ਜਲੰਧਰ(ਨਿਤਿਨ ਕੌੜਾ ) :ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰਦੇਵ ਨਗਰ ਨਵੀਂ ਦਾਣਾ ਮੰਡੀ ,ਗੋਪਾਲ ਨਗਰ ਵਿੱਚ ਹਫਤਾਵਾਰੀ ਚੁਪਹਿਰਾ ਜਪ ਤਪ ਸਮਾਗਮ ਦੁਪਹਿਰ 12 ਵਜੇ ਤੋਂ ਲੈ ਕੇ 4 ਵਜੇ ਤੱਕ ਮਨਾਇਆ ਗਿਆ।ਜਿਸ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ,ਪੰਜ ਜਪੁਜੀ ਸਾਹਿਬ ਦੇ ਪਾਠ ਤੇ ਚੌਪਈ ਸਾਹਿਬ ਦੇ ਪਾਠ ਸੰਗਤੀ ਰੂਪ ਵਿੱਚ ਕੀਤੇ ਗਏ। ਪ੍ਰੋਗਰਾਮਾਂ ਵਿੱਚ ਕੀਰਤਨ ਤੇ ਗੁਰਮਤਿ ਵਿਚਾਰਾਂ ਵੀ ਸੰਗਤਾਂ ਵੱਲੋਂ ਹੀ ਕੀਤੀਆਂ ਗਈਆਂ। ਸੰਗਤਾਂ ਵੱਡੀ ਗਿਣਤੀ ਵਿੱਚ ਦੂਰ ਦੁਰਾਡੇ ਤੋਂ ਪ੍ਰੋਗਰਾਮ ਵਿੱਚ ਸ਼ਾਮਿਲ ਹੋਈਆਂ। ਇਸ ਮੌਕੇ ਤੇ ਬੋਲਦੇ ਹੋਏ ਗੁਰੂ ਘਰ ਦੇ ਪ੍ਰਧਾਨ ਰਜਿੰਦਰ ਸਿੰਘ ਮਿਗਲਾਨੀ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਨੀਟੂ ਨੇ ਸੰਗਤਾਂ ਦੇ ਸਨਮੁਖ ਹੋ ਕੇ ਕਿਹਾ ।ਕਿ ਇਹ ਬਹੁਤ ਹੀ ਖੁਸ਼ੀ ਦੀ ਗੱਲ ਹੈ ।ਜਦੋਂ ਤੋਂ ਚੁਪਹਿਰਾ ਜਪ ਤਪ ਸਮਾਗਮ ਸ਼ੁਰੂ ਕੀਤੇ ਗਏ ਹਨ। ਸਮੁੱਚੀਆਂ ਸੰਗਤਾਂ ਜਿਨਾਂ ਵਿੱਚ ਬੀਬੀਆਂ ਅਤੇ ਛੋਟੇ ਛੋਟੇ ਬੱਚੇ ਸ਼ਾਮਿਲ ਹਨ। ਬਾਣੀ ਤੇ ਬਾਣੇ ਨਾਲ ਜੁੜਨ ਲਈ ਇੱਕ ਵਿਸ਼ੇਸ਼ ਰੁਝਾਨ ਪੈਦਾ ਹੋ ਰਿਹਾ ਹੈ। ਜੋ ਕਿ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਸ਼ੁਭ ਸੰਕੇਤ ਹੈ। ਉਹਨਾਂ ਕਿਹਾ ਕਿ ਇਹ ਪ੍ਰੋਗਰਾਮ ਨਿਰੰਤਰ ਹਫਤਾਵਾਰੀ ਚਲਦੇ ਰਹਿਣਗੇ। ਇਸ ਤੋਂ ਇਲਾਵਾ ਵੀ ਗੁਰੂ ਘਰ ਵਿੱਚ ਸਮੇਂ ਸਮੇਂ ਤੇ ਗੁਰਮਤਿ ਸਮਾਗਮ ਹੁੰਦੇ ਰਹਿੰਦੇ ਹਨ। ਜਿਨਾਂ ਦਾ ਮੁੱਖ ਉਦੇਸ਼ ਸੰਗਤਾਂ ਨੂੰ ਬਾਣੀ ਤੇ ਬਾਣੇ ਦਾ ਧਾਰਨੀ ਬਣਾਉਣਾ ਹੈ। ਇਸ ਮੌਕੇ ਤੇ ਹਰਜੀਤ ਸਿੰਘ ਕਾਲੜਾ ,ਹਰਪ੍ਰੀਤ ਸਿੰਘ ਨੀਟੂ ,ਅਮਰਜੀਤ ਸਿੰਘ (ਗੁਰਦੇਵ ਨਗਰ ),ਹਰਜਿੰਦਰ ਸਿੰਘ, ਰਜਿੰਦਰ ਸਿੰਘ ਪਰੂਥੀ ਆਦਿ ਹਾਜ਼ਰ ਸਨ।
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।