ਜਲੰਧਰ, 11 ਮਈ

ਜ਼ਿਲ੍ਹਾ ਰਾਹਤ ਫੰਡ ਸੁਸਾਇਟੀ ਵਿੱਚ ਆਪਣਾ ਯੋਗਦਾਨ ਪਾਉਂਦਿਆਂ ਦਾਨੀ ਸੱਜਣ ਵੱਲੋਂ ਅੱਜ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੂੰ 15.21 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਸੌਂਪਿਆ ਗਿਆ।

ਸੰਤ ਕਬੀਰ ਪਬਲਿਕ ਸਕੂਲ ਦੇ ਚੇਅਰਮੈਨ ਬ੍ਰਿਜੇਸ਼ ਚੋਪੜਾ ਵੱਲੋਂ ਕੀਤੇ ਇਸ ਨੇਕ ਉਪਰਾਲੇ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਇਸ ਰਾਸ਼ੀ ਨੂੰ ਸਮਾਜ ਦੀ ਭਲਾਈ ਅਤੇ ਲੋੜਵੰਦਾਂ ਦੀ ਮਦਦ ਲਈ ਖਰਚ ਕੀਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਹਰੇਕ ਨਾਗਰਿਕ ਸਥਾਨਕ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰੇ । ਉਨ੍ਹਾਂ ਕਿਹਾ ਕਿ ਅਜਿਹੀਆਂ ਕੋਸ਼ਿਸ਼ਾਂ ਨਾ ਸਿਰਫ਼ ਪ੍ਰਸ਼ਾਸਨ ਲਈ ਮਦਦਗਾਰ ਸਾਬਤ ਹੁੰਦੀਆਂ ਹਨ ਸਗੋਂ ਹੋਰਨਾਂ ਵਿੱਚ ਵੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੀਆਂ ਹਨ।

ਉਨ੍ਹਾਂ ਕਿਹਾ ਕਿ ਦਾਨੀ ਸੱਜਣਾਂ ਵੱਲੋਂ ਕੀਤੇ ਅਜਿਹੇ ਨੇਕ ਉਪਰਾਲਿਆਂ ਤੋਂ ਹੋਰਨਾਂ ਨੂੰ ਵੀ ਸਮਾਜ ਅਤੇ ਮਨੁੱਖਤਾ ਦੀ ਸੇਵਾ ਲਈ ਕੰਮ ਕਰਨ ਦੀ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਹੋਰਨਾਂ ਨੂੰ ਵੀ ਸਮਾਜ ਦੀ ਸੇਵਾ ਲਈ ਪ੍ਰਸ਼ਾਸਨ ਨਾਲ ਰਲ ਕੇ ਕੰਮ ਕਰਨ ਦਾ ਸੱਦਾ ਦਿੱਤਾ।

ਇਸ ਮੌਕੇ ਬ੍ਰਿਜੇਸ਼ ਚੋਪੜਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਚਲਾਇਆ ਜਾ ਰਿਹਾ ਸਕੂਲ, ਜਿਸ ਵਿੱਚ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਗਰੀਬ ਤੇ ਲੋੜਵੰਦ ਬੱਚਿਆਂ ਨੂੰ ਮੁਫ਼ਤ ਸਿੱਖਿਆ ਜਾ ਰਹੀ ਸੀ, ਕੁਝ ਸਮੇਂ ਪਹਿਲਾਂ ਬੰਦ ਹੋ ਗਿਆ ਸੀ। ਸਕੂਲ ਬੰਦ ਹੋ ਜਾਣ ਕਾਰਨ ਦਾਨ ਵਜੋਂ ਇਕੱਤਰ ਹੋਈ ਰਾਸ਼ੀ ਅੱਜ ਉਨ੍ਹਾਂ ਵੱਲੋਂ ਜ਼ਿਲ੍ਹਾ ਰਾਹਤ ਫੰਡ ਲਈ ਡਿਪਟੀ ਕਮਿਸ਼ਨਰ ਨੂੰ ਸੌਂਪੀ ਗਈ ਹੈ। ਇਸ ਮੌਕੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।