ਜਲੰਧਰ (27-07-2023): “ਵਿਸ਼ਵ ਹੈਪੇਟਾਈਟਸ ਦਿਵਸ” ਦੇ ਸੰਬੰਧ ਵਿੱਚ ਸਿਵਲ ਸਰਜਨ ਡਾ. ਰਮਨ ਸ਼ਰਮਾ ਵੱਲੋਂ ਵੀਰਵਾਰ ਨੂੰ ਦਫਤਰ ਸਿਵਲ ਸਰਜਨ ਵਿਖੇ ਹੈਪੇਟਾਈਟਸ ਸੰਬੰਧੀ ਜਾਗਰੂਕਤਾ ਪੋਸਟਰ ਰੀਲੀਜ਼ ਕੀਤਾ ਗਿਆ। ਸਿਵਲ ਸਰਜਨ ਵੱਲੋਂ ਦੱਸਿਆ ਗਿਆ ਕਿ ਹਰ ਸਾਲ 28 ਜੁਲਾਈ ਨੂੰ ਹੈਪੇਟਾਈਟਸ ਸੰਬੰਧੀ ਜਨ-ਜਾਗਰੂਕਤਾ ਫੈਲਾਉਣ ਦੇ ਮੰਤਵ ਨਾਲ “ਵਿਸ਼ਵ ਹੈਪੇਟਾਈਟਸ ਦਿਵਸ” ਮਨਾਇਆ ਜਾਂਦਾ ਹੈ। ਇਸ ਸਾਲ ਇਹ ਦਿਵਸ “ਵਨ ਲਾਈਫ਼ ਵਨ ਲੀਵਰ” ਥੀਮ ਤਹਿਤ ਮਨਾਇਆ ਜਾ ਰਿਹਾ ਹੈ।

 

ਡਾ. ਰਮਨ ਸ਼ਰਮਾ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਦੱਸਿਆ ਕਿ ਇਸ ਸਾਲ ਜਨਵਰੀ 2023 ਤੋਂ ਹੁਣ ਤੱਕ ਜਿਲ੍ਹੇ ਵਿੱਚ ਹੈਪੇਟਾਈਟਸ ਸੀ ਦੇ ਕੁੱਲ 12,837 ਟੈਸਟ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 386 ਮਰੀਜਾਂ ਦਾ ਇਲਾਜ ਚੱਲ ਰਿਹਾ ਹੈ ਅਚੇ ਹੈਪੇਟਾਈਟਸ ਬੀ ਦੇ ਕੁੱਲ 11,809 ਟੈਸਟ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 8 ਮਰੀਜਾਂ ਦਾ ਇਲਾਜ ਚੱਲ ਰਿਹਾ ਹੈ। ਸਿਵਲ ਸਰਜਨ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਹੈਪੇਟਾਇਟਸ – ਸੀ ਅਤੇ ਬੀ ਦੇ ਇਲਾਜ ਲਈ ਸਿਹਤ ਵਿਭਾਗ ਪੰਜਾਬ ਵੱਲੋਂ ਨੇਸ਼ਨਲ ਵਾਈਰਲ ਹੈਪੇਟਾਈਟਸ ਕੰਟਰੋਲ ਪ੍ਰੋਗਰਾਮ ਅਧੀਨ ਲੋਕਾਂ ਨੂੰ ਸਾਰੇ ਜਿਲ੍ਹਾ ਸਰਕਾਰੀ ਹਸਪਤਾਲਾਂ ਅਤੇ ਸਬ ਡਿਵੀਜ਼ਨਲ ਹਸਪਤਾਲਾਂ ਵਿੱਚ ਮੁਫ਼ਤ ਟੈਸਟਿੰਗ ਅਤੇ ਇਲਾਜ ਦੀ ਸੁਵਿਧਾ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਹੈਪੇਟਾਈਟਸ ਤੋਂ ਬਚਾਓ ਲਈ ਜਾਗਰੂਕ ਹੋਣਾ ਅਤੇ ਸਮੇਂ ਸਿਰ ਇਸਦਾ ਇਲਾਜ ਬਹੁਤ ਜਰੂਰੀ ਹੈ। ਹੈਪੇਟਾਈਟਸ – ਬੀ ਪੋਜੀਟਿਵ ਗਰਭਵਤੀ ਮਹਿਲਾਵਾਂ ਦੇ ਬੱਚਿਆਂ ਨੂੰ ਪੈਦਾ ਹੋਣ ਤੋਂ ਬਾਅਦ 12 ਘੰਟਿਆਂ ਦੇ ਦਰਮਿਆਨ ਹੈਪੇਟਾਈਟਸ – ਬੀ ਇਮਉਨੋਗਲੋਬਲਿਨਸ ਦਿੱਤੇ ਜਾਣੇ ਹੁੰਦੇ ਹਨ ਜੋ ਕਿ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਦਿੱਤੇ ਜਾਂਦੇ ਹਨ।

