਅੱਗੇ ਨਵੀਆਂ ਰਿਪੋਟਾਂ ਪੇਸ਼ ਕਰਨਗੇ ਤਾਂ ਜੋ ਕਿਸਾਨਾ ਤੇ ਖੇਤ ਮਜਦੂਰਾਂ ਦਾ ਜੀਵਨ ਪੱਧਰ ਉੱਚਿਆ ਜਾ ਸਕੇ ਤੇ ਉਨਾਂ ਨੂੰ ਦਰਪੇਸ਼ ਆ ਰਹੀਆ ਮੁਸ਼ਕਿਲਾਂ ਦਾ ਹੱਲ ਨਿਕਲ ਸਕੇ।
ਚਰਨਜੀਤ ਸਿੰਘ ਚੰਨੀ ਦੀ ਇਸ ਨਿਉਕਤੀ ਤੇ ਵਿਧਾਇਕ ਰਾਣਾ ਗੁਰਜੀਤ ਸਿੰਘ,ਪ੍ਰਗਟ ਸਿੰਘ,ਬਾਵਾ ਹੈਨਰੀ,ਸੁਖਵਿੰਦਰ ਕੋਟਲੀ,ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ,ਅਰੁਣਾ ਚੋਧਰੀ,ਬਰਿੰਦਰ ਸਿੰਘ ਢਿੱਲੋਂ,ਗੁਰਪ੍ਰਤਾਪ ਸਿੰਘ ਪਡਿਆਲਾ ਆਦਿ ਨੇ ਜਿੱਥੇ ਕਿ ਵਧਾਈ ਦਿੱਤੀ ਉਥੇ ਹੀ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕਰਦਿਆ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਹਿੱਤਾਂ ਲਈ ਕੰਮ ਕਰਨ ਵਾਲੇ ਨੇਤਾਵਾਂ ਨੂੰ ਹਮੇਸ਼ਾ ਬਣਦਾ ਮਾਣ ਸਤਿਕਾਰ ਦਿੰਦੀ ਹੈ ਤੇ ਚਰਨਜੀਤ ਸਿੰਘ ਚੰਨੀ ਨੇ ਲੋਕ ਸਭਾ ਵਿੱਚ ਆਪਣੀ ਬਹੁਤ ਵਧੀਆ ਕਾਰਗੁਜਾਰੀ ਦੇ ਨਾਲ ਪੰਜਾਬ ਦੇ ਲੋਕਾਂ ਦਿੱਲ ਜਿੱਤਿਆ ਹੈ।ਇਨਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੇ ਜਿੱਥੇ ਮੁੱਖ ਮੰਤਰੀ ਰਹਿੰਦਿਆਂ ਘੱਟ ਸਮੇਂ ਵਿੱਚ ਵੱਡੇ ਵੱਡੇ ਕੰਮ ਕਰਕੇ ਨਵੇਂ ਮੀਲ ਪੱਥਰ ਸਾਬਤ ਕੀਤੇ ਹਨ ਉਥੇ ਹੀ ਮੈਂਬਰ ਪਾਰਲੀਮੈਂਟ ਵਜੋਂ ਦੇਸ਼ ਦੀ ਲੋਕ ਸਭਾ ਵਿੱਚ ਹਮੇਸ਼ਾ ਪੰਜਾਬ ਦੇ ਹਿੱਤਾਂ ਦੀ ਗੱਲ ਕਰਕੇ ਨਿਧੜਕ ਹੋ ਕੇ ਪੰਜਾਬੀਆਂ ਦੀ ਆਵਾਜ ਬੁਲੰਦ ਕੀਤੀ ਹੈ।ਇਨਾਂ ਕਿਹਾ ਕਿ ਕਿਸਾਨਾ ਦੀਆਂ ਸਮੱਸਿਆਵਾਂ ਹੋਣ ਜਾਂ ਪੰਜਾਬ ਵਿੱਚ ਲਾਗੂ ਕੀਤੇ ਜਾਣ ਵਾਲੀ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਹੋਵੇ ਚਰਨਜੀਤ ਸਿੰਘ ਚੰਨੀ ਨੇ ਹਮੇਸ਼ਾ ਆਮ ਲੋਕਾਂ ਦੇ ਹਿੱਤ ਦੀ ਗੱਲ ਕਰਦਿਆਂ ਗਲਤ ਨੀਤੀਆਂ ਦਾ ਡਟ ਕੇ ਵਿਰੋਧ ਕੀਤਾ ਹੈ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।