ਜੇ ਪਾਕਿਸਤਾਨ ਨਾਲ ਕ੍ਰਿਕਟ ਮੈਚ ਹੋ ਸਕਦਾ ਹੈ। ਤਾਂ ਸਿੱਖ ਕੌਮ ਦੀ ਆਸਥਾ ਦਾ ਕੇਂਦਰ ਕਰਤਾਰ ਪੁਰ ਸਾਹਿਬਜੀ ਦਾ ਲਾਂਘਾ ਕਿਉਂ ਨਹੀਂ ਖੁੱਲ ਸਕਦਾ ਸਿੱਖ ਤਾਲਮੇਲ ਕਮੇਟੀ 1947 ਵਿੱਚ ਦੇਸ਼ ਦੀ ਵੰਡ ਵੇਲੇ ਸਿੱਖਾਂ ਦੇ ਜਾਨ ਤੋਂ ਵੀ ਵੱਧ ਪਿਆਰੇ ਗੁਰਧਾਮ ਜਿਨਾਂ ਵਿੱਚ ਗੁਰੂ ਨਾਨਕ ਸਾਹਿਬ ਜੀ ਦਾ ਆਗਮਨ ਸਥਾਨ ਸ਼੍ਰੀ ਨਨਕਾਣਾ ਸਾਹਿਬ ਅਤੇ ਜੋਤੀ ਜੋਤ ਦਾ ਸਥਾਨ ਸ੍ਰੀ ਕਰਤਾਰਪੁਰ ਸਾਹਿਬ ਜਿੱਥੇ ਗੁਰੂ ਨਾਨਕ ਸਾਹਿਬ ਨੇ ਆਪਣੀ ਹਿਯਾਤੀ ਦੇ 17 ਸਾਲ ਬਿਤਾਏ ਹਨ ਪਾਕਿਸਤਾਨ ਵਿੱਚ ਚਲੇ ਗਏ ਸਨ ਜੌ ਸਿੱਖ ਕੌਮ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਕੀਤੀਆਂ ਅਰਦਾਸਾਂ ਸਦਕਾ ਦੋਨੋਂ ਪ੍ਰਧਾਨ ਮੰਤਰੀਆਂ ਦੀਰਜਾਮੰਦੀ ਨਾਲ ਸ਼੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ ਗਿਆ ਸੀ। ਪਰ ਪਿੱਛੇ ਜਹੇ ਜੰਗ ਦਾ ਮਾਹੌਲ ਬਣਨ ਨਾਲ ਇਸ ਨੂੰ ਵਕਤੀ ਤੌਰ ਤੇ ਬੰਦ ਕਰ ਦਿੱਤਾ ਗਿਆ ਸੀ। ਪਰ ਹੁਣ ਜਦੋਂ ਪਾਕਿਸਤਾਨ ਨਾਲ ਸਾਡਾ ਕ੍ਰਿਕਟ ਮੈਚ ਹੋ ਰਿਹਾ ਤਾਂ ਸਿੱਖਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਤੋਂ ਦੂਰ ਕਿਉਂ ਰੱਖਿਆ ਜਾ ਰਿਹਾ ਹੈ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਡਾ ਹਰਪ੍ਰੀਤ ਸਿੰਘ ਨੀਟੂ ਕਮਲਜੀਤ ਸਿੰਘ ਟੋਨੀ ਤਜਿੰਦਰ ਸਿੰਘ ਸੰਤ ਨਗਰ ਗੁਰਦੀਪ ਸਿੰਘ ਕਾਲੀਆ ਕਲੋਨੀ ਦੇ ਇਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਦੇਸ਼ ਦੀ ਸਰਕਾਰ ਦੱਸੇ ਕਿ ਸਿੱਖ ਕੌਮ ਦੀ ਆਸਥਾ ਤੋਂ ਵੱਧ ਕਿਕਟ ਦਾ ਮੈਚ ਨੂੰ ਕਯੋਂ ਤਰਜੀਹ ਦਿੱਤੀ ਜਾ ਰਹੀ ਹੈ। ਇਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਓਹ ਥੋੜੀ ਹੈ ਉੱਥੇ ਅਸੀਂ ਸਿੱਖ ਕੌਮ ਦੀ ਲੀਡਰਸ਼ਿਪ ਜਿਹਨਾਂ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਦੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਿੰਘ ਧਾਮੀ ਵੱਖ ਵੱਖ ਗੁਰਦੁਆਰਾ ਕਮੇਟੀਆਂ ਤੇ ਵੱਖ-ਵੱਖ ਅਕਾਲੀ ਦਲਾਂ ਨੂੰ ਬੇਨਤੀ ਕਰਦੇ ਹਂ ਇਸ ਮੰਗ ਨੂੰ ਕੇਂਦਰ ਸਰਕਾਰ ਦੇ ਅੱਗੇ ਜੋਰਦਾਰ ਢੰਗ ਨਾ ਰੱਖੇ ਤਾਂ ਜੋ ਸਿੱਖ ਕੌਮ ਆਪਣੀ ਜਾਨ ਤੋਂ ਪਿਆਰੇ ਗੁਰਧਾਮ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਦੀਦਾਰੇ ਕਰ ਸਕੇ ਇਸ ਮੌਕੇ ਤੇ ਹਰਵਿੰਦਰ ਸਿੰਘ ਚਿਤਕਾਰਾ ਹਰਪਲ ਸਿੰਘ ਪਾਲੀ ਅਮਨਦੀਪ ਸਿੰਘ ਬੱਗਾ ਅਰਵਿੰਦਰ ਪਾਲ ਸਿੰਘ ਬੱਬਲੂ ਗੁਰਜੀਤ ਸਿੰਘ ਪੋਪਲੀ ਪ੍ਰਭਜੋਤ ਸਿੰਘ ਖਾਲਸਾ ਲਖਬੀਰ ਸਿੰਘ ਲੱਕੀ ਪਰਮਜੀਤ ਪੰਮਾ ਜਗਜੀਤ ਸਿੰਘ ਲੱਕੀ ਧੀਮਾਨ ਹਾਜਰ ਸਨ

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।