
ਜਲੰਧਰ (08.05.2026)- ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਹੁਕਮਾਂ ਤਹਿਤ ਸਿਵਲ ਸਰਜਨ ਡਾ. ਰਾਜੇਸ਼ ਗਰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਜਲੰਧਰ ਵੱਲੋਂ ਨੈਸ਼ਨਲ ਵੈਕਟਰ ਐਂਡ ਵਾਟਰ ਬੌਰਨ ਡਿਜੀਜ਼ ਕੰਟਰੋਲ ਪ੍ਰੋਗਰਾਮ ਦੇ ਅµਤਰਗਤ ਐਂਟੀ ਡੇਂਗੂ ਕੰਪੇਨ “ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਜਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਡੇਂਗੂ ਰੋਕਥਾਮ ਸਬੰਧੀ ਕਾਰਵਾਈ ਕੀਤੀ ਗਈ। ਇਸ ਦੌਰਾਨ ਆਮ ਲੋਕਾਂ ਨੂੰ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਤੋਂ ਬਚਾਓ ਪ੍ਰਤੀ ਜਾਗਰੂਕ ਕੀਤਾ ਗਿਆ।
ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਡੇਂਗੂ ਰੋਕਥਾਮ ਲਈ ਸਮੂਹਿਕ ਯਤਨ ਕਰਨਾ ਸਾਡੀ ਸਭ ਦੀ ਸਾਂਝੀ ਜਿੰਮੇਵਾਰੀ ਹੈ ਅਤੇ ਇਸਦੇ ਲਈ ਲੋਕਾਂ ਦਾ ਸਹਿਯੋਗ ਜਰੂਰੀ ਹੈ। ਉਨ੍ਹਾਂ ਕਿਹਾ ਕਿ ਥੋੜ੍ਹੀ ਜਿਹੀ ਸਾਵਧਾਨੀ ਵਰਤਣ ਨਾਲ ਡੇਂਗੂ ਤੋਂ ਬਚਿਆ ਜਾ ਸਕਦਾ ਹੈ। ਡੇਂਗੂ ਤੋਂ ਬਚਾਅ ਲਈ ਸਰੀਰ ਨੂੰ ਪੂਰੀ ਤਰ੍ਹਾਂ ਨਾਲ ਢੱਕ ਕੇ ਰੱਖਣ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ। ਮੱਛਰ ਦੇ ਕੱਟਣ ਤੋµ ਬਚਾਓ ਲਈ ਮੱਛਰਦਾਨੀਆਂ ਅਤੇ ਮੱਛਰ ਭਜਾਊ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਕੂਲਰਾਂ ਅਤੇ ਗਮਲਿਆਂ ਦੀਆਂ ਟ੍ਰੇਆਂ ਵਿੱਚ ਖੜ੍ਹੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸਾਫ ਕਰਨਾ ਚਾਹੀਦਾ ਹੈ। ਟੁੱਟੇ ਬਰਤਨਾਂ, ਡਰµਮਾ ਅਤੇ ਟਾਇਰਾਂ ਆਦਿ ਨੂੰ ਖੁੱਲੇ ਵਿੱਚ ਨਾ ਰੱਖੋ। ਛੱਤਾਂ ‘ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢੱਕਣਾ ਨੂੰ ਚµਗੀ ਤਰ੍ਹਾਂ ਬµਦ ਰੱਖਿਆ ਜਾਵੇ ਤਾਂ ਜੋ ਮੱਛਰ ਦੇ ਲਾਰਵੇ ਦੇ ਫੈਲਾਅ ਨੂੰ ਰੋਕਿਆ ਜਾ ਸਕੇ।