 

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਜੋਤੀ ਫੁਕੇਲਾ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ, ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜੋਤੀ ਸ਼ਰਮਾ, ਐਸ.ਐਮ.ਓ. ਡਾ. ਗੁਰਮੀਤ ਲਾਲ, ਜਿਲ੍ਹਾ ਐਪੀਡਮੋਲੋਜਿਸਟ ਡਾ. ਆਦਿਤਯਪਾਲ, ਡਾ. ਸ਼ੋਭਨਾ ਬਾਂਸਲ ਅਤੇ ਸਿਹਤ ਸਟਾਫ਼ ਮੌਜੂਦ ਸੀ।

 

 

 

ਡੱਬੀ

 

 

ਸਿਹਤ ਵਿਭਾਗ ਦੀ ਟੀਮ ਵੱਲੋਂ ਸਕੂਲੀ ਵਿਦਿਆਰਥਣਾਂ ਨੂੰ ਹੈਪੇਟਾਈਟਸ ਤੋਂ ਬਚਾਓ ਪ੍ਰਤੀ ਕੀਤਾ ਗਿਆ ਜਾਗਰੂਕ

 

 

 

ਸਿਹਤ ਵਿਭਾਗ ਵੱਲੋਂ “ਵਿਸ਼ਵ ਹੈਪੇਟਾਈਟਸ ਦਿਵਸ” ਸੰਬੰਧੀ 24 ਜੁਲਾਈ ਤੋਂ 29 ਜੁਲਾਈ 2023 ਤੱਕ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਸੰਬੰਧ ਵਿੱਚ ਸਿਹਤ ਵਿਭਾਗ ਜਲੰਧਰ ਦੀ ਟੀਮ ਵੱਲੋਂ ਵੀਰਵਾਰ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਸਤੀ ਸ਼ੇਖ ਵਿਖੇ ਜਾਗਰੂਕਤਾ ਸੈਮੀਨਾਰ ਅਤੇ ਕਵਿਜ਼ ਕੰਪੀਟਿਸ਼ਨ ਕਰਵਾਇਆ ਗਿਆ। ਇਸ ਦੌਰਾਨ ਜਿਲ੍ਹਾ ਐਪੀਡਮੋਲੋਜਿਸਟ ਡਾ. ਸ਼ੋਭਨਾ ਬਾਂਸਲ ਅਤੇ ਜਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਨੀਰਜ ਸ਼ਰਮਾ ਵੱਲੋਂ ਵਿਦਿਆਰਥਣਾਂ ਨੂੰ ਹੈਪੇਟਾਈਟਸ ਤੋਂ ਬਚਾਓ ਪ੍ਰਤੀ ਜਾਗਰੂਕ ਕੀਤਾ ਗਿਆ। ਡਾ. ਸ਼ੋਭਨਾ ਬਾਂਸਲ ਵੱਲੋਂ ਵਿਦਿਆਰਥਣਾਂ ਨਾਲ ਹੈਪੇਟਾਈਟਸ ਦੇ ਇਲਾਜ, ਕਾਰਨਾਂ ਅਤੇ ਬਚਾਓ ਸੰਬੰਧੀ ਵੱਢਮੁੱਲੀ ਜਾਣਕਾਰੀ ਸਾਂਝਾ ਕੀਤੀ ਗਈ।

 

