
ਡੇਅਰੀ ਵਿਕਾਸ ਵਿਭਾਗ ਵੱਲੋਂ 2 ਹਫ਼ਤੇ ਦਾ ਡੇਅਰੀ ਸਿਖ਼ਲਾਈ ਕੋਰਸ 24 ਅਗਸਤ ਤੋਂ

ਜਲੰਧਰ, 17 ਅਗਸਤ : ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ ਕਪਲਮੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਵਲੋਂ ਲਾਭਪਾਤਰੀਆਂ ਲਈ ਦੋ ਹਫ਼ਤੇ ਦਾ ਡੇਅਰੀ ਸਿਖ਼ਲਾਈ ਕੋਰਸ ਦਾ ਬੈਚ 24 ਅਗਸਤ 2026 ਤੋਂ ਡੇਅਰੀ ਟ੍ਰੇਨਿਗ ਸੈਂਟਰ ਫਗਵਾੜਾ ਵਿਖੇ ਸ਼ੁਰੂ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਵਿੱਚ ਦੁਧਾਰੂ ਪਸ਼ੂਆਂ ਦੀ ਖ਼ਰੀਦ ਤੋਂ ਲੈ ਕੇ ਪਸ਼ੂ ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ ਅਤੇ ਸਿਖਿਆਰਥੀਆਂ ਨੂੰ ਵਿਭਾਗੀ ਲਿਟਰੇਚਰ ਮੁਫ਼ਤ ਦਿੱਤਾ ਜਾਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਪੇਂਡੂ ਪਿਛੋਕੜ ਨਾਲ ਸੰਬੰਧ ਰੱਖਣ ਵਾਲੇ ਵਿਅਕਤੀ (ਮਰਦ/ਔਰਤ), ਜਿਨ੍ਹਾਂ ਦੀ ਉਮਰ 18 ਤੋਂ 55 ਸਾਲ ਦੇ ਵਿੱਚ ਹੋਵੇ, ਪੰਜਵੀਂ ਪਾਸ ਹੋਣ, ਸਿਖ਼ਲਾਈ ਵਿੱਚ ਹਿੱਸਾ ਲੈ ਸਕਦੇ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਟ੍ਰੇਨਿੰਗ ਉਪਰੰਤ ਉਮੀਦਵਾਰਾਂ ਨੂੰ 2,5,10 ਤੇ 20 ਦੁਧਾਰੂ ਪਸ਼ੂਆਂ ਦੀ ਖ਼ਰੀਦ ’ਤੇ 33% ਅਤੇ 25% ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਜਨਰਲ ਕੈਟਾਗਰੀ ਲਈ ਫੀਸ 1000 ਰੁਪਏ ਅਤੇ ਅਨੁਸੂਚਿਤ ਜਾਤੀ ਲਈ ਫੀਸ 750 ਰੁਪਏ ਹੋਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਜਲੰਧਰ ਦੇ ਸਿਖ਼ਲਾਈ ਲੈਣ ਦੇ ਚਾਹਵਾਨ ਉਮੀਦਵਾਰ 21 ਅਗਸਤ 2026 ਤੱਕ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਜਲੰਧਰ, ਆਰ.ਡੀ.ਡੀ.ਐਲ ਕੰਪਲੈਕਸ ਲਾਡੋਵਾਲੀ ਰੋਡ ਵਿਖੇ ਹਾਜ਼ਰ ਹੋ ਸਕਦੇ ਹਨ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 81949-08659 ਤੇ 73408-86952 ’ਤੇ ਸੰਪਰਕ ਕੀਤਾ ਜਾ ਸਕਦਾ ਹੈ।



