ਫਗਵਾੜਾ 13 ਅਪ੍ਰੈਲ (ਸ਼ਿਵ ਕੋੜਾ) ਬਾਬਾ ਹਰਜੀਤ ਸਿੰਘ ਜੀ ਕਾਰਸੇਵਾ ਫਗਵਾੜਾ ਵਾਲਿਆਂ ਵਲੋਂ ਖਾਲਸਾ ਸਾਜਨਾ ਦਿਵਸ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਵਿਖੇ ਸੰਗਤਾਂ ਦੀ ਸੇਵਾ ਵਿਚ 14 ਅਪ੍ਰੈਲ ਦਿਨ ਵੀਰਵਾਰ ਨੂੰ ਲਗਾਏ ਜਾ ਰਹੇ ਕੜੀ ਚਾਵਲ ਦੇ ਲੰਗਰ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸੇਵਾਦਾਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਬਾਬਾ ਹਰਜੀਤ ਸਿੰਘ ਅਤੇ ਪਿ੍ਰੰਸ ਫਤਿਹਗੜ੍ਹ ਸਾਹਿਬ ਨੇ ਦੱਸਿਆ ਕਿ ਖਾਲਸਾ ਸਿਰਜਣਾ ਦਿਵਸ ਨੂੰ ਲੈ ਕੇ ਹਰ ਸਾਲ ਦੀ ਤਰ੍ਹਾਂ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਇਸ ਵਾਰ ਵੀ ਭਾਰੀ ਗਿਣਤੀ ਵਿਚ ਸ਼ਰਧਾਲੂ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਣਗੀਆਂ। ਜਿਹਨਾਂ ਦੀ ਸੇਵਾ ਵਿਚ ਪੂਰੀ ਸ਼ਰਧਾ ਭਾਵਨਾ ਦੇ ਨਾਲ ਲੰਗਰ ਵਰਤਾਇਆ ਜਾਵੇਗਾ। ਉਹਨਾਂ ਦੱਸਿਆ ਕਿ ਪਹਿਲਾਂ ਮੇਹਲੀ-ਮੇਹਟਾਂ ਬਾਈਪਾਸ ਰੋਡ ਵਾਲੀ ਸਾਈਡ ਇਹ ਲੰਗਰ ਲਗਾਉਣ ਬਾਰੇ ਵਿਚਾਰ ਕੀਤਾ ਗਿਆ ਸੀ ਪਰ ਗੁਰਦੁਆਰਾ ਸਾਹਿਬ ਦਾ ਮੇਨ ਗੇਟ ਉਸਾਰੀ ਅਧੀਨ ਹੋਣ ਕਰਕੇ ਲੰਗਰ ਦੀ ਸੇਵਾ ਡੇਰਾ ਕਾਰਸੇਵਾ ਵਿਖੇ ਵਰਤਾਈ ਜਾਵੇਗੀ। ਇਸ ਮੌਕੇ ਸਾਬਕਾ ਕੌਂਸਲਰ ਕੁਲਵਿੰਦਰ ਸਿੰਘ ਕਿੰਦਾ, ਬੀਬੀ ਰਜਿੰਦਰ ਕੌਰ, ਨਿਰਮਲ ਸਿੰਘ ਲੱਖਪੁਰ, ਰਿਟਾ. ਹੈਡ ਮਾਸਟਰ ਰਵੇਲ ਸਿੰਘ ਸੰਗਤਪੁਰ, ਰਿਟਾ. ਇੰਸਪੈਕਟਰ ਜਗਤਾਰ ਸਿੰਘ, ਕਾਮਰੇਡ ਨਿਰਮਲ ਸਿੰਘ, ਜਰਨੈਲ ਸਿੰਘ ਜੈਲਾ, ਸਾਜਨ ਸਿੰਘ, ਮੁਖਤਿਆਰ ਸਿੰਘ, ਅਸ਼ਰਫ ਮੁਹੰਮਦ ਨੰਗਲ, ਬੂਟਾ ਮੁਹੰਮਦ ਨੰਗਲ, ਮਿਸਤਰੀ ਚਮਨ ਲਾਲ, ਹੈੱਪੀ ਸਿੰਘ, ਜਗਦੀਸ਼, ਗੁਰਮੇਲ ਸਿੰਘ, ਡਾ. ਸੁਖਵਿੰਦਰ ਪਾਲ, ਕੁਲਦੀਪ ਸਿੰਘ ਮਲਕਪੁਰ, ਸੁਖਵਿੰਦਰ ਸਿੰਘ ਜੰਡਿਆਲੀ, ਬਲਵੀਰ ਸਿੰਘ ਜੰਡਿਆਲੀ, ਰਿੰਕੂ ਜਲੰਧਰ, ਸੋਢੀ ਸਿੰਘ, ਕੁਲਦੀਪ ਸਿੰਘ ਬਦੇਸ਼ਾ, ਲੱਕੀ ਤੋਂ ਇਲਾਵਾ ਪਰਮਿੰਦਰ ਕੌਰ, ਭੁਪਿੰਦਰ ਸਿੰਘ, ਵੀਨਾ ਰਾਣੀ ਕਸ਼ਮੀਰ ਕੌਰ, ਲਖਵਿੰਦਰ ਕੌਰ, ਕੁਲਵਿੰਦਰ ਕੌਰ, ਕਮਲਜੀਤ ਕੌਰ, ਦਲਜੀਤ ਕੌਰ, ਜਸਰਾਜ ਸਿੰਘ, ਹਰਭਜਨ ਕੌਰ, ਰਣਜੀਤ ਕੌਰ, ਜਸਵਿੰਦਰ ਕੌਰ, ਨਿਸ਼ਾ, ਸੁਰਿੰਦਰ ਕੌਰ, ਨਰਿੰਦਰ ਕੌਰ, ਜਸਬੀਰ ਕੌਰ, ਜਸਪ੍ਰੀਤ ਕੌਰ ਅਤੇ ਅਮਰਿ੍ਰਤ ਪ੍ਰੀਤ ਕੌਰ ਆਦਿ ਹਾਜਰ ਸਨ।

 

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।