
ਜਲੰਧਰ (30.06.2025): ਸਿਹਤ ਵਿਭਾਗ ਵੱਲੋਂ ਆਮ ਆਦਮੀ ਕਲੀਨਿਕ ਵਿਖੇ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਦੇ ਦਾਇਰੇ ਨੂੰ ਵਧਾਈਆ ਜਾ ਰਿਹਾ ਹੈ। ਜਿਸਦੇ ਮੱਦੇਨਜਰ ਅਡੀਸ਼ਨਲ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਅਤੇ ਸਿਵਲ ਸਰਜਨ ਡਾ. ਗੁਰਮੀਤ ਲਾਲ ਦੀ ਅਗਵਾਈ ਹੇਠ ਸ਼ਹੀਦ ਬਾਬੂ ਲਾਭ ਸਿੰਘ ਯਾਦਗਾਰੀ ਨਰਸਿੰਗ ਸਕੂਲ ਸਿਵਲ ਹਸਪਤਾਲ ਜਲੰਧਰ ਵਿਖੇ ਸੋਮਵਾਰ ਨੂੰ ਜਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਵਿਖੇ ਤੈਨਾਤ ਸਮੂਹ ਮੈਡੀਕਲ ਅਫ਼ਸਰਾ ਲਈ ਟ੍ਰੇਨਿੰਗ ਸੈਸ਼ਨ ਦਾ ਆਯੋਜਨ ਕੀਤਾ ਗਿਆ। ਟ੍ਰੇਨਿੰਗ ਦੀ ਰਸਮੀ ਸ਼ੁਰੂਆਤ ਕਰਦੇ ਹੋਏ ਅਡੀਸ਼ਨਲ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਨੇ ਕਿਹਾ ਕਿ ਵਿਭਾਗ ਵੱਲੋਂ ਦਿੱਤੀਆਂ ਜਾ ਰਹੀ ਟ੍ਰੇਨਿੰਗਜ਼ ਦਾ ਵੱਧ ਤੋਂ ਵਧ ਲਾਭ ਲਿਆ ਜਾਵੇ ਤਾਂ ਜੋ ਸਿਹਤ ਸੇਵਾਵਾਂ ਨੂੰ ਹੋਰ ਬਿਹਤ ਢੰਗ ਨਾਲ ਲੋਕਾਂ ਤੱਕ ਪਹੁੰਚਾਈਆ ਜਾ ਸਕੇ।
ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਦੱਸਿਆ ਕਿ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਦੇ ਮੰਤਵ ਨਾਲ ਆਮ ਆਦਮੀ ਕਲੀਨਿਕਾਂ ਵਿਖੇ ਗੰਭੀਰ/ਦਰਮਿਆਨੇ ਤੀਬਰ ਕੁਪੋਸ਼ਨ, ਗੈਰ ਸੰਚਾਰੀ ਬੀਮਾਰੀਆਂ ਅਤੇ ਡਾਗ ਬਾਈਟ ਸੰਬੰਧੀ ਸਿਹਤ ਸੇਵਾਵਾਂ ਦੇ ਪ੍ਰਬੰਧਨ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਸਮੂਹ ਮੈਡੀਕਲ ਅਫ਼ਸਰਾਂ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਔਰਤਾਂ ਨੂੰ ਪ੍ਰਾਇਮਰੀ ਹੈਲਥ ਕੇਅਰ ਸਰਵਿਸਿਜ਼ ਉਪਲਬਧ ਕਰਵਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਹੋਰ ਘਟ ਕੀਤਾ ਜਾ ਸਕੇ।
ਆਮ ਆਦਮੀ ਕਲੀਨਿਕ ਦੇ ਨੋਡਲ ਅਫ਼ਸਰਾਂ ਅਤੇ ਮੈਡੀਕਲ ਅਫ਼ਸਰਾਂ ਨੂੰ ਇਹ ਟ੍ਰੇਨਿੰਗ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ, ਡਾ. ਜਸਦੀਪ ਸਿੰਘ ਅਤੇ ਡਾ. ਮੋਹਿਤ ਵੱਲੋਂ ਦਿੱਤੀ ਗਈ। ਇਸ ਮੌਕੇ ਉਨ੍ਹਾਂ ਨਾਲ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ ਵੀ ਮੌਜੂਦ ਸਨ। ਟ੍ਰੇਨਿੰਗ ਦਾ ਵਿਸ਼ਾ “ਰੋਲਆਊਟ ਆਫ ਦ ਮੈਨੇਜਮੈਂਟ ਆਫ ਐਮਏਐਮ/ਐਸਏਐਮ, ਐਨਸੀਡੀ ਸਰਵਿਸਿਜ਼ ਅਤੇ ਡਾਗ ਬਾਈਟ ਸਰਵਿਸਿਜ਼ ਐਟ ਆਮ ਆਦਮੀ ਕਲੀਨਿਕ” ਰਿਹਾ। ਜਿਲ੍ਹੇ ਦੇ ਸਮੂਹ ਆਮ ਆਦਮੀ ਕਲੀਨਿਕ ਦੇ ਮੈਡੀਕਲ ਅਫ਼ਸਰਾਂ ਨੂੰ ਪੀ.ਪੀ.ਟੀ. ਰਾਹੀਂ ਵਿਸ਼ੇ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵੱਲੋਂ ਪ੍ਰਧਾਨਮੰਤਰੀ ਮਾਤ੍ਰਿਤਵ ਸੁਰੱਖਿਆ ਅਭਿਆਨ, ਜਨਨੀ ਸੁਰੱਖਿਆ ਯੋਜਨਾ, ਜਨਨੀ ਸ਼ਿਸ਼ੂ ਸੁਰੱਖਿਆ ਕਾਰਿਆਕ੍ਰਮ, ਫੈਮਿਲੀ ਪਲਾਨਿੰਗ ਸੁਮਨ, ਪੋਸਟ ਨੇਟਲ ਕੇਅਰ, ਐਚਆਈਵੀ ਬਾਰੇ ਵੀ ਜਾਣਕਾਰੀ ਦਿੰਦੇ ਹੋਏ ਸਿਖਲਾਈ ਦਿੱਤੀ ਗਈ।