ਜ਼ਿਲ੍ਹਾ ਅੇਪੀਡਿਮੋਲੋਜ਼ਿਸਟ ਡਾ. ਅਦਿੱਤਿਅਪਾਲ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਐਂਟੀ ਲਾਰਵਾ ਟੀਮਾਂ ਵਲੋਂ ਡੇਂਗੂ ਲਾਰਵੇ ਦੀ ਸ਼ਨਾਖਤ ਲਈ ਹਾਟਸਪਾਟ ਖੇਤਰਾਂ ਉੱਚਾ ਸੁਰਾਜ ਗੰਜ, ਸ਼ਹੀਦ ਉੱਦਮ ਸਿੰਘ ਨਗਰ, ਸਿਵਲ ਹਸਪਤਾਲ ਦੀ ਜਾਂਚ ਕੀਤੀ ਗਈ। ਸਹਾਇਕ ਸਿਹਤ ਅਫ਼ਸਰ ਡਾ. ਮੀਰਾ, ਜਿਲ੍ਹਾ ਐਪੀਡਿਮੋਲੋਜਿਸਟ ਡਾ. ਸ਼ੋਭਨਾ ਬਾਂਸਲ ਅਤੇ ਏ.ਐੱਮ.ਓ. ਡਾ. ਦੇਵ ਨਾਲ ਐਂਟੀ ਲਾਰਵਾ ਟੀਮਾਂ ਵੱਲੋਂ ਇਨ੍ਹਾਂ ਖੇਤਰਾਂ ‘ਚ ਵੱਖ-ਵੱਖ ਥਾਵਾਂ ‘ਤੇ ਡੇਂਗੂ ਲਾਰਵੇ ਦੀ ਸ਼ਨਾਖਤ ਕੀਤੀ ਗਈ ਅਤੇ ਲੋਕਾਂ ਨੂੰ ਟੀਮਾਂ ਨਾਲ ਡੇਂਗੂ ਤੋਂ ਬਚਾਅ ਪ੍ਰਤੀ ਜਾਗਰੂਕ ਕੀਤਾ ਗਿਆ। ਟੀਮਾਂ ਵਲੋਂ ਲੋਕਾਂ ਨੂੰ ਪੰਛੀਆਂ ਅਤੇ ਜਾਨਵਰਾਂ ਦੇ ਪਾਣੀ ਪੀਣ ਲਈ ਰੱਖੇ ਪੋਟ ਅਤੇ ਕੂਲਰਾਂ ਆਦਿ ਦਾ ਪਾਣੀ ਹਫਤੇ ਵਿੱਚ ਘਟੋ-ਘੱਟ ਇਕ ਵਾਰ ਜ਼ਰੂਰ ਬਦਲਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਡੇਂਗੂ ਮੱਛਰ ਦੇ ਫੈਲਾਓ ਉੱਤੇ ਕਾਬੂ ਰੱਖਿਆ ਜਾ ਸਕੇ।
ਡਾ. ਆਦਿਤਯਪਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਿਹਤ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਵਲੋਂ ਜਿਲ੍ਹੇ ਵਿੱਚ ਕੁੱਲ 2537 ਘਰਾਂ ਦਾ ਡੇਂਗੂ ਸਰਵੇ ਕੀਤਾ ਗਿਆ, ਜਿਨ੍ਹਾਂ ਵਿਚੋਂ ਸ਼ਹਿਰੀ ਖੇਤਰ ਵਿੱਚ 424 ਘਰਾਂ ਅਤੇ ਪੇਂਡੂ ਖੇਤਰ ਵਿੱਚ 2113 ਘਰਾਂ ਦਾ ਸਰਵੇ ਹੋਇਆ। ਇਸ ਦੌਰਾਨ 5 ਥਾਵਾਂ ‘ਤੇ ਡੇਂਗੂ ਲਾਰਵਾ ਮਿਲਿਆ, ਜਿਸਨੂੰ ਟੀਮਾਂ ਵੱਲੋਂ ਨਿਰਧਾਰਤ ਤਰੀਕੇ ਨਾਲ ਨਸ਼ਟ ਕੀਤਾ ਗਿਆ। ਟੀਮਾਂ ਵਲੋਂ ਮੱਛਰਾਂ ਦੀ ਰੋਕਥਾਮ ਲਈ ਦਵਾਈ ਦਾ ਛਿੜਕਾਅ ਵੀ ਕੀਤਾ ਗਿਆ।