Sliderपंजाब

ਡੋਲੀ ਸੈਣੀ ਬਣੇ ਜਲੰਧਰ ਸੈਂਟਰਲ ਹਲਕੇ ਦੇ ਮਹਿਲਾ ਕਾਂਗਰਸ ਦੇ ਪ੍ਰਧਾਨ

ਡੋਲੀ ਸੈਣੀ ਨੂੰ ਜਲੰਧਰ ਸੈਂਟਰਲ ਹਲਕੇ ਦੇ ਮਹਿਲਾ ਕਾਂਗਰਸ ਦੇ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ । ਇਹ ਨਿਯੁਕਤੀ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੇ ਪ੍ਰਧਾਨ ਬਲਜੀਤ ਕੋਰ ਵਲੋ ਕੀਤੀ ਗਈ ਹੈ । ਇਸ ਨਿਯੁਕਤੀ ਲਈ ਡੋਲੀ ਸੈਣੀ ਵਲੋ ਪੰਜਾਬ ਮਹਿਲਾ ਕਾਂਗਰਸ ਪ੍ਰਧਾਨ ਬਲਜੀਤ ਕੌਰ , ਜ਼ਿਲਾ ਕਾਂਗਰਸ ਸ਼ਹਿਰੀ ਪ੍ਰਧਾਨ ਅਨੁਰਾਧਾ ਬੰਗਾ , ਜਿਲਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਰਜਿੰਦਰ ਬੇਰੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪਾਰਟੀ ਨੇ ਜੋ ਮੇਰੀ ਜ਼ਿੰਮੇਵਾਰੀ ਲਗਾਈ ਹੈ ਮੈਂ ਉਸਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਵਾਂਗੀ । ਡੋਲੀ ਸੈਣੀ 2017 ਵਿੱਚ ਨਗਰ ਨਿਗਮ ਜਲੰਧਰ ਵਿੱਚ ਬਤੌਰ ਕੌਂਸਲਰ ਆਪਣੀ ਸੇਵਾ ਨਿਭਾ ਚੁੱਕੇ ਹਨ ।

Related Articles

Back to top button