ਜਲੰਧਰ, 26 ਜਨਵਰੀ : 77ਵੇਂ ਗਣਤੰਤਰ ਦਿਵਸ ਮੌਕੇ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ।
ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਵਲੋਂ 27 ਜਨਵਰੀ 2026 ਨੂੰ ਜ਼ਿਲ੍ਹਾ ਜਲੰਧਰ ਦੇ ਸਾਰੇ ਸਰਕਾਰੀ/ਪ੍ਰਾਈਵੇਟ ਸਕੂਲਾਂ ਅਤੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਹਿੱਸਾ ਲੈਣ ਵਾਲੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਸ ਮੌਕੇ ਉਨ੍ਹਾਂ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਵਲੋਂ ਆਪਣੀ ਸ਼ਾਨਦਾਰ ਪੇਸ਼ਕਾਰੀਆਂ ਰਾਹੀਂ ਸਮਾਗਮ ਨੂੰ ਸਫ਼ਲ ਬਣਾਉਣ ਲਈ ਕੀਤੀ ਗਈ ਮਿਹਨਤ ਦੀ ਭਰਪੂਰ ਸ਼ਲਾਘਾ ਵੀ ਕੀਤੀ।