
ਅੱਜ ਮਿਤੀ 3/11/2025 ਡਿਪਸ ਸਕੂਲ ਬੇਗੋਵਾਲ ਵਿੱਚ ਡਿਪਸ ਸੰਸਥਾ ਦੀ ਮੈਨੇਜਮੈਂਟ ਤੇਪ੍ਰਿੰਸੀਪਲ ਸ਼੍ਰੀਮਤੀ ਦੀਪਤੀ ਕੌਸ਼ਲ ਦੀ ਅਗਵਾਈ ਵਿੱਚ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਮਨਾਇਆ ਗਿਆ l ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ lਇਸ ਤੋਂ ਉਪਰੰਤ ਸ਼ਬਦ ਕੀਰਤਨ ਕੀਤਾ ਗਿਆ l ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਮਾਰਕੀਟ ਕਮੇਟੀ ਦੇ ਪ੍ਰਧਾਨ ਰਸ਼ਪਾਲ ਸਿੰਘ ਸ਼ਰਮਾ, ਨਿਰਮਲ ਸਿੰਘ ਗੁਰਾਇਆ, ਸੂਰਜ ਐਮ ਸੀ.ਭੁਲੱਥ, ਸੁਖਵਿੰਦਰ ਸਿੰਘ ਤੇ ਬਲਵਿੰਦਰ ਸਿੰਘ ਰੋਟਰੀ ਕਲੱਬ ਦੇ ਪ੍ਰਧਾਨ, ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਹਲਕਾ ਇੰਚਾਰਜ ਆਪ, ਰਿਟਾਇਰ ਮਾਸਟਰ ਕੁਲਵਿੰਦਰ ਸਿੰਘ ਬਰਿਆਰਾ ਸਕੂਲ, ਸਰਪੰਚ ਬੱਸੀ ਜਸਵਿੰਦਰ ਸਿੰਘ,ਮਾਰਕੀਟ ਕਮੇਟੀ ਦੇ ਪ੍ਰਧਾਨ ਬੂਟਾ ਸਿੰਘ, ਐਸ. ਐਚ. ਓ. ਹਰਜਿੰਦਰ ਸਿੰਘ, ਡਾਕਟਰ ਸ਼ੁਭ ਸ਼ਰਮਾ, ਬੱਚਿਆਂ ਦੇ ਮਾਪੇ ਆਦਿ ਹਾਜ਼ਰ ਹੋਏ l ਡਿਪਸ ਸੰਸਥਾ ਦੇ ਵਾਇਸ ਚੇਅਰਪਰਸਨ ਪ੍ਰੀਤਇੰਦਰ ਕੌਰ ਵਿਸ਼ੇਸ਼ ਤੌਰ ਤੇ ਸਮਾਗਮ ਵਿੱਚ ਹਾਜ਼ਰ ਹੋਏ l ਸਕੂਲ ਅਤੇ ਬੱਚਿਆਂ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ l ਕੜਾਹ ਪ੍ਰਸ਼ਾਦ ਦੀ ਦੇਗ ਤੋਂ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ lਡਿਪਸ ਸੰਸਥਾ ਦੀ ਮੈਨੇਜਮੈਂਟ, ਪ੍ਰਿੰਸੀਪਲ ਵੱਲੋਂ ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਪ੍ਰੇਰਨਾ ਦਿੱਤੀ ਤੇ ਆਈ ਹੋਈ ਸੰਗਤ ਦਾ ਧੰਨਵਾਦ ਕੀਤਾ