Sliderपंजाब

ਜਲੰਧਰ ਨੌਰਥ ਵਿੱਚ ਵਿਕਾਸ ਅਤੇ ਸਫਾਈ ਮੁਹਿੰਮ ਨੇ ਫੜੀ ਰਫ਼ਤਾਰ — ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ: ਸੁਖਦੀਪ ਸਿੰਘ ਰੰਧਾਵਾ

ਜਲੰਧਰ ਨੌਰਥ ਦੇ ਹਲਕਾ ਇੰਚਾਰਜ ਅਤੇ ਮੇਅਰ ਵਨੀਤ ਧੀਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਾਰਡ ਨੰਬਰ 79, ਸੰਜੇ ਗਾਂਧੀ ਨਗਰ ਵਿਖੇ ਅੱਜ ਸਫਾਈ ਮੁਹਿੰਮ ਤਹਿਤ ਕੂੜੇ ਦੀ ਲਿਫਟਿੰਗ ਕਰਵਾਈ ਗਈ। ਇਲਾਕੇ ਵਿੱਚ ਸਫਾਈ ਪ੍ਰਬੰਧਾਂ ਨੂੰ ਹੋਰ ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਪਹਿਲ ਦੇ ਆਧਾਰ ’ਤੇ ਕੰਮ ਕੀਤਾ ਜਾ ਰਿਹਾ ਹੈ।
ਇਸ ਮੌਕੇ ਸੰਜੇ ਗਾਂਧੀ ਨਗਰ ਗੁਰਦੁਆਰਾ ਸਾਹਿਬ ਦੇ ਨੇੜੇ ਲੰਬੇ ਸਮੇਂ ਤੋਂ ਪਈ ਵਾਸਟਿੰਗ ਦੀ ਵੀ ਸਫਾਈ ਅਤੇ ਲਿਫਟਿੰਗ ਕਰਵਾਈ ਗਈ। ਇਸ ਕਾਰਵਾਈ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਅਤੇ ਆਲੇ-ਦੁਆਲੇ ਦੇ ਖੇਤਰ ਵਿੱਚ ਸਫਾਈ ਦਾ ਮਾਹੌਲ ਹੋਰ ਬਿਹਤਰ ਹੋਇਆ।
ਸੁਖਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਵਨੀਤ ਧੀਰ ਦੇ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਜਲੰਧਰ ਨੌਰਥ ਵਿੱਚ ਵਿਕਾਸ ਕਾਰਜਾਂ ਅਤੇ ਲੋਕ-ਸਹੂਲਤਾਂ ਨਾਲ ਜੁੜੇ ਕੰਮਾਂ ਨੂੰ ਹੋਰ ਤੇਜ਼ੀ ਮਿਲੀ ਹੈ। ਲੋਕਾਂ ਵੱਲੋਂ ਸਾਹਮਣੇ ਲਿਆਂਦੀਆਂ ਜਾ ਰਹੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦੇ ਹੱਲ ਲਈ ਮੌਕੇ ’ਤੇ ਕਾਰਵਾਈ ਯਕੀਨੀ ਬਣਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਜਲੰਧਰ ਨੌਰਥ ਦੇ ਹਰ ਵਾਰਡ ਵਿੱਚ ਸਾਫ਼-ਸੁਥਰਾ ਅਤੇ ਬਿਹਤਰ ਮਾਹੌਲ ਮੁਹੱਈਆ ਕਰਵਾਉਣਾ ਸਾਡੀ ਮੁੱਖ ਤਰਜੀਹ ਹੈ। ਸਿਰਫ਼ ਕੂੜੇ ਦੀ ਲਿਫਟਿੰਗ ਹੀ ਨਹੀਂ, ਸਗੋਂ ਸਫਾਈ, ਸੀਵਰੇਜ, ਸੜਕਾਂ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਲੋਕਾਂ ਦੀਆਂ ਸਮੱਸਿਆਵਾਂ ਨੂੰ ਵੀ ਤਰਜੀਹ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਸੁਖਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਜਲੰਧਰ ਨੌਰਥ ਦੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਜ਼ਮੀਨੀ ਪੱਧਰ ’ਤੇ ਪੂਰਾ ਕਰਨ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਕਾਸ ਦਾ ਅਸਲ ਮਕਸਦ ਲੋਕਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਸਿੱਧੀ ਰਾਹਤ ਅਤੇ ਬਿਹਤਰ ਸਹੂਲਤਾਂ ਦੇਣਾ ਹੈ ਅਤੇ ਇਸੇ ਦਿਸ਼ਾ ਵਿੱਚ ਕੰਮ ਜਾਰੀ ਰਹੇਗਾ।
ਸੁਖਦੀਪ ਸਿੰਘ ਰੰਧਾਵਾ
ਮੀਡੀਆ ਵਾਈਸ ਕੋਆਰਡੀਨੇਟਰ, ਜਲੰਧਰ ਨੌਰਥ

Related Articles

Back to top button