14 ਨਵੰਬਰ ( ) :- ਡਿਪਸ ਚੇਨ ਦੇ ਸਾਰੇ ਸਕੂਲਾਂ ਵਿੱਚ ‘ਬੱਚੇ ਮਨ ਦੇ ਸੱਚੇ’ ਗੀਤ ਨਾਲ ਬਾਲ ਦਿਵਸ ਪ੍ਰੋਗਰਾਮ ਬੜੀ ਧੂਮ ਧਾਮ ਨਾਲ ਮਨਾਇਆ ਗਿਆ । ਸਕੂਲਾਂ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਬੱਚਿਆਂ ਅਤੇ ਸਟਾਫ਼ ਮੈਂਬਰਾਂ ਨੇ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਫੁੱਲ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਨਿੱਕੇ-ਨਿੱਕੇ ਬੱਚੇ ਵੱਖ-ਵੱਖ ਪੋਸ਼ਾਕਾਂ ਵਿੱਚ ਸਜੇ ਹੋਏ ਸਕੂਲ ਪੁੱਜੇ , ਕੋਈ ਚਾਚਾ ਨਹਿਰੂ , ਕੋਈ ਪਿਆਰਾ ਜਾਨਵਰ, ਫਲ, ਭਾਰਤੀ ਆਜ਼ਾਦੀ ਸੇਨਾਨੀ ਤੇ ਕੋਈ ਰਾਕਟ ਦੀ ਡ੍ਰੈਸ ਪਾ ਕੇ ਆਇਆ। ਅਧਿਆਪਕਾਂ ਵੱਲੋਂ ਬੱਚਿਆਂ ਲਈ ਇੱਕ ਵਿਸ਼ੇਸ਼ ਨਾਟਕ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਉਨ੍ਹਾਂ ਬੱਚਿਆਂ ਨੂੰ ਪੰਡਿਤ ਜਵਾਹਰ ਲਾਲ ਨਹਿਰੂ ਦੇ ਜੀਵਨ ਬਾਰੇ ਜਾਣੂ ਕਰਵਾਇਆ ਅਤੇ ਦੱਸਿਆ ਕਿ ਪੰਡਿਤ ਜਵਾਹਰ ਲਾਲ ਨਹਿਰੂ ਦੀ ਯਾਦ ਵਿੱਚ ਬਾਲ ਦਿਵਸ ਮਨਾਇਆ ਜਾਂਦਾ ਹੈ ਕਿਉਂਕਿ ਉਹ ਬੱਚਿਆਂ ਨਾਲ ਬਹੁਤ ਲਗਾਅ ਰੱਖਦੇ ਸਨ। ਅਧਿਆਪਕਾਂ ਵੱਲੋਂ ਬੱਚਿਆਂ ਲਈ ਵੱਖ-ਵੱਖ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ। ਬੱਚਿਆਂ ਨੇ ਵੱਖ-ਵੱਖ ਆਕਰਸ਼ਕ ਅਤੇ ਮਨਮੋਹਕ ਕਵਿਤਾਵਾਂ ਸੁਣਾ ਕੇ ਸਾਰਿਆਂ ਦਾ ਮਨ ਮੋਹ ਲਿਆ। ਇਸ ਤੋਂ ਬਾਅਦ ਬੱਚਿਆਂ ਨੇ ਆਪਣੇ ਦੋਸਤਾਂ ਨਾਲ ਪਾਰਟੀ ਕੀਤੀ ਅਤੇ ਇਸ ਦਿਨ ਦਾ ਆਨੰਦ ਮਾਣਿਆ।
ਬੱਚਿਆਂ ਲਈ ਵੱਖ-ਵੱਖ ਖੇਡਾਂ ਦੇ ਨਾਲ-ਨਾਲ ਕਵਿਤਾ, ਪੇਂਟਿੰਗ, ਭਾਸ਼ਣ ਆਦਿ ਗਤੀਵਿਧੀਆਂ ਕਰਵਾਈਆਂ ਗਈਆਂ। ਬੱਚਿਆਂ ਨੇ ਅਧਿਆਪਕਾਂ ਦੇ ਨਾਲ ਨੱਚਿਆ ਅਤੇ ਗਾਇਆ। ਪ੍ਰਿੰਸੀਪਲ ਨੇ ਬੱਚਿਆਂ ਨੂੰ ਟਰਾਫੀਆਂ ਅਤੇ ਮਠਿਆਈਆਂ ਦੇ ਕੇ ਬਾਲ ਦਿਵਸ ਦੀ ਵਧਾਈ ਦਿੱਤੀ।
ਪ੍ਰਿੰਸੀਪਲ ਨੇ ਬੱਚਿਆਂ ਨੂੰ ਦੱਸਿਆ ਕਿ 14 ਨਵੰਬਰ ਦਾ ਦਿਨ ਬੱਚਿਆਂ ਨੂੰ ਸਮਰਪਿਤ ਹੈ ਕਿਉਂਕਿ ਨਹਿਰੂ ਜੀ ਬੱਚਿਆਂ ਨਾਲ ਵਿਸ਼ੇਸ਼ ਸਨੇਹ ਰੱਖਦੇ ਸਨ ਅਤੇ ਉਨ੍ਹਾਂ ਨੂੰ ਦੇਸ਼ ਦਾ ਭਵਿੱਖ ਸਮਝਦੇ ਸਨ। ਉਨ੍ਹਾਂ ਦਾ ਮੰਨਣਾ ਸੀ ਕਿ ਬੱਚੇ ਬਾਗ ਵਿੱਚ ਕਲੀਆਂ ਹੁੰਦਿਆ ਹਨ, ਉਨ੍ਹਾਂ ਦੀ ਦੇਖਭਾਲ ਕਰਕੇ, ਪਿਆਰ ਨਾਲ ਪਾਲਣ ਪੋਸ਼ਣ ਕਰਨਾ ਚਾਹੀਦਾ ਹੈ ਕਿਉਂਕਿ ਉਹ ਦੇਸ਼ ਦੇ ਨਾਗਰਿਕ ਅਤੇ ਕੱਲ੍ਹ ਦਾ ਭਵਿੱਖ ਹਨ।
ਡਿਪਸ ਚੇਨ ਐਮਡੀ ਸਰਦਾਰ ਤਰਵਿੰਦਰ ਸਿੰਘ, ਸੀਏਓ ਰਮਨੀਕ ਸਿੰਘ ਅਤੇ ਸੀਈਓ ਮੋਨਿਕਾ ਮੰਡੋਤਰਾ ਨੇ ਸਾਰੇ ਵਿਦਿਆਰਥੀਆਂ ਨੂੰ ਇਸ ਦਿਨ ਦੀ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਦੱਸਿਆ ਕਿ ਇਹ ਦਿਨ ਬੱਚਿਆਂ ਨੂੰ ਉਨ੍ਹਾਂ ਦੀ ਸਿੱਖਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਮਨਾਇਆ ਜਾਂਦਾ ਹੈ ਅਤੇ ਉਨ੍ਹਾਂ ਨੂੰ ਕਿਹਾ ਕਿ ਉਹ ਆਪਣੇ ਬਚਪਨ ਦਾ ਭਰਪੂਰ ਆਨੰਦ ਲੈਣ ਕਿਉਂਕਿ ਇਹ ਪਲ ਜ਼ਿੰਦਗੀ ਵਿੱਚ ਦੁਬਾਰਾ ਕਦੇ ਨਹੀਂ ਆਉਂਦੇ।
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।