Sliderपंजाब

ਜਾਗਰੂਕਤਾ ਅਤੇ ਸਾਵਧਾਨੀ ਰਾਹੀਂ ਹੀ ਡੇਂਗੂ ਤੋਂ ਬਚਾਅ ਸੰਭਵ – ਸਿਵਲ ਸਰਜਨ ਡਾ. ਰਾਜੇਸ਼ ਗਰਗ

ਜਲੰਧਰ (05.06.2026): ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਹੁਕਮਾਂ ਤਹਿਤ ਸਿਵਲ ਸਰਜਨ ਡਾ. ਰਾਜੇਸ਼ ਗਰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਜਲੰਧਰ ਵੱਲੋਂ ਜਿਲ੍ਹੇ ਭਰ ਵਿੱਚ “ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਚਲਾਈ ਗਈ। ਸਿਵਲ ਸਰਜਨ ਨੇ ਲੋਕਾਂ ਨੂੰ ਸਚੇਤ ਕਰਦਿਆਂ ਕਿਹਾ ਕਿ ਜਾਗਰੂਕਤਾ ਅਤੇ ਸਾਵਧਾਨੀ ਰਾਹੀਂ ਹੀ ਡੇਂਗੂ ਤੋ ਬਚਾਅ ਸੰਭਵ ਹੈ। ਉਨ੍ਹਾਂ ਕਿਹਾ ਕਿ ਜਿਲ੍ਹਾ ਐਪੀਡਮੋਲੋਜਿਸਟ ਡਾ. ਆਦਿਤਯਪਾਲ ਸਿੰਘ ਦੀ ਅਗਵਾਈ ਹੇਠ ਡੇਂਗੂ ਸਰਵੇ ਟੀਮਾਂ ਵੱਲੋਂ ਨਰਸਰੀਆਂ ਅਤੇ ਕੰਸਟ੍ਰਕਸ਼ਨ ਸਾਈਟਾਂ ‘ਤੇ ਡੇਂਗੂ ਲਾਰਵੇ ਦੀ ਸ਼ਨਾਖਤ ਕੀਤੀ ਗਈ ਅਤੇ ਮੱਛਰਾਂ ਦੀ ਰੋਕਥਾਮ ਲਈ ਦਵਾਈ ਦਾ ਛਿੜਕਾਅ ਕੀਤਾ ਗਿਆ।
ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਹਤ ਵਿਭਾਗ ਦੀਆਂ 25 ਟੀਮਾਂ ਵੱਲੋਂ ਸ਼ੁਕਰਵਾਰ ਨੂੰ ਜਿਲ੍ਹੇ ਵਿੱਚ ਖੇਤਰਾਂ ਵਿੱਚ ਡੇਂਗੂ ਲਾਰਵੇ ਦੀ ਸ਼ਨਾਖਤ ਲਈ ਐਂਟੀ ਡੇਂਗੂ ਕੰਪੇਨ ਚਲਾਈ ਗਈ ਅਤੇ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕੀਤਾ ਗਿਆ। ਲੋਕਾਂ ਨੂੰ ਦੱਸਿਆ ਗਿਆ ਕਿ ਡੇਂਗੂ ਮੱਛਰ ਦਾ ਲਾਰਵਾ ਸਾਫ਼ ਪਾਣੀ ਵਿੱਚ ਪਣਪਦਾ ਹੈ, ਇਸ ਲਈ ਆਪਣੇ ਘਰਾਂ-ਦਫ਼ਤਰਾਂ ਦੇ ਆਲੇ-ਦੁਆਲੇ ਸਾਫ-ਸਫਾਈ ਰੱਖੀ ਜਾਵੇ ਅਤੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕੂਲਰਾਂ ਵਿੱਚਲਾ ਪਾਣੀ ਹਫਤੇ ਵਿੱਚ ਇਕ ਵਾਰ ਜਰੂਰ ਬਦਲਿਆ ਜਾਵੇ, ਗਮਲਿਆਂ, ਟੁੱਟੇ-ਭੱਜੇ ਬਰਤਨਾਂ, ਘਰਾਂ-ਦਫਤਰਾਂ ਦੀਆਂ ਛੱਤਾਂ ‘ਤੇ ਰੱਖੇ ਟਾਈਰਾਂ ਆਦਿ ਥਾਵਾਂ ਉੱਤੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਪੰਛੀਆਂ ਦੇ ਪਾਣੀ ਪੀਣ ਲਈ ਰੱਖੇ ਬਰਤਨਾਂ ਵਿਚਲਾ ਪਾਣੀ ਵੀ ਜਰੂਰ ਬਦਲਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਢੱਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟ ਸਕੇ, ਸੋਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕੀਤਾ ਜਾਵੇ।
ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਜਲੰਧਰ ਵੱਲੋਂ ਨਰਸਿੰਗ ਵਿਦਿਆਰਥਣਾਂ ਦੇ ਸਹਿਯੋਗ ਨਾਲ ਸ਼ੁੱਕਰਵਾਰ ਨੂੰ ਜਿਲ੍ਹੇ ਵਿੱਚ ਕੁੱਲ 49 ਕੰਸਟਰਕਸ਼ਨ ਸਾਈਟਾਂ ਅਤੇ 40 ਨਰਸਰੀਆਂ ਵਿਖੇ ਡੇਂਗੂ ਲਾਰਵੇ ਦੀ ਸ਼ਨਾਖਤ ਕੀਤੀ ਗਈ ਇਸ ਦੌਰਾਨ 3 ਥਾਵਾਂ ਉੱਤੇ ਡੇਂਗੂ ਦਾ ਲਾਰਵਾ ਮਿਲੀਆ। ਜਿਸਨੂੰ ਟੀਮਾਂ ਵੱਲੋਂ ਨਿਰਧਾਰਤ ਵਿਧੀ ਨਾਲ ਨਸ਼ਟ ਕੀਤਾ ਗਿਆ। ਇਸ ਤੋਂ ਇਲਾਵਾ ਐਂਟੀ ਲਾਰਵਾ ਟੀਮਾ ਵੱਲੋਂ ਡੇਂਗੂ ਰੋਕਥਾਮ ਦੇ ਮੱਦੇਨਜਰ ਸ਼ੱਕੀ ਥਾਵਾਂ ਤੇ ਫੋਗਿੰਗ ਵੀ ਕੀਤੀ ਗਈ।

Related Articles

Back to top button