ਜਲੰਧਰ (09.05.2025): ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ – ਨਿਰਦੇਸ਼ਾਂ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਵਲੋਂ ਅੱਜ ਸ਼ੁਕਰਵਾਨ ਨੂੰ ਸੂਬੇ ਵਿੱਚ ਡੇਂਗੂ ਦੀ ਰੋਕਥਾਮ ਲਈ ਐਂਟੀ ਡੇਂਗੂ ਕੰਪੇਨ “ਹਰ ਸ਼ੁਕੱਰਵਾਰ ਡੇਂਗੂ ‘ਤੇ ਵਾਰ” ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਦੇ ਮੱਦੇਨਜਰ ਸਿਵਲ ਸਰਜਨ ਜਲੰਧਰ ਡਾ. ਗੁਰਮੀਤ ਲਾਲ ਅਤੇ ਡਾ. ਐਮ.ਐਸ. ਭੂਟਾਨੀ ਪ੍ਰੇਜੀਡੈਂਟ ਆਈ.ਐਮ.ਏ. ਜਲੰਧਰ ਵੱਲੋਂ ਰੈਣਕ ਬਾਜਾਰ ਤੋਂ “ਹਰ ਸ਼ੁਕੱਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਅਤੇ ਮੌਕੇ ‘ਤੇ ਹੀ ਸ਼ਹੀਦ ਬਾਬੂ ਲਾਭ ਸਿੰਘ ਯਾਦਗਾਰੀ ਨਰਸਿੰਗ ਸਕੂਲ ਦੀਆਂ ਵਿਦਿਆਰਥਣਾਂ ਅਤੇ ਸਿਹਤ ਵਿਭਾਗ ਦੀ ਟੀਮ ਨੂੰ ਸੈਂਸੇਟਾਈਜ਼ ਕੀਤਾ ਗਿਆ। ਇਸ ਉਪੰਰਤ ਸਿਹਤ ਵਿਭਾਗ ਦੀ ਟੀਮ ਵੱਲੋਂ ਰੈਣਕ ਬਾਜਾਰ ਅਤੇ ਨਾਲ ਲੱਗਦੇ ਰਿਹਾਇਸ਼ੀ ਇਲਾਕੇ ਵਿੱਚ ਡੇਂਗੂ ਸਰਵੇ ਕੀਤਾ ਗਿਆ। ਟੀਮ ਵੱਲੋਂ ਘਰਾਂ ਅਤੇ ਦੁਕਾਨਾਂ ਵਿੱਚ ਜਾ ਕੇ ਗਮਲਿਆਂ, ਫ੍ਰਿਜਾਂ ਦੀ ਟ੍ਰੇਆਂ, ਕੂਲਰਾਂ ਆਦਿ ਦੀ ਚੈਕਿੰਗ ਕੀਤੀ ਅਤੇ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਮੁਹਿੰਮ ਦੌਰਾਨ ਕੌਂਸਲਰ ਸ਼ੈਰੀ ਚੱਡਾ, ਜਿਲ੍ਹਾ ਐਪੀਡਮੋਲੋਜਿਸਟ ਡਾ. ਆਦਿਤਯਪਾਲ, ਡਿਪਟੀ ਐਮ.ਈ.ਆਈ.ਓ. ਅਸੀਮ ਸ਼ਰਮਾ, ਜਿਲ੍ਹਾ ਬੀਸੀਸੀ ਕੋਆਰਡੀਨੇਟਰ ਨੀਰਜ ਸ਼ਰਮਾ, ਏ.ਐਨ.ਐਮ. ਪੂਨਮ, ਏ.ਐਨ.ਐਮ. ਸਵੀਟੀ, ਆਸ਼ਾ ਵਰਕਰ, ਐਮ.ਪੀ.ਐਚ.ਡਬਲਯੂ, ਐਸ.ਆਈ. ਅਤੇ ਨਰਸਿੰਗ ਵਿਦਿਆਰਥਣਾਂ ਮੌਜੂਦ ਸਨ।
ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਦੱਸਿਆ ਕਿ ਡੇਂਗੂ ਦੀ ਰੋਕਥਾਮ ਲਈ ਸਾਵਧਾਨੀਆਂ ਵਰਤਣੀਆਂ ਸਾਡੀ ਸਭ ਦੀ ਸਾਂਝੀ ਜਿੰਮੇਵਾਰੀ ਹੈ। ਡੇਂਗੂ ਤੋਂ ਬਚਾਅ ਲਈ ਸਾਨੂੰ ਘਰਾਂ, ਕੰਮ ਕਰਨ ਵਾਲੀਆਂ ਥਾਵਾਂ ਅਤੇ ਆਪਣੇ ਆਲੇ-ਦੁਆਲੇ ਪਾਣੀ ਖੜ੍ਹਾ ਹੋਣ ਵਾਲੀਆਂ ਸਾਰੀਆਂ ਸੰਭਾਵਿਤ ਥਾਵਾਂ ਨੂੰ ਹਫ਼ਤੇ ਵਿੱਚ ਇੱਕ ਵਾਰ ਸਾਫ਼ ਕਰਕੇ ਸੁਕਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਜਿਹੀ ਭਿਆਨਕ ਬਿਮਾਰੀ ਤੋਂ ਬੱਚਣ ਲਈ ਕੱਪੜੇ ਅਜਿਹੇ ਪਾਉਣੇ ਚਾਹੀਦੇ ਹਨ ਕਿ ਸਰੀਰ ਪੂਰੀ ਤਰਾਂ ਢੱਕਿਆ ਰਹੇ ਤਾਂ ਕਿ ਮੱਛਰ ਨਾ ਕੱਟ ਸਕੇ, ਸੌਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕਰਨਾ ਚਾਹੀਦਾ ਹੈ।
ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਦੱਸਿਆ ਕਿ ਕੂਲਰਾਂ ਦਾ ਪਾਣੀ ਹਫਤੇ ਵਿੱਚ ਇੱਕ ਵਾਰ ਜਰੂਰ ਬਦਲਣਾ ਚਾਹੀਦਾ ਹੈ, ਫਰਿਜਾਂ ਦੀਆਂ ਟਰੇਆਂ ਵਿਚਲਾ ਪਾਣੀ ਕੱਢ ਕੇ ਟਰੇਅ ਨੂੰ ਸਾਫ ਕਰਨਾ ਚਾਹੀਦਾ ਹੈ। ਗਮਲਿਆਂ, ਟਾਇਰਾਂ, ਟੁੱਟੇ-ਭੱਜੇ ਬਰਤਨਾਂ ਆਦਿ ਵਿੱਚ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ। ਉਨ੍ਹਾਂ ਦੱਸਿਆ ਕਿ ਤੇਜ਼ ਬੁਖਾਰ, ਸਿਰ ਦਰਦ, ਜੋੜਾਂ ‘ਚ ਦਰਦ, ਚਮੜੀ ਦੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ‘ਚ ਦਰਦ, ਮਸੂੜਿਆਂ ਤੇ ਨੱਕ ‘ਚੋਂ ਖੂਨ ਵਗਣਾ ਆਦਿ ਡੇਂਗੂ ਦੇ ਲੱਛਣ ਹਨ ਅਤੇ ਅਜਿਹੇ ਲੱਛਣ ਦਿੱਸਣ ‘ਤੇ ਡੇਂਗੂ ਦੀ ਜਾਂਚ ਯਕੀਨੀ ਬਣਾਈ ਜਾਵੇ। ਸਿਹਤ ਵਿਭਾਗ ਵੱਲੋਂ ਡੇਂਗੂ ਦੇ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਅਤੇ ਆਮ ਆਦਮੀ ਕਲੀਨਿਕ ਵਿੱਚ ਮੁੱਫਤ ਕੀਤੇ ਜਾਂਦੇ ਹਨ। ਡੇਂਗੂ ਵਰਗੀ ਬਿਮਾਰੀ ਤੇ ਕਾਬੂ ਪਾਉਣ ਲਈ ਸਾਰਿਆਂ ਦਾ ਸਹਿਯੋਗ ਜਰੂਰੀ ਹੈ ਅਤੇ ਜੇਕਰ ਸਾਰੇ ਲੋਕ ਆਪਣੀ -ਆਪਣੀ ਜਿੰਮੇਵਾਰੀ ਸਮਝਦੇ ਹੋਏ ਡੇਂਗੂ ਤੋਂ ਬਚਾੳ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਅਪਨਾਉਣ ਤਾਂ ਇਸ ਬਿਮਾਰੀ ਤੋਂ ਨਿਜਾਤ ਪਾਈ ਜਾ ਸਕਦੀ ਹੈ।
ਸਿਵਲ ਸਰਜਨ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਿਹਤ ਵਿਭਾਗ ਜਲੰਧਰ ਵੱਲੋਂ ਐਂਟੀ ਡੇਂਗੂ ਮੁਹਿੰਮ ਦੇ ਪਹਿਲੇ ਦਿਨ ਕੁੱਲ 2770 ਘਰਾਂ ਦਾ ਡੇਂਗੂ ਸਰਵੇ ਕੀਤਾ ਗਿਆ ਹੈ, ਜਿਨ੍ਹਾਂ ਵਿਚੋਂ ਸ਼ਹਿਰੀ ਖੇਤਰ ਵਿੱਚ 789 ਘਰਾਂ ਅਤੇ ਪੇਂਡੂ ਖੇਤਰ ਵਿੱਚ 1981 ਘਰਾਂ ਦਾ ਸਰਵੇ ਕੀਤਾ ਗਿਆ ਹੈ ਅਤੇ ਮੱਛਰਾਂ ਦੀ ਰੋਕਥਾਮ ਲਈ ਦਵਾਈ ਦਾ ਛਿੜਕਾਅ ਵੀ ਕੀਤਾ ਗਿਆ। ਇਸ ਦੌਰਾਨ 8 ਥਾਵਾਂ ‘ਤੇ ਡੇਂਗੂ ਲਾਰਵਾ ਪਾਇਆ ਗਿਆ, ਜਿਸਨੂੰ ਨਿਰਧਾਰਤ ਤਰੀਕੇ ਨਾਲ ਟੀਮਾਂ ਵੱਲੋਂ ਨਸ਼ਟ ਕੀਤਾ ਗਿਆ।
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।