पंजाबशिक्षा और संस्कृति

ਲਾਇਲਪੁਰ ਖ਼ਾਲਸਾ ਕਾਲਜ ਦੇ ਡੀ.ਸੀ.ਐਮ. ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਡਿਪਲੋਮਾ ਇੰਨ ਕੰਪਿਊਟਰ ਮੇਨਟੀਨੈਂਸ (ਡੀ.ਸੀ.ਐਮ.) ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਬਲਸ਼ਾਨ ਸਿੰਘ ਨੇ 10 ਵਿਚੋਂ 8.5 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸੇ ਕਲਾਸ ਦੀ ਵਿਦਿਆਰਥਣ ਕਿਰਨਜੋਤ ਕੌਰ ਨੇ 8.25 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਦੂਜਾ ਅਤੇ ਵਿਦਿਆਰਥੀ ਮਾਨਿਕ ਸ਼ੈਲੀ ਨੇ 8.00 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ’ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਉਨ੍ਹਾਂ ਇਸ ਮੌਕੇ ਕਿਹਾ ਕਿ ਇਹੋ ਜਿਹੇ ਵਿਦਿਆਰਥੀਆਂ ਦੇ ਸਦਕਾ ਹੀ ਕਿਸੇ ਸੰਸਥਾ ਦਾ ਨਾਂ ਉੱਚਾ ਹੁੰਦਾ ਹੈ ਅਤੇ ਸਾਨੂੰ ਇਨ੍ਹਾਂ ਵਿਦਿਆਰਥੀਆਂ ’ਤੇ ਬਹੁਤ ਮਾਣ ਹੈ। ਇਸ ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ, ਮੁਖੀ ਕੰਪਿਊਟਰ ਸਾਇੰਸ ਤੇ ਆਟੀ.ਟੀ. ਵਿਭਾਗ ਅਤੇ ਪ੍ਰੋ. ਨਵਨੀਤ ਕੌਰ ਵੀ ਹਾਜ਼ਰ ਸਨ।

Related Articles

Back to top button