ਡਾ. ਸ਼ੋਭਨਾ ਬਾਂਸਲ ਵੱਲੋਂ ਦੱਸਿਆ ਗਿਆ ਕਿ ਹੈਪੇਟਾਈਟਸ ਵਾਇਰਸ ਨਾਲ ਫੈਲਦਾ ਹੈ ਅਤੇ ਇਹ ਵਾਇਰਸ ਮੁੱਖ ਤੌਰ ‘ਤੇ ਪੰਜ ਤਰ੍ਹਾਂ ਦੇ ਹੁੰਦੇ ਹਨ, ਜਿਵੇਂ ਹੈਪੇਟਾਈਟਸ – ਏ, ਬੀ, ਸੀ, ਡੀ ਅਤੇ ਈ। ਲੋਕਾਂ ਨੂੰ ਹੈਪੇਟਾਈਟਸ ਦੇ ਇਲਾਜ, ਰੋਕਥਾਮ ਅਤੇ ਹੈਪਾਟਾਈਟਸ ਬਿਮਾਰੀ ਦੇ ਕਾਰਨਾਂ ਬਾਰੇ ਜਾਣਕਾਰੀ ਦੇਣ ਲਈ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ ਜਾਂਦਾ ਹੈ। ਹੈਪੇਟਾਈਟਸ-ਏ ਅਤੇ ਹੈਪੇਟਾਈਟਸ-ਈ ਦੂਸ਼ਿਤ ਭੋਜਨ ਅਤੇ ਦੂਸ਼ਿਤ ਪਾਣੀ ਪੀਣ ਨਾਲ ਹੁੰਦਾ ਹੈ ਅਤੇ ਹੈਪੇਟਾਈਟਸ ਬੀ ਤੇ ਸੀ ਸੰਕਰਮਿਤ ਖੂਨ ਰਾਹੀਂ ਫੈਲਦੀਆਂ ਹਨ। ਜੇਕਰ ਕੋਈ ਵਿਅਕਤੀ ਏਡਜ਼ ਅਤੇ ਹੈਪੇਟਾਈਟਸ (ਕਾਲਾ ਪੀਲੀਆ) ਦੋਹਾਂ ਨਾਲ ਪੀੜਤ ਹੈ, ਤਾਂ ਦੋਹਾਂ ਬੀਮਾਰੀਆਂ ਲਈ ਇਕੱਠਾ ਇਲਾਜ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਹੈਪੇਟਾਈਟਸ ਬੀ ਤੇ ਸੀ ਤੋਂ ਬਚਾਅ ਲਈ ਜ਼ਰੂਰੀ ਹੈ ਕਿ ਸੁਰੱਖਿਅਤ ਸਾਰਿੰਜਾਂ ਜਾਂ ਸੂਈਆਂ ਦੀ ਵਰਤੋ ਕੀਤੀ ਜਾਵੇ ਅਤੇ ਸਰੀਰ ਤੇ ਕਿਸੇ ਵੀ ਤਰ੍ਹਾਂ ਦੇ ਟੈਟੂ ਬਣਵਾਉਣ ਤੋਂ ਗੁਰੇਜ ਕੀਤਾ ਜਾਵੇ। ਇਸ ਤੋਂ ਇਲਾਵਾ ਸ਼ੇਵ ਬਲੇਡ, ਰੇਜ਼ਰ, ਬਰਸ਼ ਆਦਿ ਸਾਂਝੇ ਨਾ ਕੀਤੇ ਜਾਣ, ਸਰਕਾਰ ਵੱਲੋ ਮਨਜੂਰਸ਼ੁਦਾ ਬੱਲਡ ਬੈਂਕ ਤੋਂ ਹੀ ਮਰੀਜ਼ ਲਈ ਟੈਸਟ ਕੀਤਾ ਹੋਇਆ ਖੂਨ ਚੜ੍ਹਾਇਆ ਜਾਵੇ। ਕਵਿਜ਼ ਕੰਪੀਟਿਸ਼ਨ ਵਿੱਚ ਭਾਗ ਲੈਣ ਵਾਲੀਆਂ ਟੀਮਾਂ ਨੂੰ ਸਿਹਤ ਵਿਭਾਗ ਵੱਲੋਂ ਪ੍ਰਸ਼ੰਸਾ-ਪੱਤਰ ਤੇ ਮੂਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਪ੍ਰਿੰਸਿਪਲ ਬਲਜੀਤ ਕੌਰ ਵੱਲੋਂ ਸਿਹਤ ਵਿਭਾਗ ਦੀ ਟੀਮ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਵਿੱਚੋਂ ਮੈਡਮ ਕੁਲਵਿੰਦਰ ਕੌਰ, ਰੀਚਾ ਸੂਦ, ਹਰੀਸ਼ ਬਾਲਾ ਅਤੇ ਮਨਦੀਪ ਸ਼ਰਮਾ ਮੌਜੂਦ ਸਨ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।