

ਜਲੰਧਰ: ਜਲੰਧਰ ਸੈਂਟਰਲ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਅਕਾਲੀ ਦਲ ਦੇ ਜਲੰਧਰ SC ਮੋਰਚਾ ਦੇ ਸਾਬਕਾ ਜਨਰਲ ਸਕੱਤਰ ਸੋਮਨਾਥ ਜੀ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜਨ ਦਾ ਫ਼ੈਸਲਾ ਕੀਤਾ।
ਇਸ ਮੌਕੇ ਆਮ ਆਦਮੀ ਪਾਰਟੀ ਜਲੰਧਰ ਸੈਂਟਰਲ ਦੇ ਹਲਕਾ ਇੰਚਾਰਜ ਨਿਤਿਨ ਕੋਹਲੀ ਅਤੇ ਵਾਰਡ ਨੰਬਰ 06 ਦੇ ਇੰਚਾਰਜ ਅਤੇ ਪੰਜਾਬ ਸਪੋਰਟਸ ਵੈਲਫੇਅਰ ਬੋਰਡ ਦੇ ਚੇਅਰਮੈਨ ਸ. ਤ੍ਰਿਲੋਕ ਸਿੰਘ ਸਰਾਂ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸੋਮਨਾਥ ਦਾ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਨਿਤਿਨ ਕੋਹਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਉਦੇਸ਼ ਲੋਕਾਂ ਨਾਲ ਜੁੜ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਲੋਕ ਹਿੱਤ ਵਿੱਚ ਕੰਮ ਕਰਨਾ ਹੈ। ਉਨ੍ਹਾਂ ਕਿਹਾ ਕਿ ਸੋਮਨਾਥ ਜੀ ਦੇ ਪਾਰਟੀ ਨਾਲ ਜੁੜਨ ਨਾਲ ਜਲੰਧਰ ਸੈਂਟਰਲ ਵਿੱਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਨੇ ਸੋਮਨਾਥ ਦਾ ਪਾਰਟੀ ਵਿੱਚ ਦਿਲੋਂ ਸਵਾਗਤ ਕਰਦਿਆਂ ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਸ. ਤ੍ਰਿਲੋਕ ਸਿੰਘ ਸਰਾਂ ਨੇ ਵੀ ਸੋਮਨਾਥ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਨਾਲ ਜੁੜਨ ਵਾਲੇ ਹਰ ਸਾਥੀ ਦਾ ਸਨਮਾਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ਦੀ ਮਿਹਨਤ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਹੀ ਕਿਸੇ ਵੀ ਜਥੇਬੰਦੀ ਦੀ ਤਾਕਤ ਹੁੰਦਾ ਹੈ।
ਸੋਮਨਾਥ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਪਾਰਟੀ ਦੀ ਲੀਡਰਸ਼ਿਪ ਅਤੇ ਸਥਾਨਕ ਆਗੂਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਨਾਲ ਮਿਲ ਕੇ ਲੋਕਾਂ ਦੀ ਸੇਵਾ ਲਈ ਕੰਮ ਕਰਨਗੇ।
ਇਸ ਮੌਕੇ ਬਲਾਕ ਪ੍ਰਧਾਨ ਮਨੀਸ਼ ਸ਼ਰਮਾ, ਰਿਟਾਇਰਡ ਇੰਸਪੈਕਟਰ ਦਲਜੀਤ ਸਿੰਘ, ਰਾਜਵਿੰਦਰ ਸਿੰਘ, ਰਣਜੀਤ ਸਿੰਘ, ਰਾਜੇਸ਼ ਕੁਮਾਰ, ਹਰਗੁਰਜੋਧ ਸਿੰਘ, ਡਾ. ਰਵਿੰਦਰ ਸਿੰਘ, ਪਰਮਜੀਤ ਸਿੰਘ, ਜੀਤ ਸਿੰਘ, ਡਾ. ਸੁਖਰਾਮ, ਕਸ਼ਮੀਰੀ ਲਾਲ, ਇੰਸਪੈਕਟਰ ਕੁਲਦੀਪ ਰਾਜ, ਵਿਨੋਦ ਕੁਮਾਰ, ਪ੍ਰਦੀਪ ਧੀਰ, ਸੁਰਿੰਦਰ ਕੁਮਾਰ ਅਤੇ ਸਰਬਜੀਤ ਸਿੰਘ ਝਾਮੱਟ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
ਸਮਾਗਮ ਦੌਰਾਨ ਆਗੂਆਂ ਅਤੇ ਵਰਕਰਾਂ ਵੱਲੋਂ ਸੋਮਨਾਥ ਦਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।



