ਫਗਵਾੜਾ 29 ਮਾਰਚ (ਸ਼ਿਵ ਕੋੜਾ) ਸੀਨੀਅਰ ਅਕਾਲੀ ਆਗੂ ਗਿਆਨੀ ਭਗਤ ਸਿੰਘ ਭੁੰਗਰਨੀ ਨੇ ਚੰਡੀਗੜ੍ਹ ਦੇ ਮੁਲਾਜਮਾਂ ਨੂੰ ਕੇਂਦਰ ਵਲੋਂ ਸਿੱਧੀਆਂ ਸਹੂਲਤਾਂ ਦੇਣ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ਦੀ ਨਖੇਦੀ ਕਰਦਿਆਂ ਅੱਜ ਇੱਥੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਚੰਡੀਗੜ੍ਹ ਅਤੇ ਪੰਜਾਬੀ ਬੋਲਦੇ ਪੰਜਾਬ ਦੀਆਂ ਸਰਹੱਦਾਂ ਦੇ ਨਾਲ ਲੱਗਦੇ ਇਲਾਕਿਆਂ ਉੱਪਰ ਪੰਜਾਬ ਦਾ ਹੱਕ ਹੈ। ਚੰਡੀਗੜ੍ਹ ਪੰਜਾਬ ਦੀ ਧਰਤੀ ਉੱਪਰ ਵੱਸਿਆ ਹੈ, ਇਸ ਲਈ ਇਹ ਪੰਜਾਬ ਦਾ ਹੈ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਦਰਿਆਵਾਂ ਉੱਪਰ ਬਣੇ ਭਾਖੜਾ-ਬਿਆਸ ਡੈਮ ਉੱਪਰ ਕੇਂਦਰ ਨੇ ਕਬਜਾ ਕੀਤਾ ਅਤੇ ਹੁਣ ਕੇਂਦਰੀ ਗ੍ਰਹਿ ਮੰਤਰੀ ਨੇ ਚੰਡੀਗੜ੍ਹ ਦੇ ਸਰਕਾਰੀ ਮੁਲਾਜਮਾ ਨੂੰ ਕੇਂਦਰ ਦੇ ਮੁਲਾਜਮਾਂ ਨੂੰ ਮਿਲਦੀਆਂ ਸਹੂਲਤਾਂ ਦੇਣ ਸਬੰਧੀ ਬਿਆਨ ਜਾਰੀ ਕਰਕੇ ਇਹ ਸੁਨੇਹਾ ਦਿੱਤਾ ਹੈ ਕਿ ਮੋਦੀ ਸਰਕਾਰ ਨੇ ਚੰਡੀਗੜ੍ਹ ਉੱਪਰ ਵੀ ਕਬਜਾ ਕਰ ਲਿਆ ਹੈ। ਜਦਕਿ ਚੰਡੀਗੜ੍ਹ ਦੀ ਜਮੀਨ ਪੰਜਾਬ ਦੀ ਹੈ ਅਤੇ ਇਹ ਪੰਜਾਬੀ ਬੋਲਦਾ ਇਲਾਕਾ ਹੈ। ਉਹਨਾਂ ਕਿਹਾ ਕਿ ਹਰਿਆਣਾ ਦੇ ਅੰਬਾਲਾ, ਕੁਰੂਸ਼ੇਤਰ ਤੇ ਕਰਨਾਲ ਵੀ ਪੰਜਾਬੀ ਬੋਲਦੇ ਇਲਾਕੇ ਹਨ। ਜਦੋਂ 1966 ਵਿਚ ਭਾਸ਼ਾ ਦੇ ਅਧਾਰ ਤੇ ਪੰਜਾਬ ਦੀ ਵੰਡ ਹੋਈ ਤਾਂ ਇਹਨਾਂ ਪੰਜਾਬੀ ਬੋਲਦੇ ਇਲਾਕਿਆਂ ਨੂੰ ਪੰਜਾਬ ਤੋਂ ਵੱਖ ਕਿਉਂ ਰੱਖਿਆ ਗਿਆ। ਹੁਣ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਦੀ ਮੋਦੀ ਸਰਕਾਰ ਦੀ ਤਿਆਰੀ ਹੈ ਜਿਸਦਾ ਹਰ ਪੰਜਾਬੀ ਡਟ ਕੇ ਵਿਰੋਧ ਕਰੇਗਾ। ਗਿਆਨੀ ਭੁੰਗਰਨੀ ਨੇ ਸਖ਼ਤ ਲਹਿਜੇ ਵਿਚ ਕਿਹਾ ਕਿ ਮੋਦੀ ਸਰਕਾਰ ਦੀਆਂ ਕਾਰਗੁਜਾਰੀਆਂ ਸਾਬਿਤ ਕਰਦੀਆਂ ਹਨ ਕਿ ਮੋਜੂਦਾ ਕੇਂਦਰ ਸਰਕਾਰ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਦੁਸ਼ਮਣ ਹੈ।
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।