ਜਲੰਧਰ : ਜਲੰਧਰ ਤੋਂ ਲੋਕ ਸਭਾ ਮੈਂਬਰ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੋਕ ਸਭਾ ਵਿੱਚ ਕਿਸਾਨਾ ਦੇ ਨਾਲ ਨਾਲ ਖੇਤ ਮਜ਼ਦੂਰਾਂ ਦੀ ਵੀ ਗੱਲ ਕਰਦਿਆਂ ਕਿਹਾ ਕਿ ਖੇਤੀ ਬਾੜੀ ਵਿਭਾਗ ਦਾ ਨਾਮ ਖੇਤੀ ਬਾੜੀ ਕਿਸਾਨ ਤੇ ਮਜ਼ਦੂਰ ਭਲਾਈ ਵਿਭਾਗ ਹੋਣਾ ਚਾਹੀਦਾ ਹੈ ਤਾਂ ਕਿ ਖੇਤ ਮਜ਼ਦੂਰ ਨੂੰ ਵੀ ਸਰਕਾਰ ਦੀਆਂ ਸਕੀਮਾਂ ਦਾ ਫ਼ਾਇਦਾ ਮਿਲ ਸਕੇ।ਉੱਨਾਂ ਕਿਸਾਨਾ ਨੂੰ ਦਿੱਤੀ ਜਾਣ ਵਾਲੀ 6 ਹਜ਼ਾਰ ਰੁਪਏ ਸਾਲਾਨਾ ਮੱਦਦ ਨੂੰ 12 ਹਜ਼ਾਰ ਰੁਪਏ ਕਰਨ ਅਤੇ ਇਹ ਸੁਵਿਧਾ ਖੇਤ ਮਜ਼ਦੂਰ ਨੂੰ ਵੀ ਦਿੱਤੇ ਜਾਣ ਦੀ ਮੰਗ ਰੱਖੀ।ਉੱਨਾਂ ਕਿਹਾ ਕਿ ਦਲਿਤ ਤੇ ਗ਼ਰੀਬ ਲੋਕਾਂ ਲਈ ਰੱਖੇ ਜਾਂਦੇ ਪੈਸੇ ਨੂੰ ਪੂਰਾ ਖ਼ਰਚ ਨਹੀਂ ਕੀਤਾ ਜਾ ਰਿਹਾ ਤੇ ਇਹ ਪੈਸੇ ਦਾ ਲਾਭ ਇੰਨਾਂ ਵਰਗਾਂ ਨੂੰ ਮਿਲਣਾ ਚਾਹੀਦਾ ਹੈ।ਉੱਨਾਂ ਲੋਕ ਸਭਾ ਵਿੱਚ ਬੋਲਦਿਆਂ ਅਮਰੀਕਾ ਦੇ ਰਾਸ਼ਟਰਪਤੀ ਵੱਲੋਂ ਭਾਰਤ ਦੇ ਅਨਾਜ ਬਾਰੇ ਕਹੀਆਂ ਗੱਲਾਂ ਤੇ ਵੀ ਸਥਿਤੀ ਸ਼ਪੱਸ਼ਟ ਕਰਨ ਦੀ ਗੱਲ ਕਹੀ।ਚੰਨੀ ਨੇ ਕਿਹਾ ਕਿ ਪਰਾਲੀ ਦੇ ਹੱਲ ਲਈ ਕਿਸਾਨਾਂ ਨੂੰ 100 ਰੁਪਏ ਐਮ ਐਸ ਪੀ ਦੇ ਉੱਪਰ ਦਿੱਤਾ ਜਾਵੇ ਤਾਂ ਜੋ ਪਰਾਲੀ ਦੀ ਸੰਭਾਲ ਕਰਨਾ ਕਿਸਾਨ ਦੀ ਜਿੰਮੇਵਾਰੀ ਹੋਵੇਗੀ।ਇਸ ਦੋਰਾਨ ਚਰਨਜੀਤ ਸਿੰਘ ਚੰਨੀ ਨੇ ਕਿਸਾਨ ਅੰਦੋਲਨ ਤੇ ਬੋਲਦਿਆਂ ਭਾਜਪਾ ਤੇ ਆਮ ਆਦਮੀ ਪਾਰਟੀ ਨੂੰ ਕਰੜੇ ਹੱਥੀਂ ਲਿਆ ਤੇ ਕਿਹਾ ਕਿ ਕਿਸਾਨਾਂ ਨੂੰ ਬਦਨਾਮ ਕਰਨ ਲਈ ਸਾਜਿਸ਼ ਦੇ ਸਹਿਤ ਅੰਦੋਲਨ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ।ਉੱਨਾਂ ਕਿਹਾ ਕਿ ਕਿਸਾਨਾਂ ਨਾਲ ਵਿਸ਼ਵਾਸਘਾਤ ਕਰਕੇ ਉੱਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਗਿਆ ਹੈ।ਚੰਨੀ ਨੇ ਕਿਹਾ ਕਿ ਕਿਸਾਨਾ ਨੂੰ ਮੀਟਿੰਗ ਦੇ ਲਈ ਬੁਲਾ ਕੇ ਅੰਦੋਲਨ ਨੂੰ ਖਦੇੜਨਾ ਕਿਸਾਨਾਂ ਨਾਲ ਵਿਸ਼ਵਾਸਘਾਤ ਹੈ ਤੇ ਇਹ ਸਾਰੇ ਦੇਸ਼ ਦੇ ਕਿਸਾਨਾਂ ਨਾਲ ਗੱਦਾਰੀ ਹੈ।ਉਨਾ ਕਿਹਾ ਕਿ ਐਮ ਐਸ ਪੀ ਦੀ ਗਰੰਟੀ ਕਿਸਾਨਾਂ ਦਾ ਹੱਕ ਹੈ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।