ਜਲੰਧਰ, 25 ਅਕਤੂਬਰ: ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਸ਼ੁਰੂ ਕੀਤੇ ਗਏ ‘ਸਹਿਯੋਗ’ ਪ੍ਰੋਜੈਕਟ ਦੀ ਸ਼ਲਾਘਾ ਕਰਦਿਆਂ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਸ੍ਰੀ ਗੌਰਵ ਯਾਦਵ ਨੇ ਅੱਜ ਇਸ ਨੂੰ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਲਾਗੂ ਕਰਨ ਦਾ ਐਲਾਨ ਕੀਤਾ ਹੈ।

ਡੀਜੀਪੀ ਨੇ ਕਿਹਾ ਕਿ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਕਮਿਸ਼ਨਰੇਟ ਪੁਲਿਸ ਵੱਲੋਂ ਕੀਤੀ ਗਈ ਇਹ ਇੱਕ ਸ਼ਾਨਦਾਰ ਪਹਿਲਕਦਮੀ ਹੈ ਅਤੇ ਇਸ ਨੂੰ ਹੋਰ ਜ਼ਿਲ੍ਹਿਆਂ ਵਿੱਚ ਵੀ ਸ਼ੁਰੂ ਕੀਤਾ ਜਾਵੇਗਾ।

ਡੀਜੀਪੀ ਨੇ ਕਿਹਾ ਕਿ ਅਪਰਾਧ ਨੂੰ ਰੋਕਣ ਲਈ ਬਿਹਤਰ ਪੁਲਿਸ ਪਬਲਿਕ ਭਾਈਵਾਲੀ ਸਮੇਂ ਦੀ ਲੋੜ ਹੈ ਅਤੇ ਇਹ ਦੇਖ ਕੇ ਖੁਸ਼ੀ ਦੀ ਗੱਲ ਹੈ ਕਿ ਇਸ ਪ੍ਰੋਜੈਕਟ ਤਹਿਤ ਪੁਲਿਸ ਅਤੇ ਜਨਤਾ ਇੱਕ ਦੂਜੇ ਨਾਲ ਮਿਲ ਕੇ ਕੰਮ ਕਰ ਰਹੇ ਹਨ। ਉਨ•ਾਂ ਕਿਹਾ ਕਿ ਇਹ ਪ੍ਰੋਜੈਕਟ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੇ ਦਿਮਾਗ ਦੀ ਉਪਜ ਹੈ ਅਤੇ ਸੂਬੇ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਇਸ ਨੂੰ ਦੁਹਰਾਇਆ ਜਾਵੇਗਾ। ਸ੍ਰੀ ਗੌਰਵ ਯਾਦਵ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਸਮੇਂ ਦੀ ਲੋੜ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਆਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਅਪਰਾਧ ਦਰ ਨੂੰ ਰੋਕਿਆ ਜਾ ਸਕੇ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ 500 ਤੋਂ ਵੱਧ ਮੀਟਿੰਗਾਂ ਕਰਕੇ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕਮਿਊਨਿਟੀ ਪੁਲਿਸਿੰਗ ਵਿੱਚ ਇੱਕ ਨਵਾਂ ਕੀਰਤੀਮਾਨ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਿੰਗਾਂ ਵਿੱਚ ਪੁਲਿਸ ਅਧਿਕਾਰੀਆਂ ਨੇ ਲੋਕਾਂ ਤੱਕ ਪਹੁੰਚ ਕਰਕੇ ਕਾਨੂੰਨ ਲਾਗੂ ਕਰਨ, ਅਪਰਾਧਾਂ ਦਾ ਪਤਾ ਲਗਾਉਣ ਅਤੇ ਅਪਰਾਧਾਂ ਦੀ ਰੋਕਥਾਮ ਲਈ ਉਨ੍ਹਾਂ ਦੀ ਸਰਗਰਮ ਭੂਮਿਕਾ ਦੀ ਮੰਗ ਕੀਤੀ ਹੈ। ਸ੍ਰੀ ਗੌਰਵ ਯਾਦਵ ਨੇ ਕਿਹਾ ਕਿ ਇਨ੍ਹਾਂ ਅਣਥੱਕ ਯਤਨਾਂ ਦਾ ਹੀ ਨਤੀਜਾ ਹੈ ਕਿ ਅੱਜ ਹਰ ਵਰਗ ਦੇ ਲੋਕ ਇਸ ਮੀਟਿੰਗ ਵਿੱਚ ਸ਼ਾਮਲ ਹੋ ਕੇ ਆਪਣੇ ਸੁਝਾਅ ਦੇ ਰਹੇ ਹਨ।

ਇਸ ਦੌਰਾਨ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਹਿੱਸੇ ਵਜੋਂ ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ਦੀਆਂ 850 ਸੰਸਥਾਵਾਂ ਦੀ ਸ਼ਨਾਖਤ ਕੀਤੀ ਹੈ ਅਤੇ ਉਨ੍ਹਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਹਨ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਮੁੱਖ ਚਿੰਤਾ ਸ਼ਹਿਰ ਵਿੱਚ ਅਪਰਾਧ ਦਰ ਨੂੰ ਰੋਕਣ ਲਈ ਜਨਤਕ ਪੁਲਿਸ ਦੀ ਭਾਗੀਦਾਰੀ ਨੂੰ ਵਧਾਉਣਾ ਹੈ, ਉਨ੍ਹਾਂ ਕਿਹਾ ਕਿ ਪੁਲਿਸ ਦਾ ਮੁੱਖ ਖੇਤਰ ਅਪਰਾਧ ਨੂੰ ਰੋਕਣਾ, ਟ੍ਰੈਫਿਕ ਦੀ ਸਮੱਸਿਆ ਨੂੰ ਰੋਕਣਾ ਅਤੇ ਨਸ਼ਿਆਂ ਦੀ ਅਲਾਮਤ ਨੂੰ ਦੂਰ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣਾ ਹੈ ਜਿਸ ਲਈ ਲੋਕਾਂ ਨੂੰ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।