Sliderपंजाब

ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਵਲੋਂ ਇਕਬਾਲ ਸਿੰਘ ਢੀਂਡਸਾ ਦੀ ਅਗਵਾਈ ਹੇਠ ਕੀਤਾ ਗਿਆ ਡੋਰ ਟੂ ਡੋਰ

ਜਲੰਧਰ 6 ਅਕਤੂਬਰ ( ) ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਬਚਾਓ ਰੈਲੀਆਂ ਦੀ ਸਫ਼ਲਤਾ ਤੋਂ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ ਅਨੁਸਾਰ ਅੱਜ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਵਲੋਂ ਇਕਬਾਲ ਸਿੰਘ ਢੀਂਡਸਾ ਦੀ ਅਗਵਾਈ ਹੇਠ ਰੇਲਵੇ ਰੋਡ ਤੇ ਮੁਹੱਲਾ ਗੋਬਿੰਦ ਗੜ੍ਹ ਵਿਖੇ ਡੋਰ ਟੂ ਡੋਰ ਜਨ ਸੰਪਰਕ ਮੁਹਿੰਮ ਦਾ ਅਗਾਜ ਕੀਤਾ ਗਿਆ ਤੇ ਇਲਾਕਾ ਨਿਵਾਸੀਆਂ ਨਾਲ ਸਿਧਾ ਸੰਪਰਕ ਕਰ ਕੇ ਉਨ੍ਹਾਂ ਦੇ ਵਿਚਾਰ ਅਤੇ ਸਥਾਨਕ ਮੁਦਿਆਂ ਸਬੰਧੀ ਅਤੇ ਜਨਤਾ ਨੂੰ ਆ ਰਹੀਆਂ ਮੁਸਕਲਾਂ ਸਬੰਧੀ ਜਾਣਕਾਰੀ ਹਾਸਿਲ ਕਰਨ ਲਈ ਪਰਵਾਰਮਾ ਵੰਡਿਆ ਗਿਆ।ਜਿਸ ਰਾਹੀਂ ਆਮ ਆਦਮੀ ਪਾਰਟੀ ਦੀ ਮਾੜੀ ਕਾਰਗੁਜ਼ਾਰੀ ਸਬੰਧੀ ਜਾਣਕਾਰੀ ਹਾਸਿਲ ਕੀਤੀ ਜਾਵੇਗੀ ਅਤੇ ਜਨਤਾ ਦੀ ਭਲਾਈ ਲਈ ਕੀਤੇ ਜਾਣ ਵਾਲੇ ਕੰਮਾਂ ਦੀ ਜਾਣਕਾਰੀ ਹਾਸਿਲ ਕੀਤੀ ਜਾਵੇਗੀ ਅਤੇ ਚੋਣ ਮੈਨੀਫੈਸਟੋ ਵਿੱਚ ਦਰਜ ਕੀਤੀ ਜਾਵੇਗੀ।
ਇਸ ਮੌਕੇ ਇਕਬਾਲ ਸਿੰਘ ਢੀਂਡਸਾ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਅਤੇ ਅੰਮ੍ਰਿਤ ਬੀਰ ਸਿੰਘ ਪ੍ਰਧਾਨ ਯੂਥ ਅਕਾਲੀ ਦਲ ਨੇ ਕਿਹਾ ਕਿ ਅਜਿਹੀਆਂ ਜਨ ਸੰਪਰਕ ਗਤੀਵਿਧੀਆਂ ਰਾਹੀਂ ਲੋਕਾਂ ਨਾਲ ਨਿਰੰਤਰ ਸੰਵਾਦ ਕਾਇਮ ਰੱਖਣ ਅਤੇ ਉਨ੍ਹਾਂ ਦੀਆਂ ਮੁਸਕਲਾਂ ਸਬੰਧੀ ਜਾਣਕਾਰੀ ਸੁਖਬੀਰ ਸਿੰਘ ਬਾਦਲ ਦੇ ਧਿਆਨ ਵਿਚ ਲਿਆਉਣ ਲਈ ਕੰਮ ਕੀਤਾ ਜਾਵੇਗਾ।
ਇਸ ਮੌਕੇ ਜਸਬੀਰ ਸਿੰਘ ਵਾਲੀਆ, ਜਸਬੀਰ ਸਿੰਘ ਲਾਡੀ, ਅਰਜਨ ਬੈਹਲ,ਗੁਰਪ੍ਰੀਤ ਸਿੰਘ ਸਚਦੇਵਾ, ਪ੍ਰਮਦੀਪ ਸਿੰਘ ਗੁੰਬਰ,ਗੋਰਵ ਭਗਤ,ਹਰਪ੍ਰੀਤ ਸਿੰਘ ਬਾਂਸਲ, ਅਵਤਾਰ ਸਿੰਘ, ਜਤਿੰਦਰ ਸਿੰਘ, ਰੀਟਾ ਕੌਰ ਤੇ ਇਲਾਕਾ ਨਿਵਾਸੀ ਹਾਜਰ ਸਨ।

Related Articles

Back to top button