ਜਲੰਧਰ :ਡੀ .ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ, ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾ ਅਤੇ ਵਿੱਤ ਸਕੱਤਰ ਕਰਵਿੰਦਰ ਸਿੰਘ ਚੀਮਾ ਨੇ ਦੱਸਿਆ ਕੇ ਤਰਨ ਤਾਰਨ ਦੇ ਮਸਲੇ ਲਈ ਲੜ੍ਹੇ ਸੰਘਰਸ਼ ਦੀ ਸਦਕਾ ਡਿਪਟੀ ਕਮਿਸ਼ਨਰ, ਤਰਨ ਤਾਰਨ ਵੱਲੋਂ ਕੀਤੀਆਂ 52 ਬਦਲੀਆਂ ਵਿੱਚੋਂ ਕੁੱਲ 42 ਬਦਲੀਆਂ/ਐਡਜਸਟਮੈਂਟਾਂ ਯੂਨੀਅਨ ਦੀ ਮੰਗ ਅਨੁਸਾਰ ਕਰ ਦਿੱਤੀਆਂ ਗਈਆਂ ਹਨ। ਜਿਸ ਨਾਲ ਜਿਲਾ ਤਰਨ ਤਾਰਨ ਦੇ ਪ੍ਰਧਾਨ ਕਰਵਿੰਦਰ ਸਿੰਘ ਚੀਮਾ ਅਤੇ ਜਨਰਲ ਸਕੱਤਰ ਸ਼ਿਵਕਰਨ ਸਿੰਘ ਚੀਮਾ ਨੇ ਸੰਤੁਸ਼ਟੀ ਜਾਹਿਰ ਕੀਤੀ।
ਜਿਸ ਕਰਕੇ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਆਗੂਆਂ ਨੇ ਹੜਤਾਲ ਦਾ ਦਿੱਤਾ ਗਿਆ ਐਕਸ਼ਨ ਵਾਪਿਸ ਲੈਂਦੇ ਹੋਏ ਮਿਤੀ 16-02-2024 ਤੋਂ ਡੀ.ਸੀ. ਦਫਤਰਾਂ ਵਿੱਚ ਆਮ ਦੀ ਤਰਾਂ ਦਫਤਰੀ ਕੰਮ ਕਰਨ ਦਾ ਐਲਾਨ ਕੀਤਾ ਹੈ।
ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਇਸ ਸੰਘਰਸ਼ ਵਿੱਚ ਸਾਥ ਦੇਣ ਵਾਲੇ ਸਾਰੇ ਸੂਬਾ/ਜਿਲਾ ਆਗੂਆਂ ਦਾ ਧੰਨਵਾਦ ਕੀਤਾ।
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।